ਆਸਟ੍ਰੇਲੀਆ ‘ਚ ਇੱਕ ਭਾਰਤੀ ਵਿਦਿਆਰਥੀ ‘ਤੇ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ।ਜਾਣਕਾਰੀ ਅਨੁਸਾਰ ਆਸਟ੍ਰੇਲੀਆ ਦੀ ਨਿਊ ਸਾਊਥ ਵੇਲਜ਼ ਯੂਨੀਵਰਸਿਟੀ ਵਿਚ ਪੜ੍ਹਦਾ ਇਕ ਭਾਰਤੀ ਵਿਦਿਆਰਥੀ ਨਸਲੀ ਹਿੰਸਾ ਦਾ ਸ਼ਿਕਾਰ ਹੋ ਗਿਆ ਹੈ। ਇਸ ਹਮਲੇ ‘ਚ ਉਸ ‘ਤੇ ਚਾਕੂਆਂ ਨਾਲ ਵਾਰ ਕੀਤੇ ਗਏ ਹਨ। ਹਮਲਾਵਰ ਨੇ ਵਿਦਿਆਰਥੀ ‘ਤੇ ਚਾਕੂ ਨਾਲ 11 ਵਾਰ ਕੀਤੇ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। 28 ਸਾਲਾ ਸ਼ੁਭਮ ਗਰਗ ਮਕੈਨੀਕਲ ਇੰਜਨੀਅਰਿੰਗ ਵਿੱਚ ਪੀਐਚਡੀ ਦਾ ਵਿਦਿਆਰਥੀ ਹੈ।
ਇਹ ਵੀ ਪੜ੍ਹੋ: ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਅੱਜ ਹੋ ਸਕਦਾ ਹੈ…
ਫਿਲਹਾਲ ਉਹ ਹਸਪਤਾਲ ‘ਚ ਹੈ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਨੂੰ ਨਸਲੀ ਹਮਲਾ ਕਰਾਰ ਦਿੰਦਿਆਂ ਆਗਰਾ ਵਿੱਚ ਰਹਿੰਦੇ ਉਸ ਦੇ ਮਾਤਾ-ਪਿਤਾ ਨੇ ਕਿਹਾ ਕਿ ਉਹ ਪਿਛਲੇ ਸੱਤ ਦਿਨਾਂ ਤੋਂ ਆਸਟ੍ਰੇਲੀਆ ਦਾ ਵੀਜ਼ਾ ਲੈਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਅਜੇ ਤੱਕ ਨਹੀਂ ਮਿਲਿਆ।
ਇਹ ਵੀ ਪੜ੍ਹੋ: SYL ਮੁੱਦੇ ‘ਤੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਮੀਟਿੰਗ ਹੋਈ ਖਤਮ, ਜਾਣੋ…
ਪਰਿਵਾਰਕ ਮੈਂਬਰਾਂ ਮੁਤਾਬਕ ਸ਼ੁਭਮ ਦੇ ਚਿਹਰੇ, ਛਾਤੀ ਅਤੇ ਪੇਟ ‘ਤੇ ਕਈ ਜ਼ਖਮ ਹਨ। ਇੱਕ 27 ਸਾਲਾ ਸ਼ੱਕੀ ਨੂੰ ਅਪਰਾਧ ਦੇ ਸਿਲਸਿਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ ਅਤੇ ‘ਕਤਲ ਦੀ ਕੋਸ਼ਿਸ਼’ ਦਾ ਦੋਸ਼ ਲਗਾਇਆ ਗਿਆ ਹੈ। ਸ਼ੁਭਮ ਦੇ ਪਿਤਾ ਰਾਮਨਿਵਾਸ ਗਰਗ ਨੇ ਕਿਹਾ ਕਿ ਸ਼ੁਭਮ ਦੇ ਆਸਟ੍ਰੇਲੀਆ ਵਿਚਲੇ ਦੋਸਤਾਂ ਨੇ ਪੁਸ਼ਟੀ ਕੀਤੀ ਹੈ ਕਿ ਨਾ ਤਾਂ ਉਹ ਅਤੇ ਨਾ ਹੀ ਸ਼ੁਭਮ ਹਮਲਾਵਰ ਨੂੰ ਜਾਣਦੇ ਸਨ। ਇਹ ਇੱਕ ਨਸਲੀ ਹਮਲਾ ਜਾਪਦਾ ਹੈ