ਰਿਸ਼ਵਤ ਲੈਣ ਦੇ ਦੋਸ਼ ਵਿੱਚ ਚੰਡੀਗੜ੍ਹ ਪੁਲਿਸ ਦੇ ਏਐਸਆਈ ਤੇ ਹੈਡ ਕਾਂਸਟੇਬਲ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਚੰਡੀਗੜ੍ਹ ਦੇ ਸੈਕਟਰ 11 ਥਾਣੇ ਵਿੱਚ ਤੈਨਾਤ ਏਐਸਆਈ ਰਵਿੰਦਰ ਰਾਣਾ ਅਤੇ ਹੈਡ ਕਾਂਸਟੇਬਲ ਰਣਦੀਪ ਸਿੰਘ ਨੂੰ ਸੀਬੀਆਈ ਨੇ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਸੀਬੀਆਈ ਨੇ ਦੋਵਾਂ ਆਰੋਪੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਦੋਵਾਂ ਪੁਲਿਸ ਮੁਲਾਜ਼ਮਾਂ ਨੇ ਸ਼ਿਕਾਇਤ ਕਰਤਾ ਤੋਂ ਇਕ ਮਾਮਲੇ ਵਿੱਚ ਰਾਹਤ ਦਿਵਾਉਣ ਦੇ ਨਾਮ ਉਤੇ ਧਨਾਸ ਦੇ ਰਹਿਣ ਵਾਲੇ ਇਕ ਵਿਅਕਤੀ ਤੋਂ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਗਈ ਸੀ। ਪੀੜਤ ਵਿਅਕਤੀ ਨੇ ਇਸ ਸਬੰਧੀ ਸ਼ਿਕਾਇਤ ਸੀਬੀਆਈ ਨੂੰ ਕਰ ਦਿੱਤੀ। ਜਿਸ ਤੋਂ ਬਾਅਦ ਸੀਬੀਆਈ ਨੇ ਜਾਲ ਵਿਛਾ ਕੇ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।