ਅਰਵਿੰਦ ਕੇਜਰੀਵਾਲ ਨੂੰ ਝਟਕਾ, ਜ਼ਮਾਨਤ ਪਟੀਸ਼ਨ ਹੋਈ ਖਾਰਿਜ

ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੂੰ ਦੋਹਰਾ ਝਟਕਾ ਲੱਗਿਆ ਹੈ। ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਰਾਊਜ਼ ਐਵੇਨਿਊ ਅਦਾਲਤ ਨੇ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅੰਤਰਿਮ ਜ਼ਮਾਨਤ ਪਟੀਸ਼ਨ ਨੂੰ ਵੀ ਖਾਰਜ ਕਰ ਦਿੱਤਾ ਗਿਆ ਹੈ। ਅਦਾਲਤ ਵੱਲੋਂ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਸਬੰਧਤ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ।

ਅੱਜ ਕੇਜਰੀਵਾਲ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਰਾਊਜ਼ ਐਵੇਨਿਊ ਅਦਾਲਤ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਿੱਚ 19 ਜੂਨ ਤੱਕ ਵਧ ਦਿੱਤੀ ਹੈ। ਦੂਜੇ ਪਾਸੇ ਰਾਉਸ ਐਵੇਨਿਊ ਕੋਰਟ ਨੇ CM ਕੇਜਰੀਵਾਲ ਦੀ ਸੱਤ ਦਿਨਾਂ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਕੇਜਰੀਵਾਲ ਨੇ ਮੈਡੀਕਲ ਕਾਰਨਾਂ ਦਾ ਹਵਾਲਾ ਦਿੰਦੇ ਹੋਏ 7 ਦਿਨਾਂ ਦੀ ਜ਼ਮਾਨਤ ਮੰਗੀ ਸੀ। ਇਸ ਦੌਰਾਨ ਅਦਾਲਤ ਨੇ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਮੈਡੀਕਲ ਟੈਸਟ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ ਬਿੱਟੂ ਦੀ ਹਾਰ ‘ਤੇ ਬੋਲੇ ਰਾਜਾ ਵੜਿੰਗ… ਕਾਂਗਰਸ ‘ਚ ਹੁੰਦਾ ਤਾਂ ਚੌਥੀ ਵਾਰ ਬਣਦਾ MP

ਅਦਾਲਤ ਨੇ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ (ਆਪ) ਦੇ ਖਿਲਾਫ ਦਾਇਰ ਪੂਰਕ ਚਾਰਜਸ਼ੀਟ ਦਾ ਨੋਟਿਸ ਲੈਣ ਦੇ ਮੁੱਦੇ ‘ਤੇ ਆਪਣਾ ਫੈਸਲਾ ਮੁਲਤਵੀ ਕਰ ਦਿੱਤਾ ਹੈ। ਰਾਊਜ਼ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਹੁਣ 9 ਜੁਲਾਈ ਨੂੰ ਇਸ ਮੁੱਦੇ ’ਤੇ ਫੈਸਲਾ ਸੁਣਾਏਗੀ। ਜੱਜ ਨੇ ਇਸ ਮੁੱਦੇ ‘ਤੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ 28 ਮਈ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

LEAVE A REPLY

Please enter your comment!
Please enter your name here