ਲੁਧਿਆਣਾ ‘ਚ ਦੁਕਾਨਦਾਰਾਂ ਤੇ ਕਿਸਾਨਾਂ ਵਿਚਾਲੇ ਹੋਈ ਬਹਿਸ
ਪੰਜਾਬ- ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਅੰਦੋਲਨ ਦੇ ਸਮਰਥਨ ‘ਚ ਅੱਜ ਪੰਜਾਬ ਦੇ ਕਿਸਾਨਾਂ ਨੇ ਬੰਦ ਰੱਖਿਆ। ਕਿਸਾਨਾਂ ਨੇ ਪੰਜਾਬ ਦੇ ਸਾਰੇ ਰਾਸ਼ਟਰੀ ਰਾਜ ਮਾਰਗ ਅਤੇ ਰੇਲਵੇ ਟਰੈਕ ਬੰਦ ਕਰ ਦਿੱਤੇ ਹਨ। ਕਿਸਾਨ ਸਵੇਰੇ 7 ਵਜੇ ਤੋਂ ਹੀ ਹਾਈਵੇਅ ਅਤੇ ਰੇਲਵੇ ਟਰੈਕਾਂ ‘ਤੇ 140 ਥਾਵਾਂ ‘ਤੇ ਬੈਠੇ ਹਨ। ਇਸ ਕਾਰਨ ਅੰਮ੍ਰਿਤਸਰ-ਜਲੰਧਰ-ਪਾਣੀਪਤ-ਦਿੱਲੀ ਅਤੇ ਅੰਮ੍ਰਿਤਸਰ-ਜੰਮੂ ਦੀ ਆਵਾਜਾਈ ਪੂਰੀ ਤਰ੍ਹਾਂ ਬੰਦ ਹੈ।
ਮਿਸ਼ਨ ਰੋਜ਼ਗਾਰ ਨਾਲ ਨੌਜਵਾਨਾਂ ਦੇ ਸੁਪਨੇ ਹੋਏ ਸਾਕਾਰ
ਇਸ ਦੌਰਾਨ ਲੁਧਿਆਣਾ ਦੇ ਚੌੜਾ ਬਾਜ਼ਾਰ ਵਿੱਚ ਮੰਡੀ ਬੰਦ ਕਰਵਾਉਣ ਆਏ ਕਿਸਾਨਾਂ ਅਤੇ ਦੁਕਾਨਦਾਰਾਂ ਵਿੱਚ ਤਕਰਾਰ ਹੋ ਗਈ। ਕੁਝ ਦੇਰ ਤੱਕ ਬਾਜ਼ਾਰ ਵਿੱਚ ਹੰਗਾਮਾ ਜਾਰੀ ਰਿਹਾ। ਅਖੀਰ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਖੁੱਲ੍ਹੀਆਂ ਰੱਖੀਆਂ।
ਵੰਦੇ ਭਾਰਤ ਸਮੇਤ 163 ਟਰੇਨਾਂ ਰੱਦ
ਦੱਸ ਦੇਈਏ ਕਿ ਕਿਸਾਨਾਂ ਦੇ ਪੰਜਾਬ ਬੰਦ ਦੀ ਕਾਲ ਕਾਰਨ ਰੇਲਵੇ ਨੇ ਵੰਦੇ ਭਾਰਤ ਸਮੇਤ 163 ਟਰੇਨਾਂ ਰੱਦ ਕਰ ਦਿੱਤੀਆਂ ਹਨ। ਪੁਣੇ ਤੋਂ ਜੰਮੂ ਤਵੀ ਜਾ ਰਹੀ ਜੇਹਲਮ ਐਕਸਪ੍ਰੈਸ ਨੂੰ ਜਲੰਧਰ ਕੈਂਟ ਸਟੇਸ਼ਨ ‘ਤੇ ਰੋਕ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਤੋਂ 8 ਰਾਜਾਂ ਨੂੰ 576 ਰੂਟਾਂ ‘ਤੇ ਚੱਲਣ ਵਾਲੀਆਂ ਬੱਸਾਂ ਵੀ ਬੰਦ ਹਨ। ਹਰਿਆਣਾ ਤੇ ਹਿਮਾਚਲ ਸਮੇਤ ਹੋਰਨਾਂ ਸੂਬਿਆਂ ਦੀਆਂ ਬੱਸਾਂ ਵੀ ਪੰਜਾਬ ਨਹੀਂ ਆ ਰਹੀਆਂ।