ਅਰਵਿੰਦ ਕੇਜਰੀਵਾਲ ਨੇ ਜ਼ਮਾਨਤ ਪਟੀਸ਼ਨ ਕੀਤੀ ਦਾਇਰ, ਅੱਜ ਹੋਵੇਗੀ ਸੁਣਵਾਈ
ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਾਮਲੇ ‘ਚ CM ਅਰਵਿੰਦ ਕੇਜਰੀਵਾਲ ਨੇ ਵੀਰਵਾਰ (30 ਮਈ) ਨੂੰ ਰਾਊਜ਼ ਐਵੇਨਿਊ ਕੋਰਟ ‘ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਦੀ ਪਟੀਸ਼ਨ ‘ਤੇ ਅੱਜ ਦੁਪਹਿਰ 2 ਵਜੇ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ 28 ਮਈ ਨੂੰ ਸੁਪਰੀਮ ਕੋਰਟ ਦੀ ਛੁੱਟੀ ਵਾਲੇ ਬੈਂਚ ਨੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ।
ਦਿੱਲੀ ਦੇ ਮੁੱਖ ਮੰਤਰੀ ਨੇ SC ਨੂੰ ਮੈਡੀਕਲ ਆਧਾਰ ‘ਤੇ 1 ਜੂਨ ਤੱਕ 7 ਦਿਨ ਦੀ ਅੰਤਰਿਮ ਜ਼ਮਾਨਤ ਵਧਾਉਣ ਲਈ ਕਿਹਾ ਸੀ। ਇਸ ‘ਤੇ ਜਸਟਿਸ ਜੇਕੇ ਮਹੇਸ਼ਵਰੀ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਛੁੱਟੀ ਵਾਲੇ ਬੈਂਚ ਨੇ ਕਿਹਾ ਸੀ ਕਿ ਅੰਤਰਿਮ ਜ਼ਮਾਨਤ ਵਧਾਉਣ ਦਾ ਫੈਸਲਾ ਸੀਜੇਆਈ ਵੱਲੋਂ ਲਿਆ ਜਾਵੇਗਾ, ਕਿਉਂਕਿ ਮੁੱਖ ਮਾਮਲੇ ‘ਚ ਕੇਜਰੀਵਾਲ ਖਿਲਾਫ ਫੈਸਲਾ ਸੁਰੱਖਿਅਤ ਹੈ। ਕੇਜਰੀਵਾਲ ਦੀ ਤਰਫੋਂ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਦਲੀਲਾਂ ਪੇਸ਼ ਕੀਤੀਆਂ ਸਨ।
ਇਹ ਵੀ ਪੜ੍ਹੋ ਮਨੀਸ਼ ਤਿਵਾਰੀ ਨੂੰ BSP ਉਮੀਦਵਾਰ ਰੀਤੂ ਸਿੰਘ ਨੇ ਕੀਤੇ ਤਿੱਖੇ ਸਵਾਲ
ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਸ਼ਰਾਬ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। 50 ਦਿਨ ਜੇਲ੍ਹ ਵਿਚ ਰਹਿਣ ਤੋਂ ਬਾਅਦ 10 ਮਈ ਨੂੰ ਕੇਜਰੀਵਾਲ ਨੂੰ ਜ਼ਮਾਨਤ ਮਿਲ ਗਈ ਸੀ। ਕੇਜਰੀਵਾਲ ਦੀ 21 ਦਿਨਾਂ ਦੀ ਜ਼ਮਾਨਤ 1 ਜੂਨ ਨੂੰ ਖਤਮ ਹੋ ਰਹੀ ਹੈ। ਕੇਜਰੀਵਾਲ ਨੇ 2 ਜੂਨ ਨੂੰ ਆਤਮ ਸਮਰਪਣ ਕਰਨਾ ਹੈ।