ਅਰੁਣਾਚਲ ਪ੍ਰਦੇਸ਼ ਵਿੱਚ ਸੈਨਾ ਦੇ ਇੱਕ ਹੈਲੀਕਾਪਟਰ ਦੇ ਕ੍ਰੈਸ਼ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਵਿੱਚ ਥਲ ਸੈਨਾ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਤੇ ਇਸ ਵਿੱਚ ਪਾਇਲਟ ਦੀ ਮੌਤ ਹੋ ਗਈ। ਰੱਖਿਆ ਬੁਲਾਰੇ ਨੇ ਦੱਸਿਆ ਕਿ ਅੱਜ ਸਵੇਰੇ ਚੀਨ ਨਾਲ ਲੱਗਦੀ ਸਰਹੱਦ ਨੇੜੇ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਜ਼ਿਲ੍ਹੇ ਵਿੱਚ ਚੀਤਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਸਵਾਰ ਦੋ ਪਾਇਲਟਾਂ ਵਿੱਚੋਂ ਇੱਕ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ GST ‘ਚ 22.6 ਪ੍ਰਤੀਸ਼ਤ ਵਾਧਾ ਕੀਤਾ…
ਰੱਖਿਆ ਬੁਲਾਰੇ ਕਰਨਲ ਏਐੱਸ ਵਾਲੀਆ ਨੇ ਦੱਸਿਆ ਕਿ ਇਹ ਘਟਨਾ ਸਵੇਰੇ 10 ਵਜੇ ਦੇ ਕਰੀਬ ਨਿਯਮਤ ਉਡਾਣ ਵੇਲੇ ਵਾਪਰੀ। ਪਾਇਲਟਾਂ ਨੂੰ ਨਜ਼ਦੀਕੀ ਫੌਜੀ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦੱਸਿਆ ਕਿ ਗੰਭੀਰ ਜ਼ਖਮੀ ਪਾਇਲਟ ‘ਚੋਂ ਇਕ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਦੂਜੇ ਪਾਇਲਟ ਦਾ ਇਲਾਜ ਚੱਲ ਰਿਹਾ ਹੈ। ਹਾਦਸੇ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗਿਆ।