ਸਿਮਰਜੀਤ ਬੈਂਸ ਦੀ ਪਟਿਆਲਾ ਅਦਾਲਤ ’ਚ ਹੋਈ ਪੇਸ਼ੀ

0
1268

ਪਟਿਆਲਾ ਦੀ ਮਾਣਯੋਗ ਅਦਾਲਤ ਵਿਚ ਅੱਜ ਸਿਮਰਜੀਤ ਸਿੰਘ ਬੈਂਸ ਦੀ ਮਾਣਹਾਨੀ ਦੇ ਮਾਮਲੇ ਵਿਚ ਪੇਸ਼ੀ ਹੋਈ। ਪੁਲਸ ਪ੍ਰਸ਼ਾਸਨ ਵੱਲੋਂ ਸਿਵਲ ਜੱਜ ਸੀਨੀਅਰ ਡਵੀਜ਼ਨ ਮੋਨਿਕਾ ਸ਼ਰਮਾ ਦੀ ਅਦਾਲਤ ਵਿਚ ਬੈਂਸ ਨੂੰ ਪੇਸ਼ ਕੀਤਾ ਗਿਆ। ਬੈਂਸ ਖ਼ਿਲਾਫ਼ ਸਾਬਕਾ ਮੰਤਰੀ ਬ੍ਰਹਮ ਮੋਹਿੰਦਰਾ ਨੇ ਮਾਨਹਾਨੀ ਦਾ ਕੇਸ ਦਾਇਰ ਕੀਤਾ ਹੋਇਆ ਹੈ। ਜਿਸ ਸੰਬੰਧੀ ਪਟਿਆਲਾ ਪੁਲਿਸ ਵੱਲੋਂ ਅੱਜ ਬੈਂਸ ਨੂੰ ਪ੍ਰੋਡਕਸ਼ਨ ਵਾਰੰਟ ਰਾਹੀ ਜੇਲ੍ਹ ਚੋ ਇਥੋਂ ਦੀ ਕੋਰਟ ਚ ਪੇਸ਼ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ 5 ਸਤੰਬਰ ਤੈਅ ਕੀਤੀ ਗਈ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਮਰਜੀਤ ਬੈਂਸ ਨੇ ਕਿਹਾ ਕਿ ਦੇਸ ਦਾ ਨਾਗਰਿਕ ਹੋਣ ਦੇ ਨਾਤੇ ਪਿਛਲੇ ਸਮੇਂ ਦੌਰਾਨ ਹੋਏ ਗਲਤ ਕੰਮਾਂ ਨੂੰ ਉਜਾਗਰ ਕੀਤਾ ਸੀ। ਬੈਂਸ ਨੇ ਦਾਅਵਾ ਕੀਤਾ ਕਿ ਉਹ ਜੇਲ੍ਹ ਚੋਂ ਬਾਹਰ ਆ ਕੇ ਸਾਬਕਾ ਮੰਤਰੀ ਖ਼ਿਲਾਫ਼ ਹੋਰ ਸਬੂਤ ਵੀ ਪੇਸ਼ ਕਰਨਗੇ।

ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸ ਦੀ ਸਰਕਾਰ ਸੀ ਅਤੇ ਬ੍ਰਹਮ ਮਹਿੰਦਰਾ ਲੋਕਲ ਬਾਡੀ ਮੰਤਰੀ ਸਨ ਤਾਂ ਉਸ ਸਮੇਂ ਕਈ ਘਪਲੇ ਹੋਏ ਸੀ। ਜਿਸ ਦੇ ਕਈ ਸਬੂਤ ਇਨ੍ਹਾਂ ਨੇ ਕਾਗ਼ਜ਼ਾਂ ਵਿੱਚ ਮਿਟਾਅ ਦਿੱਤੇ ਪਰ ਜੋ ਵੀਡੀਓ ਸਬੂਤ ਪਏ ਹਨ ਉਸ ਨੂੰ ਇਹ ਕਿਸ ਤਰ੍ਹਾਂ ਮਿਟਾਅ ਸਕਣਗੇ।ਬੈਂਸ ਨੇ ਕਿਹਾ ਕਿ ਜਲਦ ਹੀ ਉਹ ਵੀਡੀਓ ਜਦੋਂ ਮੇਰੇ ਕੋਲ ਪਹੁੰਚਣਗੀਆਂ ਜਿਨ੍ਹਾਂ ਨੂੰ ਉਹ ਮੀਡੀਆ ਸਾਹਮਣੇ ਨਸ਼ਰ ਕਰਨਗੇ। ਉਨ੍ਹਾਂ ਕਿਹਾ ਕਿ ਇਹ ਤਾਂ ਇੱਕ ਮਾਮਲਾ ਹੈ ਪਰ ਅਜਿਹੇ ਹੋਰ ਵੀ ਕਈ ਮਾਮਲੇ ਹਨ ਜਿਸ ਵਿਚ ਬ੍ਰਹਮ ਮਹਿੰਦਰਾ ਦੀ ਸਿੱਧੇ ਤੌਰ ’ਤੇ ਸ਼ਮੂਲੀਅਤ ਰਹੀ ਹੈ।

LEAVE A REPLY

Please enter your comment!
Please enter your name here