ਕਿਸਾਨੀ ਅੰਦੋਲਨ ‘ਚ ਇੱਕ ਹੋਰ ਕਿਸਾਨ ਦੀ ਹੋਈ ਮੌਤ
ਕਾਫੀ ਸਮੇਂ ਤੋਂ ਕਿਸਾਨ ਆਪਣੀ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ ਜਿਸਦੇ ਚੱਲਦਿਆਂ ਹੁਣ ਤੱਕ ਇਸ ਜਾਰੀ ਅੰਦੋਲਨ ਕਾਰਨ ਕਈ ਕਿਸਾਨ ਆਪਣੀ ਜਾਨ ਗਵਾ ਚੁੱਕੇ ਹਨ | ਅਜਿਹੀ ਹੀ ਇੱਕ ਮੰਦਭਾਗੀ ਘਟਨਾ ਸ਼ੰਭੂ ਬਾਰਡਰ ਤੋਂ ਸਾਹਮਣੇ ਆ ਰਹੀ ਹੈ | ਜਿੱਥੇ ਕਿ ਕਿਸਾਨੀ ਹੱਕਾਂ ਅਤੇ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਇੱਕ ਹੋਰ ਕਿਸਾਨ ਨੇ ਦਮ ਤੋੜ ਦਿੱਤਾ ਹੈ । ਕਿਹਾ ਜਾ ਰਿਹਾ ਹੈ ਕਿ ਕਿਸਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਹਰਜਿੰਦਰ ਸਿੰਘ ਵਜੋਂ ਹੋਈ ਹੈ। ਲੰਬੇ ਸਮੇਂ ਤੋਂ ਸੰਘਰਸ਼ ’ਚ ਆਪਣਾ ਵਡਮੁੱਲਾ ਯੋਗਦਾਨ ਪਾ ਰਿਹਾ ਹਰਜਿੰਦਰ ਸਿੰਘ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਖੁਆਸਪੁਰ ਨਾਲ ਸਬੰਧਤ ਸੀ। ਉਹ ਆਪਣੇ ਪਿੱਛੇ ਹਸਦਾ-ਵਸਦਾ ਪਰਿਵਾਰ ਛੱਡ ਗਿਆ ਹੈ।
ਰਾਹ ਖੁੱਲ੍ਹਣ ‘ਤੇ ਦਿੱਲੀ ਕੂਚ ਦਾ ਐਲਾਨ
ਧਿਆਨਯੋਗ ਹੈ ਕਿ ਕਿਸਾਨਾਂ ਵੱਲੋਂ MSP ਗਾਰੰਟੀ ਕਾਨੂੰਨ ਤੇ ਹੋਰ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਸੀ। ਜਿਸ ਦੇ ਤਹਿਤ ਰਿਆਣਾ ਵੱਲੋਂ ਪੰਜਾਬ ਨਾਲ ਲੱਗਦੀਆਂ ਸਰਹੱਦਾਂ ‘ਤੇ ਬੈਰੀਕੇਡਿੰਗ ਕਰ ਕੇ ਕਿਸਾਨਾਂ ਨੂੰ ਰੋਕ ਲਿਆ ਗਿਆ, ਜਿਸ ਕਾਰਨ ਕਿਸਾਨ ਲੰਬੇ ਸਮੇਂ ਤੋਂ ਇਨ੍ਹਾਂ ਬਾਰਡਰਾਂ ‘ਤੇ ਹੀ ਬੈਠੇ ਹੋਏ ਹਨ। ਕਿਸਾਨਾਂ ਵੱਲੋਂ ਰਾਹ ਖੁੱਲ੍ਹਣ ‘ਤੇ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ।