ਅਰਵਿੰਦ ਕੇਜਰੀਵਾਲ 17 ਸਤੰਬਰ ਨੂੰ LG ਨਾਲ ਕਰਨਗੇ ਮੁਲਾਕਾਤ, CM ਅਹੁਦੇ ਤੋਂ ਦੇਣਗੇ ਅਸਤੀਫ਼ਾ
ਦਿੱਲੀ ਦੇ ਉਪ ਰਾਜਪਾਲ (ਐਲਜੀ) ਵਿਨੈ ਸਕਸੈਨਾ ਨੇ ਮੰਗਲਵਾਰ ਸ਼ਾਮ 4:30 ਵਜੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੁਲਾਕਾਤ ਦਾ ਸਮਾਂ ਦਿੱਤਾ ਹੈ। ਇਸ ਸਮੇਂ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਨਵਾਂ ਨਾਂ ਸੌਂਪਣਗੇ।
ਇਸ ਤੋਂ ਪਹਿਲਾਂ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਕੇਜਰੀਵਾਲ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੇ। ਸੂਤਰਾਂ ਮੁਤਾਬਕ ਦੋਵਾਂ ਆਗੂਆਂ ਵਿਚਾਲੇ ਅਗਲੇ ਮੁੱਖ ਮੰਤਰੀ ਨੂੰ ਲੈ ਕੇ ਗੱਲਬਾਤ ਹੋਈ।
ਕੀ ਸੁਨੀਤਾ ਕੇਜਰੀਵਾਲ ਹੋਣਗੇ ਦਿੱਲੀ ਦੇ ਨਵੇਂ CM ਜਾਂ ਫਿਰ ਕੈਲਾਸ਼ ਗਹਿਲੋਤ ਕਰਨਗੇ ਦਿੱਲੀ ‘ਤੇ ਰਾਜ ?
‘ਆਪ’ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਦੀ ਮੀਟਿੰਗ ਵੀ ਅੱਜ ਸ਼ਾਮ ਸ਼ੁਰੂ ਹੋ ਗਈ ਹੈ। ਇਸ ਵਿੱਚ ਨਵੇਂ ਮੁੱਖ ਮੰਤਰੀ ਸਮੇਤ ਪਾਰਟੀ ਦੀ ਭਵਿੱਖੀ ਰਣਨੀਤੀ ਬਾਰੇ ਚਰਚਾ ਕੀਤੀ ਜਾ ਰਹੀ ਹੈ।
ਕੱਲ੍ਹ ਸਵੇਰੇ 11 ਵਜੇ ਵਿਧਾਇਕ ਦਲ ਦੀ ਬੁਲਾਈ ਮੀਟਿੰਗ
ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ ਨੇ ਕਿਹਾ- ਨਵੇਂ ਮੁੱਖ ਮੰਤਰੀ ਬਾਰੇ ਫੈਸਲਾ ਅਸਤੀਫੇ ਤੋਂ ਬਾਅਦ ਵਿਧਾਇਕ ਦਲ ਕਰੇਗੀ। ਕੇਜਰੀਵਾਲ ਨੇ ਕੱਲ੍ਹ ਸਵੇਰੇ 11 ਵਜੇ ਆਪਣੇ ਘਰ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਹੈ।
13 ਸਤੰਬਰ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਕੇਜਰੀਵਾਲ ਨੇ 15 ਸਤੰਬਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਣ ਦਾ ਐਲਾਨ ਕੀਤਾ ਸੀ।
ਕੇਜਰੀਵਾਲ ਦੇ ਅਸਤੀਫੇ ਦੇ ਐਲਾਨ ਤੋਂ ਬਾਅਦ ਚਰਚਾ ਹੈ ਕਿ ਆਤਿਸ਼ੀ, ਕੈਲਾਸ਼ ਗਹਿਲੋਤ, ਗੋਪਾਲ ਰਾਏ ਅਤੇ ਸੁਨੀਤਾ ਕੇਜਰੀਵਾਲ ‘ਚੋਂ ਕੋਈ ਵੀ ਦਿੱਲੀ ਦਾ ਅਗਲਾ ਮੁੱਖ ਮੰਤਰੀ ਬਣ ਸਕਦਾ ਹੈ