ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸਾਬਕਾ ਅਧਿਕਾਰੀ ਅਰੁਣ ਗੋਇਲ ਨੇ ਚੋਣ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਸ਼ਨੀਵਾਰ ਨੂੰ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ। ਗੋਇਲ 1985 ਬੈਚ ਦੇ ਪੰਜਾਬ ਕੇਡਰ ਦੇ ਅਧਿਕਾਰੀ ਹਨ। ਉਹ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਅਨੂਪ ਚੰਦਰ ਪਾਂਡੇ ਦੇ ਨਾਲ ਚੋਣ ਕਮਿਸ਼ਨ ਦਾ ਹਿੱਸਾ ਹੋਣਗੇ। ਸਰਕਾਰ ਨੇ ਇੱਕ ਬਿਆਨ ਰਾਹੀਂ ਗੋਇਲ ਦੀ ਨਿਯੁਕਤੀ ਦੀ ਜਾਣਕਾਰੀ ਦਿੱਤੀ ਸੀ।

ਅਰੁਣ ਗੋਇਲ ਨੇ ਸ਼ੱਕਰਵਾਰ ਨੂੰ ਸਕੱਤਰ ਹੈਵੀ ਇੰਡਸਟਰੀਜ਼ ਵਜੋਂ ਵੋਲੰਟਰੀ ਰਿਟਾਇਰਮੈਂਟ ਲੈ ਲਈ ਸੀ।ਪੰਜਾਬ ਕੇਡਰ ਦੇ ਸਾਬਕਾ ਆਈ ਏ ਐਸ ਅਧਿਕਾਰੀ ਨੂੰ ਸ਼ਨੀਵਾਰ ਨੂੰ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ। ਕਾਨੂੰਨ ਤੇ ਨਿਆਂ ਮੰਤਰਾਲੇ ਨੇ ਸ਼ਨੀਵਾਰ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਕੀਤੀਆਂ ਨਿਯੁਕਤੀਆਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ।