ਲਹਿਰਾਗਾਗਾ, 10 ਜਨਵਰੀ 2026 : ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ‘ਚ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਵਿਧਾਨ ਸਭਾ ਹਲਕਾ ਲਹਿਰਾਗਾਗਾ ਨਾਲ ਸਬੰਧਤ ਦੋ ਇਤਿਹਾਸਕ ਫੈਸਲੇ ਲਏ ਗਏ ਹਨ । ਇਨ੍ਹਾਂ ਫੈਸਲਿਆਂ ਲਈ ਪੰਜਾਬ ਦੇ ਕੈਬਨਿਟ ਮੰਤਰੀ (Cabinet Minister) ਅਤੇ ਹਲਕਾ ਵਿਧਾਇਕ (ਬਰਿੰਦਰ ਕੁਮਾਰ ਗੋਇਲ (Barinder Kumar Goyal) ਨੇ ਹਲਕਾ ਵਾਸੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ (Punjab Government) ਦਾ ਧੰਨਵਾਦ ਕੀਤਾ ਹੈ ।
ਕਾਲਜ ਵਿਚ ਹੋਵੇਗੀ ਸਰਕਾਰ ਦੇ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ
ਇਨ੍ਹਾਂ ਫੈਸਲਿਆਂ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਬਰਿੰਦਰ ਗੋਇਲ ਨੇ ਕਿਹਾ ਕਿ ਕੈਬਨਿਟ ਨੇ ਜੈਨ ਭਾਈਚਾਰੇ ਵੱਲੋਂ ਘੱਟ ਗਿਣਤੀ ਮੈਡੀਕਲ ਕਾਲਜ (ਮਨਿਊਰਿਟੀ ਮੈਡੀਕਲ ਕਾਲਜ) ਸਥਾਪਿਤ ਕਰਨ ਵਾਸਤੇ ਬਾਬਾ ਹੀਰਾ ਸਿੰਘ ਭੱਠਲ ਟੈਕਨੀਕਲ ਕਾਲਜ, ਲਹਿਰਾਗਾਗਾ ਵਿਚ ਸਥਿਤ 19 ਏਕੜ 4 ਕਨਾਲ ਜ਼ਮੀਨ ਨਾ ਮਾਤਰ ਲੀਜ਼ ਦਰਾਂ ‘ਤੇ ਜੈਨ ਸੋਸਾਇਟੀ ਨੂੰ ਦੇਣ ਦਾ ਫੈਸਲਾ ਕੀਤਾ ਹੈ । ਜੈਨ ਭਾਈਚਾਰੇ ਵੱਲੋਂ ਸਥਾਪਿਤ ਕੀਤੇ ਜਾਣ ਵਾਲੇ ਇਸ ਮੈਡੀਕਲ ਕਾਲਜ ‘ਚ ਵਿਦਿਆਰਥੀਆਂ ਦਾ ਦਾਖਲਾ ਅਤੇ ਸੀਟਾਂ ਦੀ ਵੰਡ ਬਾਰੇ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਦਿਸ਼ਾ ਨਿਰਦੇਸ਼ਾਂ/ਨੋਟੀਫਿਕੇਸ਼ਨਾਂ ਦੀਆਂ ਸ਼ਰਤਾਂ ਦੀ ਸਖਤੀ ਨਾਲ ਪਾਲਣਾ ਹੋਵੇਗੀ।
ਪੰਜ ਸਾਲਾਂ ਦੇ ਅੰਦਰ ਹਸਪਤਾਲ ਦਾ ਕੰਮ ਕਾਜ ਵੀ ਕਰਨਾ ਹੋਵੇਗਾ ਸ਼ੁਰੂ
ਮੰਤਰੀ ਮੰਡਲ ਨੇ ਇਹ ਵੀ ਫੈਸਲਾ ਕੀਤਾ ਕਿ ਟਰੱਸਟ ਨੂੰ ਸਮਝੌਤਾ ਪੱਤਰ (ਐੱਮ. ਓ. ਯੂ.) ਦੇ ਲਾਗੂ/ਸ਼ੁਰੂ ਹੋਣ ਦੀ ਮਿਤੀ ਤੋਂ ਪੰਜ ਸਾਲਾਂ ਦੇ ਅੰਦਰ-ਅੰਦਰ ਹਸਪਤਾਲ ਦਾ ਕੰਮਕਾਜ ਜਲਦੀ ਤੋਂ ਜਲਦੀ ਸ਼ੁਰੂ ਕਰਨਾ ਹੋਵੇਗਾ। ਮੈਡੀਕਲ ਕਾਲਜ ਦੀ ਸਥਾਪਨਾ ਅਤੇ ਸੰਚਾਲਨ ਘੱਟੋ-ਘੱਟ 220 ਬਿਸਤਰਿਆਂ ਵਾਲੇ ਹਸਪਤਾਲ ਅਤੇ 50 ਐੱਮ. ਬੀ. ਬੀ. ਐੱਸ. ਸੀਟਾਂ ਦੀ ਦਾਖਲਾ ਸਮਰੱਥਾ ਦੇ ਨਾਲ ਕੀਤਾ ਜਾਵੇਗਾ ਅਤੇ ਇਸ ਐੱਮ. ਓ. ਯੂ. ਦੇ ਅੱਠ ਸਾਲਾਂ ਦੇ ਅੰਦਰ 100 ਐੱਮ. ਬੀ. ਬੀ. ਐੱਸ. ਸੀਟਾਂ ਦੀ ਦਾਖਲਾ ਸਮਰੱਥਾ ਘੱਟੋ-ਘੱਟ 400 ਬਿਸਤਰਿਆਂ ਨਾਲ ਹਸਪਤਾਲ ਦਾ ਵਿਸਥਾਰ ਕੀਤਾ ਜਾਣਾ ਚਾਹੀਦਾ ਹੈ।
ਉਪਰੋਕਤ ਲਿਆ ਗਿਆ ਫ਼ੈਸਲਾ ਕਰਮਚਾਰੀਆਂ ਤੇ ਜਨਤਕ ਹਿਤਾਂ ਵਾਸਤੇ ਹੈ
ਬਰਿੰਦਰ ਗੋਇਲ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ ਸਟਾਫ ਮੈਂਬਰਾਂ ਨੂੰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਅਤੇ ਇਸ ਵਿਭਾਗ ਅਧੀਨ ਆਉਂਦੀਆਂ ਖੁਦਮੁਖਤਿਆਰ ਸੰਸਥਾਵਾਂ ‘ਚ ਉਪਲੱਬਧ ਖਾਲੀ ਆਸਾਮੀਆਂ ਦੇ ਵਿਰੁੱਧ ਡੈਪੂਟੇਸ਼ਨ ‘ਤੇ ਅਡਜਸਟ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ । ਇਹ ਫੈਸਲਾ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਵਧੇਰੇ ਜਨਤਕ ਹਿੱਤ ‘ਚ ਲਿਆ ਗਿਆ ਹੈ । ਉਨ੍ਹਾਂ ਕਿਹਾ ਕਿ ਇਹ ਦੋਵੇਂ ਮਹੱਤਵਪੂਰਨ ਮੰਗਾਂ ਹਲਕਾ ਵਾਸੀਆਂ ਦੀਆਂ ਚਿਰੋ ਕਣੀਆਂ ਮੰਗਾਂ ਸਨ, ਜੋ ਅੱਜ ਪੰਜਾਬ ਸਰਕਾਰ ਨੇ ਪੂਰੀਆਂ ਕਰ ਕੇ ਹਲਕਾ ਲਹਿਰਾ ਦੇ ਸਰਬਪੱਖੀ ਵਿਕਾਸ ਨੂੰ ਨਵਾਂ ਹੁਲਾਰਾ ਦਿੱਤਾ ਹੈ ।
Read More : ਸਰਕਾਰ ਨੇ ਕੰਢੀ ਖੇਤਰ ਵਿਚ 40 ਸਾਲਾਂ ਦਾ ਸੋਕਾ ਕੀਤਾ ਖ਼ਤਮ : ਗੋਇਲ









