ਆਤਿਸ਼ੀ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, ਪੰਜ ਹੋਰ ਵਿਧਾਇਕਾਂ ਨੇ ਵੀ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ || National News

0
121
Atishi took oath as the Chief Minister of Delhi, five other MLAs also took oath as Cabinet Ministers

ਆਤਿਸ਼ੀ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, ਪੰਜ ਹੋਰ ਵਿਧਾਇਕਾਂ ਨੇ ਵੀ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ

ਅਰਵਿੰਦ ਕੇਜਰੀਵਾਲ ਦੇ ਅਸਤੀਫੇ ਤੋਂ ਬਾਅਦ ਪਾਰਟੀ ਨੇ ਆਤਿਸ਼ੀ ਨੂੰ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਕੀਤਾ ਸੀ। ਜਿਸ ਤੋਂ ਬਾਅਦ ਆਤਿਸ਼ੀ ਨੇ ਅੱਜ ਰਾਜਧਾਨੀ ਦਿੱਲੀ ਵਿੱਚ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਆਤਿਸ਼ੀ ਦੇ ਨਾਲ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਪੰਜ ਵਿਧਾਇਕਾਂ ਵਿੱਚ ਗੋਪਾਲ ਰਾਏ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ ਅਤੇ ਮੁਕੇਸ਼ ਅਹਲਾਵਤ ਹਨ। ਮੁਕੇਸ਼ ਅਹਲਾਵਤ ਨੂੰ ਪਹਿਲੀ ਵਾਰ ਆਤਿਸ਼ੀ ਦੀ ਕੈਬਨਿਟ ‘ਚ ਜਗ੍ਹਾ ਮਿਲੀ ਹੈ।

ਸਹੁੰ ਚੁੱਕਣ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੂੰ ਮਿਲੀ

ਦੱਸ ਦਈਏ ਕਿ ਆਤਿਸ਼ੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੂੰ ਮਿਲਣ ਆਈ ਸੀ। ਆਤਿਸ਼ੀ ਅਤੇ ਸਾਰੇ ਕੈਬਨਿਟ ਮੰਤਰੀ ਰਾਜ ਨਿਵਾਸ ‘ਚ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੂੰ ਮਿਲੇ।

ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਆਤਿਸ਼ੀ ਦਿੱਲੀ ਦੀ ਨੌਵੀਂ ਮੁੱਖ ਮੰਤਰੀ ਬਣ ਗਏ ਹਨ। ਸਹੁੰ ਚੁੱਕ ਸਮਾਗਮ ‘ਚ ਕੇਜਰੀਵਾਲ, ਸਿਸੋਦੀਆ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਆਗੂਆਂ ਨੇ ਸ਼ਿਰਕਤ ਕੀਤੀ।

ਆਤਿਸ਼ੀ ਕਾਲਕਾਜੀ ਸੀਟ ਤੋਂ ਤਿੰਨ ਵਾਰ ਰਹਿ ਚੁੱਕੇ ਵਿਧਾਇਕ

ਆਤਿਸ਼ੀ ਕਾਲਕਾਜੀ ਸੀਟ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਲਈ ਆਤਿਸ਼ੀ ਦੇ ਨਾਂ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੀ ਬੈਠਕ ਹੋਈ, ਜਿਸ ‘ਚ ਸਾਰੇ ਵਿਧਾਇਕਾਂ ਨੇ ਆਤਿਸ਼ੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ। ਸੁਸ਼ਮਾ ਸਵਰਾਜ ਅਤੇ ਸ਼ੀਲਾ ਦੀਕਸ਼ਿਤ ਤੋਂ ਬਾਅਦ ਆਤਿਸ਼ੀ ਦਿੱਲੀ ਦੀ ਤੀਜੀ ਮਹਿਲਾ ਮੁੱਖ ਮੰਤਰੀ ਬਣੇ ਹਨ ।

ਇਹ ਵੀ ਪੜ੍ਹੋ : ਸੁਕੇਸ਼ ਨੇ ਲਿਖੀ ਜੈਕਲੀਨ ਫਰਨਾਂਡੀਜ਼ ਨੂੰ ਚਿੱਠੀ, ਕਿਹਾ “ਅਸੀਂ ਅੱਜ ਦੇ ਰੋਮੀਓ ਤੇ ਜੂਲੀਅਟ ਹਾਂ…”

ਮੁਕੇਸ਼ ਅਹਲਾਵਤ ਨੂੰ ਪਹਿਲੀ ਵਾਰ ਮੰਤਰੀ ਬਣਾਇਆ ਗਿਆ

ਆਤਿਸ਼ੀ ਦੇ ਨਾਲ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਪੰਜ ਵਿਧਾਇਕਾਂ ਵਿੱਚ ਗੋਪਾਲ ਰਾਏ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ ਅਤੇ ਮੁਕੇਸ਼ ਅਹਲਾਵਤ ਸ਼ਾਮਲ ਹਨ। ਇਨ੍ਹਾਂ ਵਿੱਚੋਂ ਰਾਏ, ਗਹਿਲੋਤ, ਭਾਰਦਵਾਜ ਅਤੇ ਹੁਸੈਨ ਸਾਬਕਾ ਕੇਜਰੀਵਾਲ ਸਰਕਾਰ ਵਿੱਚ ਮੰਤਰੀ ਹਨ, ਜਦੋਂ ਕਿ ਮੁਕੇਸ਼ ਅਹਲਾਵਤ ਨੂੰ ਪਹਿਲੀ ਵਾਰ ਮੰਤਰੀ ਬਣਾਇਆ ਗਿਆ ਹੈ। ਅਹਿਲਾਵਤ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਰਾਜਕੁਮਾਰ ਆਨੰਦ ਦੀ ਥਾਂ ਮੰਤਰੀ ਮੰਡਲ ਵਿੱਚ ਜਗ੍ਹਾ ਮਿਲੀ ਹੈ। ਆਨੰਦ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਉਹ ਕੇਜਰੀਵਾਲ ਮੰਤਰੀ ਮੰਡਲ ਵਿੱਚ ਸਮਾਜ ਭਲਾਈ ਮੰਤਰੀ ਸਨ।

 

 

 

 

 

 

 

 

 

 

 

 

LEAVE A REPLY

Please enter your comment!
Please enter your name here