ਸਾਬਕਾ ਕੇਂਦਰੀ ਮੰਤਰੀ ਆਨੰਦ ਸ਼ਰਮਾ ( Former Congress Minister Anand Sharma) ਨੇ ਹਿਮਾਚਲ ਪ੍ਰਦੇਸ਼ ਕਾਂਗਰਸ (Himachal Congress) ਸੰਚਾਲਨ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਸੋਨੀਆ ਗਾਂਧੀ (Sonia Gandhi) ਨੂੰ ਲਿਖੇ ਪੱਤਰ ਵਿਚ ਕਾਂਗਰਸ ਨੇਤਾ ਆਨੰਦ ਸ਼ਰਮਾ ਨੇ ਕਿਹਾ ਕਿ ਉਹ ਆਪਣੇ ਸਵੈ-ਮਾਣ ਦੇ ਮੁੱਦੇ ‘ਤੇ ਸਮਝੌਤਾ ਨਹੀਂ ਕਰ ਸਕਦੇ। ਦੱਸਿਆ ਜਾ ਰਿਹਾ ਹੈ ਕਿ ਅਹਿਮ ਮੀਟਿੰਗਾਂ ਵਿੱਚ ਨਾ ਬੁਲਾਏ ਜਾਣ ਕਾਰਨ ਆਨੰਦ ਸ਼ਰਮਾ ਕਾਂਗਰਸ ਵਿੱਚ ਨਜ਼ਰਅੰਦਾਜ਼ ਅਤੇ ਅਲੱਗ-ਥਲੱਗ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਹੈ ਕਿ ਉਹ ਕਾਂਗਰਸੀ ਉਮੀਦਵਾਰਾਂ ਦੀ ਚੋਣ ਪ੍ਰਚਾਰ ਵਿਚ ਹਿੱਸਾ ਲੈਣਗੇ।
ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਉਨ੍ਹਾਂ ਦੀ ਮੁਲਾਕਾਤ ਦੀ ਖ਼ਬਰ ਵੀ ਮੀਡੀਆ ਵਿੱਚ ਆਈ ਸੀ। ਜਿਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਸਿਆਸੀ ਪਾਰਟੀ ਦੇ ਆਗੂਆਂ ਨਾਲ ਗੁਪਤ ਤੌਰ ‘ਤੇ ਮਿਲਣ ਦੀ ਕੋਈ ਲੋੜ ਨਹੀਂ ਹੈ। ਕਦੇ ਗਾਂਧੀ ਪਰਿਵਾਰ ਦੇ ਬਹੁਤ ਕਰੀਬੀ ਰਹੇ ਆਨੰਦ ਸ਼ਰਮਾ ਲੰਬੇ ਸਮੇਂ ਤੋਂ ਪਾਰਟੀ ਹਾਈਕਮਾਂਡ ਦੇ ਵਿਰੋਧੀ ਬਣ ਚੁੱਕੇ ਸਨ। ਸ਼ਰਮਾ ਵੀ ਪਾਰਟੀ ਦੇ 23 ਅਸੰਤੁਸ਼ਟ ਨੇਤਾਵਾਂ ਵਿੱਚ ਸ਼ਾਮਲ ਸਨ, ਜਿਨ੍ਹਾਂ ਨੇ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਸੀ। ਉਦੋਂ ਤੋਂ ਉਹ ਲਗਾਤਾਰ ਕਾਂਗਰਸ ਦੀ ਆਲੋਚਨਾ ਕਰਦੇ ਬਿਆਨ ਦੇ ਰਹੇ ਸਨ।