ਪੱਟੀ ਕੋਰਟ ਕੰਪਲੈਕਸ `ਚ ਤਾਇਨਾਤ ਏ. ਐਸ. ਆਈ. ਨੇ ਖੁਦ ਨੂੰ ਮਾਰੀ ਗੋਲੀ

0
35
Suicide

ਪੱਟੀ, 16 ਜੂਨ 2026 : ਪੰਜਾਬ ਦੇ ਸ਼ਹਿਰ ਪੱਟੀ (Patti) ਦੇ ਜਿਲਾ ਅਦਾਲਤੀ ਕੰਪਲੈਕਸ ਵਿਖੇ ਗਾਰਦ ਦੀ ਡਿਊਟੀ ਤੇ ਤਾਇਨਾਤ ਇਕ ਪੁਲਸ ਅਧਿਕਾਰੀ ਨੇ ਖੁਦ ਨੂੰ ਗੋਲੀ (Suicide) ਮਾਰ ਲਈ ਹੈ ।

ਕੌਣ ਹੈ ਇਹ ਏ. ਐਸ. ਆਈ.

ਮਿਲੀ ਜਾਣਕਾਰੀ ਮੁਤਾਬਕ ਪੱਟੀ ਦੇ ਅਦਾਲਤੀ ਕੰਪਲੈਕਸ (Court Complex) ਵਿਖੇ ਗਾਰਦ ਡਿਊਟੀ ‘ਤੇ ਤਾਇਨਾਤ ਪੰਜਾਬ ਪੁਲਸ ਦੇ ਜਿਸ ਏ. ਐਸ. ਆਈ. (A. S. I.) ਰੈਂਕ ਦੇ ਪੁਲਸ ਅਧਿਕਾਰੀ ਵਲੋਂ ਖੁਦ ਨੂੰ ਗੋਲੀ ਮਾਰ ਲਈ ਹੈ ਦੀ ਪਛਾਣ ਗੁਰਮੀਤ ਸਿੰਘ ਦੇ ਤੌਰ ਤੇ ਹੋਈ ਹੈ । ਘਟਨਾ ਤੋਂ ਬਾਅਦ ਮੌਕੇ ‘ਤੇ ਹੜਕੰਪ ਮਚ ਗਿਆ ਅਤੇ ਸਾਥੀ ਪੁਲਿਸ ਮੁਲਾਜ਼ਮਾਂ ਵਲੋਂ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ।

ਡਾਕਟਰਾਂ ਵਲੋਂ ਦੱਸੀ ਜਾ ਰਹੀ ਹੈ ਹਾਲਤ ਨਾਜ਼ੁਕ

ਪ੍ਰਾਪਤ ਜਾਣਕਾਰੀ ਅਨੁਸਾਰ ਏ. ਐਸ. ਆਈ. ਗੁਰਮੀਤ ਸਿੰਘ ਪਿਛਲੇ ਲੰਬੇ ਸਮੇਂ ਤੋਂ ਪੱਟੀ ਕੋਰਟ ਕੰਪਲੈਕਸ ਵਿਖੇ ਗਾਰਦ ਡਿਊਟੀ ਨਿਭਾ ਰਹੇ ਸਨ । ਅੱਜ ਡਿਊਟੀ ਦੌਰਾਨ ਉਨ੍ਹਾਂ ਨੇ ਖੁਦ ਨੂੰ ਗੋਲੀ ਮਾਰ ਲਈ । ਗੰਭੀਰ ਵਿਚ ਜ਼ਖ਼ਮੀ ਹੋਏ ਏ. ਐਸ. ਆਈ. ਨੂੰ ਤੁਰੰਤ ਹਸਪਤਾਲ ਦਾਖ਼ਲ (Hospitalized) ਕਰਵਾਇਆ ਗਿਆ, ਜਿੱਥੇ ਡਾਕਟਰਾਂ ਵਲੋਂ ਉਨ੍ਹਾਂ ਦੀ ਹਾਲਤ ਨਾਜ਼ਕ ਦੱਸੀ ਜਾ ਰਹੀ ਹੈ ।

ਪੁਲਸ ਕਰ ਰਹੀ ਹੈ ਘਟਨਾ ਦੀ ਜਾਂਚ

ਘਟਨਾ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ । ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ ਕਿ ਇਸ ਘਟਨਾ ਪਿੱਛੇ ਕੀ ਕਾਰਨ ਰਹੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਕੇ `ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।

LEAVE A REPLY

Please enter your comment!
Please enter your name here