ਡਿਊਟੀ ਨਿਭਾਉਂਦੇ ਹੋਏ ਪੰਜਾਬ ਦਾ ਇੱਕ ਹੋਰ ਫੌਜੀ ਜਵਾਨ ਹੋਇਆ ਸ਼ਹੀਦ

0
57

ਡਿਊਟੀ ਨਿਭਾਉਂਦੇ ਹੋਏ ਪੰਜਾਬ ਦਾ ਇੱਕ ਹੋਰ ਫੌਜੀ ਜਵਾਨ ਹੋਇਆ ਸ਼ਹੀਦ

ਹੁਸ਼ਿਆਰਪੁਰ ਦੇ ਦਸੂਹਾ ਤੋਂ ਇੱਕ ਦੁਖਦਾਇਕ ਖਬਰ ਸਾਹਮਣੇ ਆਈ ਹੈ। ਇੱਥੋ ਦਾ ਰਹਿਣ ਵਾਲਾ ਇੱਕ ਜਵਾਨ ਸ਼ਹੀਦ ਹੋ ਗਿਆ ਹੈ। ਦਰਅਸਲ ਇਥੋਂ ਦੇ ਬਲਾਕ ਤਲਵਾੜਾ ਦੇ ਪਿੰਡ ਭਵਨੌਰ ਦਾ ਰਹਿਣ ਵਾਲਾ ਫ਼ੌਜੀ ਜਵਾਨ ਸ਼੍ਰੀਨਗਰ ਵਿੱਚ ਡਿਉਟੀ ਦੌਰਾਨ ਸ਼ਹੀਦ ਹੋ ਗਿਆ। ਮ੍ਰਿਤਕ ਫ਼ੌਜੀ ਜਵਾਨ ਦੀ ਪਛਾਣ ਸੂਬੇਦਾਰ ਜਗਜੀਵਨ ਰਾਮ ਦੇ ਰੂਪ ਵਿਚ ਹੋਈ ਹੈ। ਉਹ ਜੰਮੂ ਕਸ਼ਮੀਰ ਦੇ ਕੁਪਵਾੜਾ ਵਿੱਚ ਭਾਰਤੀ ਸੈਨਾ ਦੀ 7 ਪੈਰਾ ਬਟਾਲੀਅਨ ਵਿੱਚ ਤਾਇਨਾਤ ਸੀ।

ਇਹ ਵੀ ਪੜ੍ਹੋ; ਚੰਡੀਗੜ੍ਹ ‘ਚ ਤਾਪਮਾਨ 2 ਡਿਗਰੀ ਹੋਇਆ ਡਾਊਨ, 4 ਜੂਨ ਨੂੰ ਮੀਂਹ..

ਮਿਲੀ ਜਾਣਕਾਰੀ ਮੁਤਾਬਕ ਸੂਬੇਦਾਰ ਜਗਜੀਵਨ ਰਾਮ ਕੁਪਵਾੜਾ ਵਿੱਚ ਆਪਣੀ ਡਿਊਟੀ ਨਿਭਾਅ ਰਹੇ ਸਨ। ਐਤਵਾਰ ਨੂੰ ਸੂਬੇਦਾਰ ਜਗਜੀਵਨ ਰਾਮ ਦੇਸ਼ ਲਈ ਡਿਊਟੀ ਕਰਦੇ ਵਕਤ ਸ਼ਹੀਦ ਹੋ ਗਏ। ਜਿਵੇਂ ਹੀ ਉਨ੍ਹਾਂ ਦੇ ਸ਼ਹੀਦ ਹੋਣ ਦੀ ਖ਼ਬਰ ਇਲਾਕੇ ਵਿਚ ਫੈਲੀ ਤਾਂ ਸੋਗ ਦੀ ਲਹਿਰ ਦੌੜ ਪਈ।

LEAVE A REPLY

Please enter your comment!
Please enter your name here