ਅਰਚਨਾ ਮਕਵਾਨਾ ਪੁਲਿਸ ਜਾਂਚ ‘ਚ ਹੋਈ ਸ਼ਾਮਿਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੱਕ ਲੜਕੀ ਜਿਸਦਾ ਨਾਮ ਅਰਚਨਾ ਮਕਵਾਨਾ ਵੱਲੋਂ ਪ੍ਰਕਰਮਾ ਅੰਦਰ ਯੋਗਾ ਆਸਣ ਕਰਕੇ ਇਸ ਦੀ ਤਸਵੀਰ ਆਪਣੇ ਸੋਸ਼ਲ ਮੀਡੀਆ ਖਾਤਿਆਂ ਜਰੀਏ ਫੈਲਾਉਣ ਦਾ ਸਖ਼ਤ ਨੋਟਿਸ ਲੈਂਦਿਆਂ ਉਸ ਵਿਰੁੱਧ ਕਾਰਵਾਈ ਵਾਸਤੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਭੇਜੀ ਸੀ।
ਇਹ ਵੀ ਪੜ੍ਹੋ: ਗਰੀਬ ਪਰਿਵਾਰ ਨਾਲ ਵਾਪਰਿਆ ਭਾਣਾ , ਕਰੰਟ ਲੱਗਣ ਕਾਰਨ ਕਮਾਊ ਪੁੱਤਰ ਦੀ ਹੋਈ ਮੌਤ || News of Punjab
ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੀ ਡਿਊਟੀ ਤਨਦੇਹੀ ਨਾਲ ਨਾ ਨਿਭਾਉਣ ਕਰਕੇ ਪ੍ਰਕਰਮਾ ਦੇ ਤਿੰਨ ਮੁਲਾਜ਼ਮਾਂ ਵਿਰੁੱਧ ਕਾਰਵਾਈ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਜਿਸ ਤੋਂ ਬਾਅਦ ਉਹਨਾਂ ਤਿੰਨਾਂ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ।
ਜਿਸ ਤੋਂ ਬਾਅਦ ਥਾਣਾ ਕੋਤਵਾਲੀ ਵੱਲੋਂ ਉਸ ਲੜਕੀ ਨੂੰ ਸੰਮਨ ਵੀ ਜਾਰੀ ਕੀਤੇ ਗਏ ਸਨ। ਜਿਹੜੇ ਉਸ ਨੇ ਆਨਲਾਈਨ ਰਸੀਵ ਕਰ ਲਏ ਸਨ। ਇਸ ਤੇ ਗੱਲਬਾਤ ਕਰਦੇ ਹੋਏ ਡੀਸੀਪੀ ਦਰਪਨ ਆਲੂਵਾਲੀਆ ਨੇ ਦੱਸਿਆ ਕਿ ਜਿਹੜੀ ਦੋਸ਼ੀ ਅਰਚਨਾ ਮਕਵਾਣਾ ਸੀ ਉਸਨੇ ਸੰਮਨ ਤਾਂ ਪ੍ਰਾਪਤ ਕਰ ਲਏ ਸਨ ਤੇ ਉਸਨੇ ਇਨਵੈਸਟੀਗੇਸ਼ਨ ਵੀ ਜੁਇਨ ਕਰ ਲਈ ਹੈ।