ਸੜਕ ਪਾਰ ਕਰਦੇ ਸਮੇਂ ਅਣਪਛਾਤੇ ਵਾਹਨ ਨੇ 2 ਔਰਤਾਂ ਨੂੰ ਮਾਰੀ ਟੱਕਰ, 1 ਦੀ ਮੌਤ
ਦੇਸ਼ ਭਰ ਵਿੱਚ ਸੜਕ ਹਾਦਸੇ ਵੱਧਦੇ ਜਾ ਰਹੇ ਹਨ ਇਸੇ ਦੇ ਚੱਲਦਿਆਂ ਪੰਜਾਬ ਦੇ ਲੁਧਿਆਣਾ ਵਿੱਚ ਬੀਤੀ ਰਾਤ ਸੜਕ ਪਾਰ ਕਰ ਰਹੀਆਂ ਦੋ ਔਰਤਾਂ ਨੂੰ ਅਣਪਛਾਤੇ ਵਾਹਨ ਚਾਲਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਇਕ ਔਰਤ ਦੀ ਮੌਤ ਹੋ ਗਈ ਜਦਕਿ ਦੂਜੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਡਾਕਟਰਾਂ ਨੇ ਜ਼ਖਮੀ ਔਰਤ ਨੂੰ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ। ਪੁਲਿਸ ਵੱਲੋਂ ਅਣਪਛਾਤੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਘਟਨਾ ਵਾਲੀ ਥਾਂ ਨੇੜੇ ਲੱਗੇ ਸੀਸੀਟੀਵੀ ਵੀ ਚੈੱਕ ਕਰ ਰਹੀ ਹੈ।
ਇੱਕ ਦੀ ਮੌਕੇ ’ਤੇ ਹੀ ਮੌਤ
ਮਿਲੀ ਜਾਣਕਾਰੀ ਅਨੁਸਾਰ ਜਲੰਧਰ ਬਾਈਪਾਸ ‘ਤੇ ਸਥਿਤ ਗਰੀਨ ਲੈਂਡ ਸਕੂਲ ਦੇ ਸਾਹਮਣੇ ਬੁੱਧਵਾਰ ਦੇਰ ਰਾਤ ਇਕ ਤੇਜ਼ ਰਫਤਾਰ ਅਣਪਛਾਤੇ ਵਾਹਨ ਨੇ ਸੜਕ ਪਾਰ ਕਰ ਰਹੀਆਂ ਦੋ ਔਰਤਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਔਰਤਾਂ ਕਾਫੀ ਦੂਰ ਜਾ ਡਿੱਗੀਆਂ। ਬਲਬੀਰ ਕੌਰ ਵਾਸੀ ਪਿੰਡ ਜੱਸੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਪ੍ਰੇਮ ਨਗਰ ਦੀ ਰਹਿਣ ਵਾਲੀ ਰੀਨਾ ਦੇਵੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਇਹ ਵੀ ਪੜ੍ਹੋ : ਵਪਾਰੀ ਰਤਨ ਟਾਟਾ ਦਾ ਹੋਇਆ ਦਿਹਾਂਤ, 86 ਸਾਲ ਦੀ ਉਮਰ ‘ਚ ਲਏ ਆਖਰੀ ਸਾਹ
ਅਣਪਛਾਤੇ ਵਾਹਨ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ
ਲੋਕਾਂ ਨੇ ਤੁਰੰਤ ਥਾਣਾ ਸਲੇਮ ਟਾਬਰੀ ਦੀ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਤੁਰੰਤ 108 ਐਂਬੂਲੈਂਸ ਦੀ ਮਦਦ ਨਾਲ ਦੋਵਾਂ ਔਰਤਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ। ਇਸ ਸਬੰਧੀ ਥਾਣਾ ਸਲੇਮ ਟਾਬਰੀ ਦੇ ਜਾਂਚ ਅਧਿਕਾਰੀ ਸਬ-ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਫਿਲਹਾਲ ਦੋਵੇਂ ਔਰਤਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ। ਇੱਕ ਔਰਤ ਦੀ ਮੌਤ ਹੋ ਗਈ ਹੈ। ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਾਹਨ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।