ਇੰਟਰਨੈਸ਼ਨਲ ਵਿਦਿਆਰਥੀਆਂ ਨੂੰ ਕੈਨੇਡਾ ਦਾ ਇੱਕ ਹੋਰ ਵੱਡਾ ਝਟਕਾ, ਬੰਦ ਕੀਤਾ ਇਹ ਵੀਜ਼ਾ… || International news

0
52
Another big blow to international students from Canada, this visa has been stopped...

ਇੰਟਰਨੈਸ਼ਨਲ ਵਿਦਿਆਰਥੀਆਂ ਨੂੰ ਕੈਨੇਡਾ ਦਾ ਇੱਕ ਹੋਰ ਵੱਡਾ ਝਟਕਾ, ਬੰਦ ਕੀਤਾ ਇਹ ਵੀਜ਼ਾ…

ਕੈਨੇਡਾ ਨੇ ਇੰਟਰਨੈਸ਼ਨਲ ਵਿਦਿਆਰਥੀਆਂ ਨੂੰ ਇੱਕ ਵਾਰ ਫਿਰ ਤੋ ਵੱਡਾ ਝਟਕਾ ਦੇ ਦਿੱਤਾ ਹੈ | ਦਰਅਸਲ, ਕੈਨੇਡਾ ਨੇ ਸਟੂਡੈਂਟ ਡਾਈਰੈਕਟ ਸਟ੍ਰੀਮ (SDS) ਪ੍ਰੋਗਰਾਮ ਨੂੰ ਬੰਦ ਕਰ ਦਿੱਤਾ ਹੈ | ਜਿਸ ਨਾਲ ਫਾਸਟ-ਟਰੈਕ ਸਟੱਡੀ ਪਰਮਿਟ ਪ੍ਰਕਿਰਿਆ ਨੂੰ ਖਤਮ ਕੀਤਾ ਗਿਆ ਹੈ। ਇਸ ਨਾਲ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਜਲਦੀ ਵੀਜ਼ਾ ਲੈਣ ਵਿੱਚ ਮਦਦ ਮਿਲਦੀ ਸੀ, ਪਰ ਹੁਣ ਇਹ ਸਹੂਲਤ ਬੰਦ ਕਰ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੈਨੇਡਾ ਨੇ ਭਾਰਤੀ ਨਾਗਰਿਕਾਂ ਲਈ ਵੀਜ਼ਾ ਦਿਸ਼ਾ-ਨਿਰਦੇਸ਼ਾਂ ਵਿੱਚ ਸਖ਼ਤ ਬਦਲਾਅ ਕੀਤੇ ਸਨ। ਹੁਣ ਭਾਰਤੀਆਂ ਨੂੰ 10 ਸਾਲ ਦਾ ਵਿਜ਼ਟਰ ਵੀਜ਼ਾ ਨਹੀਂ ਮਿਲੇਗਾ। ਇਸ ਦੀ ਬਜਾਏ ਭਾਰਤੀ ਨਾਗਰਿਕਾਂ ਲਈ ਵਿਜ਼ਟਰ ਵੀਜ਼ੇ ਦੀ ਮਿਆਦ ਘਟਾ ਕੇ 1 ਮਹੀਨੇ ਕਰ ਦਿੱਤੀ ਗਈ ਹੈ।

ਲੰਬੇ ਸਮੇਂ ਦੇ ਵੀਜ਼ੇ ਦੀ ਸਹੂਲਤ ਹੋ ਜਾਵੇਗੀ ਖ਼ਤਮ

ਇਸ ਤੋਂ ਇਲਾਵਾ ਵਿਜ਼ਟਰ ਵੀਜ਼ਾ ਨੂੰ ਸਿੱਧੇ ਤੌਰ ਉਤੇ ਵਰਕ ਵੀਜ਼ਾ ‘ਚ ਤਬਦੀਲ ਕਰਨ ਦੀ ਵਿਵਸਥਾ ਕੀਤੀ ਗਈ ਹੈ। ਕੈਨੇਡਾ ਸਰਕਾਰ ਵੱਲੋਂ ਇਹ ਕਦਮ ਵੀਜ਼ਾ ਪ੍ਰਣਾਲੀ ਵਿੱਚ ਸਖ਼ਤ ਪ੍ਰਬੰਧਾਂ ਨੂੰ ਲਾਗੂ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ, ਜਿਸ ਕਾਰਨ ਭਾਰਤੀ ਨਾਗਰਿਕਾਂ ਲਈ ਲੰਬੇ ਸਮੇਂ ਦੇ ਵੀਜ਼ੇ ਦੀ ਸਹੂਲਤ ਖ਼ਤਮ ਹੋ ਜਾਵੇਗੀ। ਇਹ ਤਬਦੀਲੀ ਉਨ੍ਹਾਂ ਭਾਰਤੀਆਂ ਲਈ ਖਾਸ ਤੌਰ ਉਤੇ ਮੁਸ਼ਕਲ ਸਾਬਤ ਹੋ ਸਕਦੀ ਹੈ ਜੋ ਪਰਿਵਾਰ ਅਤੇ ਦੋਸਤਾਂ ਨੂੰ ਮਿਲਣ ਜਾਂ ਹੋਰ ਕੰਮ ਲਈ ਲੰਬੇ ਸਮੇਂ ਲਈ ਕੈਨੇਡਾ ਵਿੱਚ ਰਹਿਣਾ ਚਾਹੁੰਦੇ ਸਨ।

ਇਹ ਵੀ ਪੜ੍ਹੋ : ਅਣਪਛਾਤੇ ਵਿਅਕਤੀ ਨੇ ਖ਼ੁਦ ਨੂੰ ਗੋਲਡੀ ਬਰਾੜ ਦਾ ਭਰਾ ਦੱਸ ਕੇ ਨਗਰ ਕੌਂਸਲ ਪ੍ਰਧਾਨ ਤੋਂ ਮੰਗੇ 50 ਲੱਖ

ਵਿਜ਼ਿਟਰ ਵੀਜ਼ਾ ਦੀ ਮਿਆਦ ਉੱਤੇ ਖ਼ਾਸ ਜ਼ੋਰ

ਇਮੀਗ੍ਰੇਸ਼ਨ ਵਿਭਾਗ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਹੁਣ 10 ਸਾਲ ਦੀ ਮਿਆਦ ਵਾਲੇ ਮਲਟੀਪਲ ਐਂਟਰੀ ਵੀਜ਼ੇ ਚੋਣਵੇਂ ਲੋਕਾਂ ਨੂੰ ਹੀ ਮਿਲਣਗੇ ਅਤੇ ਇਹ ਫ਼ੈਸਲਾ ਕਰਨ ਦਾ ਹੱਕ ਮੌਕੇ ’ਤੇ ਮੌਜੂਦ ਇਮੀਗ੍ਰੇਸ਼ਨ ਅਫ਼ਸਰਾਂ ਨੂੰ ਹੋਵੇਗਾ। ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਵੱਲੋਂ ਵਿਜ਼ਿਟਰ ਵੀਜ਼ਾ ਦੀ ਮਿਆਦ ਉੱਤੇ ਖ਼ਾਸ ਜ਼ੋਰ ਦਿੱਤਾ ਗਿਆ ਹੈ। ਜ਼ਿਆਦਾਤਰ ਵੀਜ਼ੇ ਸਿੰਗਲ ਐਂਟਰੀ ਵਾਲੇ ਹੋਣ ਦੇ ਮੱਦੇਨਜ਼ਰ ਇਨ੍ਹਾਂ ਦੀ ਮਿਆਦ 6 ਮਹੀਨੇ ਤੋਂ ਇਕ ਸਾਲ ਤੱਕ ਹੀ ਹੋਵੇਗੀ।

 

 

 

 

 

 

 

 

 

 

 

 

 

 

 

 

 

 

 

 

 

 

LEAVE A REPLY

Please enter your comment!
Please enter your name here