ਅਰਵਿੰਦ ਕੇਜਰੀਵਾਲ ਤੇ CM ਮਾਨ ਅੱਜ ਮੁਹਾਲੀ ‘ਚ ਕਰਨਗੇ ਚੋਣ ਮੁਹਿੰਮ ਦੀ ਸ਼ੁਰੂਆਤ

0
20

ਅਰਵਿੰਦ ਕੇਜਰੀਵਾਲ ਤੇ ਸੀਐੱਮ ਭਗਵੰਤ ਮਾਨ ਅੱਜ ਮੁਹਾਲੀ ਵਿਖੇ ਪਹੁੰਚਣਗੇ। ਆਮ ਆਦਮੀ ਪਾਰਟੀ ਪੰਜਾਬ ਵਿੱਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਅੱਜ ਤੋਂ ਆਪਣੀ ਚੋਣ ਮੁਹਿੰਮ ਸ਼ੁਰੂ ਕਰੇਗੀ। ਇਸ ਦੇ ਲਈ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ ‘ਤੇ ਮੌਜੂਦ ਰਹਿਣਗੇ। ਇਸ ਸਬੰਧੀ ਮੁਹਾਲੀ ਵਿੱਚ ਇੱਕ ਕਾਨਫਰੰਸ ਦਾ ਆਯੋਜਨ ਕੀਤਾ ਗਿਆ ਹੈ।

ਇਸ ਦੌਰਾਨ ‘ਆਪ’ ਵੱਲੋਂ ਪੰਜਾਬ ਚੋਣਾਂ ਲਈ ਵੱਡਾ ਨਾਅਰਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ‘ਆਪ’ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਦਾ ਵੇਰਵਾ ਵੀ ਤਿਆਰ ਕੀਤਾ ਗਿਆ ਹੈ। ਇਨ੍ਹਾਂ ਦੀ ਮਦਦ ਨਾਲ ਪਾਰਟੀ ਸਿੱਧੇ ਲੋਕਾਂ ਨਾਲ ਜੁੜਨ ਦੀ ਕੋਸ਼ਿਸ਼ ਕਰੇਗੀ।
ਪੰਜਾਬ ਸਰਕਾਰ ਜ਼ੀਰੋ ਬਿੱਲ, ਘਰ-ਘਰ ਰੋਜ਼ਗਾਰ ਮੁਹਿੰਮ, ਆਮ ਆਦਮੀ ਕਲੀਨਿਕ, ਹਰ ਖੇਤ ਨਹਿਰੀ ਪਾਣੀ ਅਤੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਨੂੰ ਆਪਣੀ ਚੋਣ ਮੁਹਿੰਮ ਵਿੱਚ ਵੱਡੀਆਂ ਪ੍ਰਾਪਤੀਆਂ ਵਜੋਂ ਸ਼ਾਮਲ ਕਰੇਗੀ।

ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਰੋਕੇ ਗਏ ਫੰਡਾਂ ਦਾ ਮੁੱਦਾ ਪੰਜਾਬ ਦੇ ਲੋਕਾਂ ਤੱਕ ਪਹੁੰਚਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਇਸ ਵਾਰ ਸੂਬੇ ਵਿੱਚ ਚੋਣ ਪ੍ਰਚਾਰ ਦੀ ਵਾਗਡੋਰ ਪੂਰੀ ਤਰ੍ਹਾਂ ਸੀਐਮ ਭਗਵੰਤ ਮਾਨ ਦੇ ਹੱਥ ਵਿੱਚ ਹੋਵੇਗੀ।

LEAVE A REPLY

Please enter your comment!
Please enter your name here