ਅਰੁਣਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ 2024 ਦੀਆਂ ਲੋਕ ਸਭਾ ਚੋਣਾਂ ਦੇ ਨਾਲ ਹੀ ਹੋਣੀਆਂ ਹਨ। ਇਸ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅਰੁਣਾਚਲ ਵਿਧਾਨ ਸਭਾ ਚੋਣਾਂ ਲਈ 60 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ ਮੁੱਖ ਮੰਤਰੀ ਪੇਮਾ ਖਾਂਡੂ ਨੂੰ ਮੁਕਤੋ (ਐਸਟੀ) ਵਿਧਾਨ ਸਭਾ ਸੀਟ ਤੋਂ ਟਿਕਟ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਅਰੁਣਾਚਲ ਪ੍ਰਦੇਸ਼ ਵਿਧਾਨ ਸਭਾ ਦਾ ਕਾਰਜਕਾਲ ਜੂਨ 2024 ਵਿੱਚ ਖਤਮ ਹੋ ਰਿਹਾ ਹੈ।