ਹਿਮਾਚਲ ‘ਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਵਿਧਾਨ ਸਭਾ ਸਪੀਕਰ ਨੇ 14 BJP ਵਿਧਾਇਕਾਂ ਨੂੰ ਸਸਪੈਂਡ ਕਰ ਦਿੱਤਾ ਹੈ।ਜਾਣਕਾਰੀ ਅਨੁਸਾਰ ਜੈ ਰਾਮ ਠਾਕੁਰ ਨੂੰ ਵੀ ਸਸਪੈਂਡ ਕਰ ਦਿੱਤਾ ਗਿਆ ਹੈ।
ਭਾਜਪਾ ਨੇ ਹਿਮਾਚਲ ਪ੍ਰਦੇਸ਼ ਵਿੱਚ ਰਾਜ ਸਭਾ ਸੀਟ ਜਿੱਤ ਲਈ ਹੈ। ਭਾਜਪਾ ਉਮੀਦਵਾਰ ਹਰਸ਼ ਮਹਾਜਨ ਨੇ ਕਾਂਗਰਸ ਦੇ ਅਭਿਸ਼ੇਕ ਮਨੂ ਸਿੰਘਵੀ ਨੂੰ ਹਰਾਇਆ। ਕਰਾਸ ਵੋਟਿੰਗ ਤੋਂ ਬਾਅਦ ਵੀ ਦੋਵਾਂ ਨੂੰ 34-34 ਵੋਟਾਂ ਮਿਲੀਆਂ। ਜਿਸ ਤੋਂ ਬਾਅਦ ਟਾਸ ਰਾਹੀਂ ਜੇਤੂ ਦਾ ਫੈਸਲਾ ਕੀਤਾ ਗਿਆ। ਹਿਮਾਚਲ ‘ਚ ਕਾਂਗਰਸ ਦੇ 6 ਵਿਧਾਇਕਾਂ ਨੇ ਭਾਜਪਾ ਨੂੰ ਕਰਾਸ ਵੋਟਿੰਗ ਕੀਤੀ ਸੀ।
3 ਆਜ਼ਾਦ ਵਿਧਾਇਕਾਂ ਨੇ ਵੀ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਈ। ਕਰਾਸ ਵੋਟਿੰਗ ਤੋਂ ਬਾਅਦ ਹਿਮਾਚਲ ‘ਚ ਕਾਂਗਰਸ ਸਰਕਾਰ ਦੇ ਡਿੱਗਣ ਦਾ ਖਤਰਾ ਹੈ। ਸੀਐਮ ਸੁਖਵਿੰਦਰ ਸਿੰਘ ਸੁੱਖੂ ਨੇ ਦੋਸ਼ ਲਾਇਆ ਕਿ ਹਰਿਆਣਾ ਪੁਲਿਸ 5-6 ਕਾਂਗਰਸੀ ਵਿਧਾਇਕਾਂ ਨੂੰ ਚੁੱਕ ਕੇ ਲੈ ਗਈ ਹੈ।