ਸ੍ਰੀ ਦਰਬਾਰ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਬਦਲ ਕੇ ਚੜ੍ਹਾਏ ਗਏ ਬਸੰਤੀ ਰੰਗ ਦੇ ਪੁਸ਼ਾਕੇ
ਜਥੇਦਾਰ ਦੇ ਆਦੇਸ਼ਾਂ ਦੇ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਬਦਲ ਦਿੱਤੇ ਗਏ ਹਨ। ਹੁਣ ਨਿਸ਼ਾਨ ਸਾਹਿਬ ‘ਤੇ ਕੇਸਰੀ ਰੰਗ ਦੀ ਜਗ੍ਹਾ ਬਸੰਤੀ ਰੰਗ ਦੇ ਪੁਸ਼ਾਕੇ ਚੜ੍ਹਾਏ ਗਏ ਹਨ। ਪੁਸ਼ਾਕੇ ਬਦਲਣ ਤੋਂ ਪਹਿਲਾਂ ਅਰਦਾਸ ਕੀਤੀ ਗਈ ਤੇ ਫਿਰ ਬਸੰਤੀ ਰੰਗ ਦੇ ਪੁਸ਼ਾਕੇ ਨਿਸ਼ਾਨ ਸਾਹਿਬ ‘ਤੇ ਚੜ੍ਹਾਏ ਗਏ।
ਨਿਸ਼ਾਨ ਸਾਹਿਬ ਦੀ ਪੁਸ਼ਾਕ ਦਾ ਰੰਗ ਹੈ ਬਸੰਤੀ ਤੇ ਸੁਰਮਈ
ਦਰਅਸਲ , ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਸਿੱਖ ਰਹਿਤ ਮਰਿਆਦਾ ਦੇ ਅਨੁਸਾਰ ਨਿਰਧਾਰਿਤ ਨਿਸ਼ਾਨ ਸਾਹਿਬ ਦੀ ਪੁਸ਼ਾਕ ਦਾ ਰੰਗ ਬਸੰਤੀ ਤੇ ਸੁਰਮਈ ਹੈ। SGPC ਨੇ ਇੱਕ ਸਰਕੂਲਰ ਜਾਰੀ ਕਰਦੇ ਹੋਏ ਨਿਸ਼ਾਨ ਸਾਹਿਬ ਦੀ ਪੁਸ਼ਾਕ ਦਾ ਰੰਗ ਬਦਲਣ ਦੇ ਆਦੇਸ਼ ਜਾਰੀ ਕੀਤੇ ਹਨ। ਜਿਸ ਵਿੱਚ ਕੇਸਰੀ ਰੰਗ ਬਦਲ ਕੇ ਬਸੰਤੀ ਰੰਗ ਦੀ ਪੁਸ਼ਾਕ ਦਾ ਨਿਸ਼ਾਨ ਸਾਹਿਬ ਝੁਲਾਉਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਜਾਰੀ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਨਿਸ਼ਾਨ ਸਾਹਿਬ ਦੀ ਪੁਸ਼ਾਕ ਦਾ ਰੰਗ ਬਸੰਤੀ ਜਾਂ ਸੁਰਮਈ ਹੀ ਹੋਣਾ ਚਾਹੀਦਾ ਹੈ, ਕਿਉਂਕਿ ਕੇਸਰੀ ਰੰਗ ਭਗਵਾਂ ਰੰਗ ਦਾ ਭੁਲੇਖਾ ਪਾਉਂਦਾ ਹੈ।
ਇਹ ਵੀ ਪੜ੍ਹੋ : ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਦਿੱਤੀ ਵੱਡੀ ਰਾਹਤ, ਮਨੀ ਲਾਂਡਰਿੰਗ ਮਾਮਲੇ ‘ਚ ਮਿਲੀ ਜ਼ਮਾਨਤ
15 ਜੁਲਾਈ ਨੂੰ ਹੋਈ ਮੀਟਿੰਗ ਵਿੱਚ ਕੀਤੇ ਸਨ ਆਦੇਸ਼ ਜਾਰੀ
ਧਿਆਨਯੋਗ ਹੈ ਕਿ ਇਸ ਬਾਰੇ ਸ੍ਰੀ ਅਕਾਲ ਤਖਤ ਸਾਹਿਬ ਤੱਕ ਸ਼ਿਕਾਇਤ ਪਹੁੰਚਣ ਦੇ ਬਾਅਦ ਪੰਜ ਸਿੰਘ ਸਾਹਿਬਾਨਾਂ ਨੇ 15 ਜੁਲਾਈ 2024 ਨੂੰ ਹੋਈ ਮੀਟਿੰਗ ਵਿੱਚ ਨਿਸ਼ਾਨ ਸਾਹਿਬ ਦੀ ਪੁਸ਼ਾਕ ਬਦਲਣ ਦੇ ਆਦੇਸ਼ ਜਾਰੀ ਕੀਤੇ ਸਨ। ਜਿਸ ਤੋਂ ਬਾਅਦ SGPC ਨੇ ਇੱਕ ਸਰਕੂਲਰ ਜਾਰੀ ਕਰ ਕੇ ਸੰਗਤਾਂ ਤੇ ਪ੍ਰਬੰਧਕਾਂ ਨੂੰ ਇਸ ਬਾਰੇ ਸੂਚਿਤ ਕਰਨ ਦੇ ਆਦੇਸ਼ ਜਾਰੀ ਕੀਤੇ ਸਨ।