ਦਿਵਿਆਂਗਾਂ ਲਈ ਮਾਨ ਸਰਕਾਰ ਦੀ ਪਹਿਲਕਦਮੀ , ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਸ਼ੁਰੂ ਹੋਵੇਗੀ ਮੁਹਿੰਮ || Punjab News

0
35
An initiative of the Hon'ble Government for the disabled, the campaign will begin to fill the backlog vacancies

ਦਿਵਿਆਂਗਾਂ ਲਈ ਮਾਨ ਸਰਕਾਰ ਦੀ ਪਹਿਲਕਦਮੀ , ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਸ਼ੁਰੂ ਹੋਵੇਗੀ ਮੁਹਿੰਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਲਈ ਖਾਲੀ ਰਾਖ਼ਵੀਆਂ ਅਸਾਮੀਆਂ ਨੂੰ ਭਰਨ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ | ਇਸ ਨਾਲ ਸੂਬੇ ਵਿੱਚ ਦਿਵਿਆਂਗ ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਵਧਣਗੇ। ਸੂਬਾ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਸਿੱਧੀ ਭਰਤੀ ਅਤੇ ਤਰੱਕੀ ਦੋਵਾਂ ਵਿੱਚ ਪੀ.ਡਬਲਯੂ.ਡੀ. ਲਈ 4 ਫੀਸਦੀ ਰਾਖਵਾਂਕਰਨ ਰੱਖਿਆ ਗਿਆ ਹੈ।

ਸਿੱਧੀ ਭਰਤੀ ਲਈ 1721 ਅਸਾਮੀਆਂ ਅਤੇ ਤਰੱਕੀ ਲਈ 536 ਅਸਾਮੀਆਂ ਉਪਲੱਬਧ

ਇਸ ਦੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਵਿਭਾਗਾਂ ਵਿੱਚ ਰੋਸਟਰ ਰਜਿਸਟਰ ਦੀ ਤਸਦੀਕ ਮਗਰੋਂ ਦਿਵਿਆਂਗ ਵਿਅਕਤੀਆਂ ਲਈ ਰਾਖਵੀਆਂ ਅਸਾਮੀਆਂ ਦੇ ਬੈਕਲਾਗ ਦਾ ਪਤਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ, ਨਿਗਮਾਂ ਅਤੇ ਬੋਰਡਾਂ ਦੀਆਂ ਰਿਪੋਰਟਾਂ ਮੁਤਾਬਕ ਸਿੱਧੀ ਭਰਤੀ ਲਈ 1721 ਅਸਾਮੀਆਂ ਅਤੇ ਤਰੱਕੀ ਲਈ 536 ਅਸਾਮੀਆਂ ਉਪਲੱਬਧ ਹਨ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਨੇ ਇਸ ਬੈਕਲਾਗ ਜਾਣਕਾਰੀ ਦੀ ਪੁਸ਼ਟੀ ਅਤੇ ਤਸਦੀਕ ਕਰਨ ਲਈ ਸੂਬੇ ਦੇ ਸਾਰੇ ਵਿਭਾਗਾਂ ਤੱਕ ਪਹੁੰਚ ਕੀਤੀ ਹੈ। ਇਸ ਤੋਂ ਬਾਅਦ ਇਹ ਡਾਟਾ ਇਨ੍ਹਾਂ ਅਸਾਮੀਆਂ ਲਈ ਯੋਗ ਵਿਅਕਤੀਆਂ ਦੀ ਭਰਤੀ ਲਈ ਅਧੀਨ ਸੇਵਾਵਾਂ ਚੋਣ ਬੋਰਡ ਨੂੰ ਭੇਜ ਦਿੱਤਾ ਜਾਵੇਗਾ।

ਤਸਦੀਕੀ ਪ੍ਰਕਿਰਿਆ ਨੂੰ ਤੁਰੰਤ ਕੀਤਾ ਜਾਵੇ ਮੁਕੰਮਲ

ਮੰਤਰੀ ਨੇ ਅੱਗੇ ਦੱਸਿਆ ਕਿ 87 ਵਿਭਾਗਾਂ, ਕਾਰਪੋਰੇਸ਼ਨਾਂ ਅਤੇ ਬੋਰਡਾਂ ਨੇ ਆਪਣੀ ਬੈਕਲਾਗ ਅਸਾਮੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਕੀ ਵਿਭਾਗਾਂ ਤੋਂ ਡਾਟਾ ਇਕੱਠਾ ਕਰਨ ਅਤੇ ਤਸਦੀਕ ਕਰਨ ਲਈ ਯਤਨ ਜਾਰੀ ਹਨ। ਸਭ ਤੋਂ ਵੱਧ ਬੈਕਲਾਗ ਅਸਾਮੀਆਂ ਵਾਲੇ ਵਿਭਾਗਾਂ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਡਾਇਰੈਕਟਰ ਪਬਲਿਕ ਹਦਾਇਤਾਂ (ਐਲੀਮੈਂਟਰੀ) ਅਤੇ ਡਾਇਰੈਕਟਰ ਪਬਲਿਕ ਹਦਾਇਤਾਂ (ਸੈਕੰਡਰੀ) ਸ਼ਾਮਲ ਹਨ। ਕੈਬਨਿਟ ਮੰਤਰੀ ਨੇ ਵਿਭਾਗ (ਅਪਾਹਜਤਾ ਸੈੱਲ) ਨੂੰ ਵਿਸ਼ੇਸ਼ ਤੌਰ ‘ਤੇ ਹਦਾਇਤਾਂ ਦਿੱਤੀਆਂ ਹਨ ਕਿ ਤਸਦੀਕੀ ਪ੍ਰਕਿਰਿਆ ਨੂੰ ਤੁਰੰਤ ਮੁਕੰਮਲ ਕੀਤਾ ਜਾਵੇ।

 

 

 

LEAVE A REPLY

Please enter your comment!
Please enter your name here