ਕੈਨੇਡਾ ਜਾਣ ਵਾਲੇ ਚਾਹਵਾਨਾਂ ਨੂੰ ਇੱਕ ਹੋਰ ਝਟਕਾ, ਸਰਕਾਰ ਨੇ ਲਿਆ ਇਹ ਸਖ਼ਤ ਫ਼ੈਸਲਾ || International news

0
27
Another blow to those who want to go to Canada, the government took this tough decision

ਕੈਨੇਡਾ ਜਾਣ ਵਾਲੇ ਚਾਹਵਾਨਾਂ ਨੂੰ ਇੱਕ ਹੋਰ ਝਟਕਾ, ਸਰਕਾਰ ਨੇ ਲਿਆ ਇਹ ਸਖ਼ਤ ਫ਼ੈਸਲਾ

ਕੈਨੇਡਾ ਜਾਣ ਵਾਲੇ ਚਾਹਵਾਨਾਂ ਨੂੰ ਉਥੋ ਦੀ ਸਰਕਾਰ ਨੇ ਇੱਕ ਹੋਰ ਝਟਕਾ ਦੇ ਦਿੱਤਾ ਹੈ | ਦਰਅਸਲ, ਕੈਨੇਡਾ ਨੇ ਭਾਰਤੀ ਨਾਗਰਿਕਾਂ ਲਈ ਵੀਜ਼ਾ ਦਿਸ਼ਾ-ਨਿਰਦੇਸ਼ਾਂ ਵਿੱਚ ਸਖ਼ਤ ਬਦਲਾਅ ਕਰ ਦਿੱਤੇ ਹਨ | ਜਿਸਦੇ ਚੱਲਦਿਆਂ ਹੁਣ ਭਾਰਤੀਆਂ ਨੂੰ 10 ਸਾਲ ਦਾ ਵਿਜ਼ਟਰ ਵੀਜ਼ਾ ਨਹੀਂ ਮਿਲੇਗਾ। ਇਸ ਦੀ ਬਜਾਏ ਭਾਰਤੀ ਨਾਗਰਿਕਾਂ ਲਈ ਵਿਜ਼ਟਰ ਵੀਜ਼ੇ ਦੀ ਮਿਆਦ ਘਟਾ ਕੇ 1 ਮਹੀਨੇ ਕਰ ਦਿੱਤੀ ਗਈ ਹੈ।

ਲੰਬੇ ਸਮੇਂ ਦੇ ਵੀਜ਼ੇ ਦੀ ਸਹੂਲਤ ਹੋ ਜਾਵੇਗੀ ਖ਼ਤਮ

ਇਸ ਦੇ ਨਾਲ ਹੀ ਵਿਜ਼ਟਰ ਵੀਜ਼ਾ ਨੂੰ ਸਿੱਧੇ ਤੌਰ ਉਤੇ ਵਰਕ ਵੀਜ਼ਾ ‘ਚ ਤਬਦੀਲ ਕਰਨ ਦੀ ਵਿਵਸਥਾ ਕੀਤੀ ਗਈ ਹੈ। ਕੈਨੇਡਾ ਸਰਕਾਰ ਵੱਲੋਂ ਇਹ ਕਦਮ ਵੀਜ਼ਾ ਪ੍ਰਣਾਲੀ ਵਿੱਚ ਸਖ਼ਤ ਪ੍ਰਬੰਧਾਂ ਨੂੰ ਲਾਗੂ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ, ਜਿਸ ਕਾਰਨ ਭਾਰਤੀ ਨਾਗਰਿਕਾਂ ਲਈ ਲੰਬੇ ਸਮੇਂ ਦੇ ਵੀਜ਼ੇ ਦੀ ਸਹੂਲਤ ਖ਼ਤਮ ਹੋ ਜਾਵੇਗੀ। ਇਹ ਤਬਦੀਲੀ ਉਨ੍ਹਾਂ ਭਾਰਤੀਆਂ ਲਈ ਖਾਸ ਤੌਰ ਉਤੇ ਮੁਸ਼ਕਲ ਸਾਬਤ ਹੋ ਸਕਦੀ ਹੈ ਜੋ ਪਰਿਵਾਰ ਅਤੇ ਦੋਸਤਾਂ ਨੂੰ ਮਿਲਣ ਜਾਂ ਹੋਰ ਕੰਮ ਲਈ ਲੰਬੇ ਸਮੇਂ ਲਈ ਕੈਨੇਡਾ ਵਿੱਚ ਰਹਿਣਾ ਚਾਹੁੰਦੇ ਸਨ।

ਇਸ ਤੋਂ ਇਲਾਵਾ ਨਵੇਂ ਨਿਯਮਾਂ ਮੁਤਾਬਕ ਇਹ ਲਾਜ਼ਮੀ ਨਹੀਂ ਹੈ ਕਿ ਹਰ ਬਿਨੈਕਾਰ ਨੂੰ ਪਾਸਪੋਰਟ ਦੀ ਮਿਆਦ ਤੱਕ ਕੈਨੇਡਾ ਦਾ ਵਿਜ਼ਟਰ ਵੀਜ਼ਾ ਮਿਲੇ, ਕੈਨੇਡਾ ਸਰਕਾਰ ਵੱਲੋਂ ਵਿਜ਼ਟਰ ਵੀਜ਼ਾ ਦੇ ਨਿਯਮਾਂ ਵਿਚ ਵੱਡੀ ਤਬਦੀਲੀ ਕਰਦਿਆਂ ਮਲਟੀਪਲ ਐਂਟਰੀ ਦੀ ਬਜਾਏ ਸਿੰਗਲ ਐਂਟਰੀ ਵਾਲੇ ਵੀਜ਼ੇ ਦੇਣ ਦਾ ਐਲਾਨ ਕੀਤਾ ਗਿਆ ਹੈ।

ਮਲਟੀਪਲ ਐਂਟਰੀ ਵੀਜ਼ੇ ਚੋਣਵੇਂ ਲੋਕਾਂ ਨੂੰ ਹੀ ਮਿਲ ਸਕਣਗੇ

ਇਮੀਗ੍ਰੇਸ਼ਨ ਵਿਭਾਗ ਵੱਲੋਂ ਜਾਰੀ ਤਾਜ਼ਾ ਅੱਪਡੇਟ ਅਨੁਸਾਰ ਹੁਣ 10 ਸਾਲ ਦੀ ਮਿਆਦ ਵਾਲੇ ਮਲਟੀਪਲ ਐਂਟਰੀ ਵੀਜ਼ੇ ਚੋਣਵੇਂ ਲੋਕਾਂ ਨੂੰ ਹੀ ਮਿਲ ਸਕਣਗੇ ਅਤੇ ਇਹ ਫ਼ੈਸਲਾ ਕਰਨ ਦਾ ਹੱਕ ਮੌਕੇ ’ਤੇ ਮੌਜੂਦ ਇਮੀਗ੍ਰੇਸ਼ਨ ਅਫ਼ਸਰਾਂ ਨੂੰ ਹੋਵੇਗਾ। ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਵੱਲੋਂ ਵਿਜ਼ਟਰ ਵੀਜ਼ਾ ਦੀ ਮਿਆਦ ਉੱਤੇ ਖ਼ਾਸ ਜ਼ੋਰ ਦਿੱਤਾ ਗਿਆ ਹੈ। ਜ਼ਿਆਦਾਤਰ ਵੀਜ਼ੇ ਸਿੰਗਲ ਐਂਟਰੀ ਵਾਲੇ ਹੋਣ ਦੇ ਮੱਦੇਨਜ਼ਰ ਇਨ੍ਹਾਂ ਦੀ ਮਿਆਦ 6 ਮਹੀਨੇ ਤੋਂ ਇਕ ਸਾਲ ਤੱਕ ਹੀ ਹੋਵੇਗੀ।

ਇਹ ਵੀ ਪੜ੍ਹੋ : ਪੰਜਾਬ ਵਿਚ ਨਵੰਬਰ ਮਹੀਨੇ ‘ਚ ਰਹਿਣਗੀਆਂ ਇੰਨੀਆਂ ਛੁੱਟੀਆਂ, ਵੇਖੋ ਪੂਰੀ ਲਿਸਟ

ਕਿਉਂ ਆਇਆ ਇਹ ਫ਼ੈਸਲਾ ?

ਕੈਨੇਡਾ ਸਰਕਾਰ ਦਾ ਇਹ ਫ਼ੈਸਲਾ ਫੈਡਰਲ ਇਮੀਗ੍ਰੇਸ਼ਨ ਮਨਿਸਟਰ ਮਾਰਕ ਮਿੱਲਰ ਵੱਲੋਂ ਵਿਜ਼ਟਰ ਵੀਜ਼ਿਆਂ ਦੀ ਦੁਰਵਰਤੋਂ ਰੋਕਣ ਦੇ ਐਲਾਨ ਤੋਂ ਬਾਅਦ ਆਇਆ ਹੈ। ਮਾਰਕ ਮਿੱਲਰ ਨੇ ਸਤੰਬਰ ਮਹੀਨੇ ਦੌਰਾਨ ਕਿਹਾ ਕਿ ਕੈਨੇਡਾ ਆਉਣ ਵਾਲੇ ਲੋਕਾਂ ਵੱਲੋਂ ਵਿਜ਼ਟਰ ਵੀਜ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਫੈਡਰਲ ਸਰਕਾਰ ਨੂੰ ਹੋਰ ਕੰਮ ਕਰਨ ਦੀ ਲੋੜ ਹੈ।

 

 

 

 

 

 

 

 

 

 

 

 

 

 

 

 

 

 

 

 

 

 

 

LEAVE A REPLY

Please enter your comment!
Please enter your name here