ਏਸ਼ੀਅਨ ਗੇਮਜ਼ ‘ਚ ਗੋਲਡ ਮੈਡਲ ਜੇਤੂ ਗੁਰਸੀਰਤ ਕੌਰ ਪਰਿਵਾਰ ਸਣੇ ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ
ਏਸ਼ੀਅਨ ਗੇਮਜ਼ ਵਿੱਚ ਗੋਲਡ ਮੈਡਲ ਜਿੱਤਣ ਵਾਲੀ ਗੁਰਸੀਰਤ ਕੌਰ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੀ | ਜਿਥੇ ਉਹਨਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਇਸ ਮੌਕੇ ਗੁਰਸੀਰਤ ਕੌਰ ਨੂੰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਇਨਫਰਮੇਸ਼ਨ ਵਿਭਾਗ ਦੇ ਅਧਿਕਾਰੀਆ ਅਤੇ ਵਿਧਾਇਕ ਜਸਬੀਰ ਸਿੰਘ ਸੰਧੂ ਵੱਲੋਂ ਸਨਮਾਨਿਤ ਵੀ ਕੀਤਾ ਗਿਆ ਹੈ।
ਭਾਰਤ ਲਈ ਗੋਲਡ ਜਿੱਤਣ ਦਾ ਸੁਭਾਗ ਪ੍ਰਾਪਤ ਹੋਇਆ
ਇਸ ਮੌਕੇ ਗੁਰਸੀਰਤ ਕੌਰ ਨੇ ਦੱਸਿਆ ਕਿ ਗੁਰੂ ਮਹਾਰਾਜ ਦੀ ਅਪਾਰ ਕ੍ਰਿਪਾ ਅਤੇ ਆਸ਼ੀਰਵਾਦ ਸਦਕਾ ਏਸ਼ੀਅਨ ਗੇਮਜ਼ ਵਿਚ ਕਜਾਕਿਸਤਾਨ ਨੂੰ ਹਰਾ ਕੇ ਭਾਰਤ ਲਈ ਗੋਲਡ ਜਿੱਤਣ ਦਾ ਸੁਭਾਗ ਪ੍ਰਾਪਤ ਹੋਇਆ ਜਿਸਦੇ ਚਲਦੇ ਅੱਜ ਵਾਹਿਗੁਰੂ ਦੇ ਦਰ ਘਰ ਤੇ ਸ਼ੁਕਰਾਨਾ ਕਰਨ ਪਹੁੰਚੇ ਹਾਂ ਅਤੇ ਅਗਾਂਹ ਵੀ ਆਪਣੇ ਦੇਸ਼ ਲਈ ਖੇਡ ਕੇ ਜਿੱਤ ਪ੍ਰਾਪਤ ਕਰੀਏ ਅਜਿਹਾ ਆਸ਼ੀਰਵਾਦ ਗੁਰੂ ਮਹਾਰਾਜ ਕੋਲੋਂ ਮੰਗਿਆ ਹੈ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਹੈ।
ਇਹ ਵੀ ਪੜ੍ਹੋ : ਦਿੱਲੀ ‘ਚ ਡਬਲ ਮਰਡਰ ਨੂੰ ਦਿੱਤਾ ਅੰਜ਼ਾਮ, ਕਿਰਾਏਦਾਰਾਂ ਨੇ ਦੋ ਸਕੇ ਭਰਾਵਾਂ ਨੂੰ ਉਤਾਰਿਆ ਮੌਤ ਦੇ ਘਾਟ
ਪੂਰੇ ਭਾਰਤ ਦਾ ਨਾਮ ਰੋਸ਼ਨ ਕੀਤਾ
ਇਸ ਮੌਕੇ ਵਿਧਾਇਕ ਜਸਬੀਰ ਸੰਧੂ ਨੇ ਦੱਸਿਆ ਕਿ ਪੰਜਾਬ ਦੀ ਇਸ ਧੀ ਗੁਰਸੀਰਤ ਕੌਰ ਨੇ ਏਸ਼ੀਅਨ ਗੇਮਜ਼ ਵਿੱਚ ਪੰਜਾਬ ਹੀ ਨਹੀ ਸਗੋਂ ਪੂਰੇ ਭਾਰਤ ਦਾ ਨਾਮ ਰੋਸ਼ਨ ਕੀਤਾ ਹੈ ਜੋ ਕਿ ਬੜੇ ਮਾਣ ਵਾਲੀ ਗੱਲ ਹੈ। ਸਮੇਂ ਦੀ ਲੋੜ ਹੈ ਕਿ ਅਜਿਹੇ ਬੱਚਿਆਂ ਦੇ ਟੇਲੈਂਟ ਨੂੰ ਪਛਾਣ ਇਹਨਾਂ ਨੂੰ ਅੱਗੇ ਵਧਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇ ਅਤੇ ਦੇਸ਼ ਦੁਨੀਆ ਵਿੱਚ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਬੱਚਿਆਂ ਤੇ ਵਾਹਿਗੁਰੂ ਆਪਣੀ ਕ੍ਰਿਪਾ ਸਦਾ ਬਣਾਈ ਰੱਖਣ।