ਫਗਵਾੜਾ ਸਬ-ਡਵੀਜ਼ਨ ਦੇ ਹੁਸ਼ਿਆਰਪੁਰ ਰੋਡ ‘ਤੇ ਅੱਜ ਸਵੇਰੇ ਮੋਟਰਸਾਈਕਲ ਅਤੇ ਕੰਬਾਈਨ ਦੀ ਟੱਕਰ ਦੀ ਟੱਕਰ ਹੋ ਗਈ। ਇਸ ਭਿਆਨਕ ਸੜਕ ਹਾਦਸੇ ‘ਚ ਇਕ ASI ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਏਐਸਆਈ ਥਾਣਾ ਰਾਵਲਪਿੰਡੀ ਵਿੱਚ ਤਾਇਨਾਤ ਸੀ ਅਤੇ ਹਾਈ ਕੋਰਟ ਜਾਣ ਲਈ ਫਗਵਾੜਾ ਬੱਸ ਸਟੈਂਡ ਵੱਲ ਮੋਟਰਸਾਈਕਲ ’ਤੇ ਜਾ ਰਿਹਾ ਸੀ।
ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਥਾਣਾ ਸਦਰ ਫਗਵਾੜਾ ਦੇ ਤਫਤੀਸ਼ੀ ਅਫਸਰ ਏ.ਐੱਸ.ਆਈ ਕਮਲਜੀਤ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਫਗਵਾੜਾ ਦੇ ਮੁਰਦਾਘਰ ‘ਚ ਰਖਵਾਇਆ। ਮ੍ਰਿਤਕ ਦੀ ਪਛਾਣ ਏਐਸਆਈ ਸੁਖਦੇਵ ਸਿੰਘ (55 ਸਾਲ) ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਖੁਰਮਪੁਰ ਨੇੜੇ ਸੜਕ ’ਤੇ ਖੜ੍ਹੀ ਕੰਬਾਈਨ ਨਾਲ ਉਸ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਏਐਸਆਈ ਸੁਖਦੇਵ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸਬੰਧੀ ਮ੍ਰਿਤਕ ਏਐਸਆਈ ਸੁਖਦੇਵ ਸਿੰਘ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।