ਸ਼ੰਭੂ ਬਾਰਡਰ ਮੋਰਚੇ ਦੌਰਾਨ ਇੱਕ ਹੋਰ ਕਿਸਾਨ ਦੀ ਹੋਈ ਮੌ.ਤ ॥ Today News

0
94

ਸ਼ੰਭੂ ਬਾਰਡਰ ਮੋਰਚੇ ਦੌਰਾਨ ਇੱਕ ਹੋਰ ਕਿਸਾਨ ਦੀ ਹੋਈ ਮੌ.ਤ

ਸ਼ੰਭੂ ਬਾਰਡਰ ਤੋਂ ਇੱਕ ਦੁੱਖਦਾਇਕ ਖਬਰ ਸਾਹਮਣੇ ਆਈ ਹੈ।ਸ਼ੰਭੂ ਬਾਰਡਰ ‘ਤੇ ਕਿਸਾਨ ਸੰਗਠਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਨੂੰ 6 ਮਹੀਨੇ ਦਾ ਸਮਾਂ ਹੋ ਚੁੱਕਾ ਹੈ। ਹੁਣ ਤੱਕ 25 ਦੇ ਕਰੀਬ ਕਿਸਾਨ ਦੀ ਮੌਤ ਹੋ ਚੁੱਕੀ ਹੈ ਸ਼ੰਭੂ ਬਾਰਡਰ ’ਤੇ ਚੱਲ ਰਹੇ ਕਿਸਾਨੀ ਅੰਦੋਲਨ ਦੇ ਵਿੱਚ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ।

13 ਫਰਵਰੀ ਤੋਂ ਲਗਾਤਾਰ ਕਿਸਾਨ ਜਥੇਬੰਦੀਆਂ ਦਾ ਧਰਨਾ ਜਾਰੀ

ਜਿਸ ਨਾਲ ਗਿਣਤੀ ਵੱਧ ਕੇ ਗਿਣਤੀ ਹੁਣ 26 ਪਹੁੰਚ ਗਈ ਹੈ।ਜਾਣਕਾਰੀ ਅਨੁਸਾਰ ਹੁਣ ਕੌਰ ਸਿੰਘ ਪੁੱਤਰ ਸੁਖਦੇਵ ਸਿੰਘ ਉਮਰ ਕਰੀਬ 60 ਸਾਲ ਪਿੰਡ ਘੋੜੇਨਾਬ, ਬਲਾਕ ਲਹਿਰਾ, ਜ਼ਿਲ੍ਹਾ ਸੰਗਰੂਰ ਭਖੂ ਅਜ਼ਾਦ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਪ੍ਰਵੇਸ਼ ਦੁਆਰ ਸ਼ੰਭੂ ਬਾਰਡਰ ਉੱਪਰ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਤੋਂ ਲਗਾਤਾਰ ਕਿਸਾਨ ਜਥੇਬੰਦੀਆਂ ਧਰਨਾ ਦੇ ਰਹੀਆਂ ਹਨ।

ਇਸ ਮੌਕੇ ਕਿਸਾਨ ਮਜ਼ਦੂਰ ਮੋਰਚਾ ਦੇ ਕੋਆਡੀਨੇਟਰ ਸਰਵਣ ਸਿੰਘ ਪੰਧੇਰ ਅਤੇ ਬੀ ਕੇ ਯੂ ਏਕਤਾ ਦੇ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ਼ਹੀਦ ਕਿਸਾਨ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ ਜਦੋਂ ਸਾਥੀ ਕਿਸਾਨਾਂ ਵੱਲੋਂ ਓਹਨਾ ਨੂੰ ਸਿਵਿਲ ਹਸਪਤਾਲ ਰਾਜਪੁਰਾ ਵਿਖੇ ਲਿਜਾਇਆ ਗਿਆ ਤਾਂ ਡਾਕਟਰਾਂ ਵੱਲੋਂ ਓਹਨਾ ਨੂੰ ਮ੍ਰਿਤ ਐਲਾਨ ਦਿੱਤਾ ਗਿਆ।

ਅੱਜ ਸ਼ਹੀਦ ਦੀ ਮ੍ਰਿਤਕ ਦੇਹ ਨੂੰ ਸ਼ੰਭੂ ਬਾਰਡਰ ਮੋਰਚੇ ਵਿਚ ਲਿਆ ਕੇ ਹਜ਼ਾਰਾਂ ਕਿਸਾਨਾਂ ਮਜਦੂਰਾਂ ਵੱਲੋਂ ਫੁੱਲਾਂ ਦੀ ਵਰਖਾ ਕਰਦੇ ਹੋਏ ਨਾਹਰੇਬਾਜੀ ਕਰਕੇ ਓਹਨਾ ਦੇ ਪਿੰਡ ਨੂੰ ਰਵਾਨਾ ਕੀਤਾ ਗਿਆ। ਓਹਨਾ ਕਿਹਾ ਕਿ ਇਹ ਇਸ ਅੰਦੋਲਨ ਦੀ 27ਵੀਂ ਸ਼ਹੀਦੀ ਹੈ, ਓਹਨਾ ਕਿਹਾ ਕਿ ਮੋਦੀ ਸਰਕਾਰ ਲਗਾਤਾਰ ਕਿਸਾਨਾਂ ਮਜਦੂਰਾਂ ਦੀਆਂ ਜਾ ਰਹੀਆਂ ਜਾਨਾ ਲਈ ਜਿੰਮੇਵਾਰ ਹੈ ਕਿਉਕਿ ਕੇਂਦਰ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਦੇ ਚਲਦੇ ਹੀ ਕਿਸਾਨਾਂ ਮਜਦੂਰਾਂ ਨੂੰ ਸੜਕਾਂ ਤੇ ਬੈਠਣਾ ਪੈ ਰਿਹਾ ਹੈ।

ਓਹਨਾ ਮੰਗ ਕੀਤੀ ਕਿ ਸ਼ਹੀਦ ਦੇ ਪਰਿਵਾਰ ਨੂੰ ਸਰਕਾਰੀ ਨੌਕਰੀ, 5 ਲੱਖ ਰੁਪਏ ਦਾ ਮੁਆਵਜਾ ਅਤੇ ਕਿਸਾਨ ਦਾ ਕੁੱਲ ਖਤਮ ਕੀਤਾ ਜਾਵੇ। ਓਹਨਾ ਕਿਹਾ ਕਿ ਹੱਕਾਂ ਦੇ ਸੰਘਰਸ਼ ਇਹਨਾਂ ਕੁਰਬਾਨੀਆਂ ਨਾਲ ਹੀ ਅੰਜ਼ਾਮ ਵੱਲ ਚੱਲਦੇ ਹਨ ਅਤੇ ਦੋਨਾਂ ਫੋਰਮਾਂ ਵੱਲੋਂ ਅਸੀਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਹਾਂ ਅਤੇ ਅੰਦੋਲਨ ਨੂੰ ਸ਼ਹੀਦਾਂ ਦੀ ਸ਼ਹੀਦੀ ਤੇ ਗਰਵ ਹੈ।

LEAVE A REPLY

Please enter your comment!
Please enter your name here