ਸੁਪਰੀਮ ਕੋਰਟ ‘ਚ ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਅੱਜ ਹੋਵੇਗੀ ਅਹਿਮ ਸੁਣਵਾਈ || Latest update

0
96
An important hearing will be held in the Supreme Court today regarding the opening of the Shambhu border

ਸੁਪਰੀਮ ਕੋਰਟ ‘ਚ ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਅੱਜ ਹੋਵੇਗੀ ਅਹਿਮ ਸੁਣਵਾਈ

ਅੱਜ ਸੁਪਰੀਮ ਕੋਰਟ ਦੇ ਵਿੱਚ ਸ਼ੰਭੂ-ਖਨੌਰੀ ਸਰਹੱਦ ਨੂੰ ਲੈ ਕੇ ਸੁਣਵਾਈ ਹੋਵੇਗੀ। ਪੰਜਾਬ ਤੇ ਹਰਿਆਣਾ ਸਰਕਾਰਾਂ ਕਿਸਾਨਾਂ ਨਾਲ ਹੋਈ ਮੀਟਿੰਗ ਦੀ ਰਿਪੋਰਟ ਅਦਾਲਤ ਵਿੱਚ ਪੇਸ਼ ਕਰਨਗੀਆਂ। ਦੱਸ ਦਈਏ ਕਿ ਪੰਜਾਬ-ਹਰਿਆਣਾ ਦੀ ਪੁਲਿਸ ਅਤੇ ਪ੍ਰਸ਼ਾਸਨ ਅਤੇ ਕਿਸਾਨਾਂ ਦਰਮਿਆਨ ਕੱਲ੍ਹ (ਬੁੱਧਵਾਰ) ਪਟਿਆਲਾ ਵਿੱਚ ਹੋਈ ਮੀਟਿੰਗ ਫੇਲ੍ਹ ਹੋ ਗਈ ਹੈ। ਇਸ ਤੋਂ ਇਲਾਵਾ 10 ਦਿਨ ਪਹਿਲਾਂ ਹੋਈ ਸੁਣਵਾਈ ‘ਚ ਸੁਪਰੀਮ ਕੋਰਟ ਨੇ ਦੋਵਾਂ ਸੂਬਿਆਂ ਦੀਆਂ ਸਰਹੱਦਾਂ ਨੂੰ ਅੰਸ਼ਕ ਤੌਰ ‘ਤੇ ਖੋਲ੍ਹਣ ਦੀ ਗੱਲ ਕਹੀ ਸੀ।

ਮੀਟਿੰਗ ਕਰਕੇ ਇਸ ਬਾਰੇ ਲੈਣ ਲਈ ਕਿਹਾ ਗਿਆ ਸੀ ਫੈਸਲਾ

ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਸਖ਼ਤ ਟਿੱਪਣੀ ਕੀਤੀ ਸੀ ਕਿ ਹਾਈਵੇਅ ਪਾਰਕਿੰਗ ਸਥਾਨ ਨਹੀਂ ਹਨ। ਸੁਪਰੀਮ ਕੋਰਟ ਨੇ ਇੱਕ ਹਫ਼ਤੇ ਅੰਦਰ ਐਂਬੂਲੈਂਸਾਂ, ਬਜ਼ੁਰਗਾਂ, ਔਰਤਾਂ, ਵਿਦਿਆਰਥੀਆਂ ਆਦਿ ਲਈ ਹਾਈਵੇਅ ਦੀ ਇੱਕ ਲੇਨ ਖੋਲ੍ਹਣ ਦਾ ਹੁਕਮ ਦਿੱਤਾ ਸੀ। ਇਸ ਦੇ ਲਈ ਪੰਜਾਬ ਅਤੇ ਹਰਿਆਣਾ ਦੇ ਡੀਜੀਪੀ ਤੋਂ ਇਲਾਵਾ ਪਟਿਆਲਾ, ਮੋਹਾਲੀ ਅਤੇ ਅੰਬਾਲਾ ਦੇ ਐਸਪੀ ਨੂੰ ਮੀਟਿੰਗ ਕਰਕੇ ਇਸ ਬਾਰੇ ਫੈਸਲਾ ਲੈਣ ਲਈ ਕਿਹਾ ਗਿਆ ਸੀ।

ਪਟਿਆਲਾ ਵਿੱਚ ਹੋਈ ਮੀਟਿੰਗ

ਬੁੱਧਵਾਰ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪਟਿਆਲਾ ਵਿੱਚ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਅਤੇ ਕਿਸਾਨਾਂ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਟਿਆਲਾ ਦੇ ਡੀਸੀ ਸ਼ੋਹਕਤ ਅਹਿਮਦ ਪਰੇ, ਪੰਜਾਬ ਪੁਲਿਸ ਦੇ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਡੀਸੀ ਅੰਬਾਲਾ ਪਾਰਥ ਗੁਪਤਾ ਅਤੇ ਐਸਪੀ ਅੰਬਾਲਾ ਸ਼ਾਮਲ ਹੋਏ। ਸੁਰਿੰਦਰ ਸਿੰਘ ਭੌਰੀਆ ਸਮੇਤ ਦੋਵਾਂ ਰਾਜਾਂ ਦੇ ਕਈ ਅਧਿਕਾਰੀ ਮੌਜੂਦ ਸਨ। ਮੀਟਿੰਗ ਕਰੀਬ ਇੱਕ ਘੰਟੇ ਤੱਕ ਚੱਲੀ। ਕਿਸਾਨਾਂ ਨੇ ਮੀਟਿੰਗ ਵਿੱਚ ਸਪੱਸ਼ਟ ਕਿਹਾ ਕਿ ਉਹ ਸੜਕ ਜਾਮ ਨਹੀਂ ਕਰ ਰਹੇ। ਇਸ ਰਸਤੇ ਨੂੰ ਹਰਿਆਣਾ ਸਰਕਾਰ ਅਤੇ ਪੁਲਿਸ ਨੇ ਜਾਮ ਕਰ ਦਿੱਤਾ ਹੈ।

ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ

ਕਿਸਾਨਾਂ ਦਾ ਇਹ ਅੰਦੋਲਨ ਫਰਵਰੀ-2024 ਤੋਂ ਚੱਲ ਰਿਹਾ ਹੈ | ਜਿੱਥੇ ਕਿ ਉਹ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਆਪਣੇ ਹੱਕ ਦੀ ਲੜਾਈ ਲੜ ਰਹੇ ਹਨ | ਇਹ ਸਭ ਕਾਫੀ ਸੁਰਖੀਆਂ ਵਿੱਚ ਆ ਜਾਣ ਤੋਂ ਬਾਅਦ ਹਰਿਆਣਾ ਸਰਕਾਰ ਨੇ ਬੈਰੀਕੇਡ ਲਗਾ ਕੇ ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ਨੂੰ ਬੰਦ ਕਰ ਦਿੱਤਾ ਸੀ। ਇਸ ਤੋਂ ਬਾਅਦ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋ ਗਿਆ।

ਉਥੋਂ ਦੀ ਆਵਾਜਾਈ ਬੰਦ

ਕਿਸਾਨਾਂ ਨੇ ਪੰਜਾਬ ਵੱਲ ਸਰਹੱਦ ‘ਤੇ ਪੱਕਾ ਮੋਰਚਾ ਬਣਾ ਲਿਆ। ਅਜਿਹੇ ‘ਚ ਉਥੋਂ ਆਵਾਜਾਈ ਬੰਦ ਹੈ। ਇਸ ਕਾਰਨ ਅੰਬਾਲਾ ਦੇ ਵਪਾਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਉਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਸੀ। ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸਨ ਪਰ ਸਰਕਾਰ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚ ਗਈ ਹੈ।

LEAVE A REPLY

Please enter your comment!
Please enter your name here