ਆਸਟ੍ਰੇਲੀਆ ਵਿਚ ਲਾਪਤਾ ਵਿਅਕਤੀ ਦੀ ਭਾਲ ਵਿਚ ਜੁੱਟੀ ਪੁਲਿਸ ਦੀ ਟੀਮ ‘ਤੇ ਹਮਲਾ ਕੀਤਾ ਗਿਆ, ਜਿਸ ਵਿਚ ਦੋ ਪੁਲਿਸ ਅਧਿਕਾਰੀਆਂ ਸਮੇਤ 6 ਲੋਕ ਮਾਰੇ ਗਏ। ਮੀਡੀਆ ਰਿਪੋਰਟਾਂ ਮੁਤਾਬਕ ਆਸਟ੍ਰੇਲੀਆ ਦੇ ਇੱਕ ਪੇਂਡੂ ਖੇਤਰ ਵਿੱਚ ਦੋ ਪੁਲਿਸ ਅਧਿਕਾਰੀਆਂ ਸਮੇਤ ਛੇ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਿਸ ਅਧਿਕਾਰੀ ਲਾਪਤਾ ਵਿਅਕਤੀ ਦੀ ਸ਼ਿਕਾਇਤ ਦੀ ਜਾਂਚ ਦੇ ਸਬੰਧ ਵਿੱਚ ਮੌਕੇ ’ਤੇ ਪੁੱਜੇ ਸਨ।
ਪੁਲਿਸ ਨੇ ਕਿਹਾ ਕਿ ਹਿੰਸਾ ਸੋਮਵਾਰ ਸ਼ਾਮ 5.45 ਵਜੇ ਦੇ ਕਰੀਬ ਸ਼ੁਰੂ ਹੋਈ ਜਦੋਂ ਚਾਰ ਅਧਿਕਾਰੀ ਕੁਈਨਜ਼ਲੈਂਡ ਰਾਜ ਵਿੱਚ ਇੱਕ ਜਗ੍ਹਾ ‘ਤੇ ਪਹੁੰਚੇ।ਅਧਿਕਾਰੀਆਂ ਨੇ ਦੱਸਿਆ ਕਿ ਵਿੰਬੀਲਾ ਦੇ ਇੱਕ ਪੇਂਡੂ ਖੇਤਰ ਵਿੱਚ ਘੱਟੋ-ਘੱਟ ਦੋ ਹਮਲਾਵਰਾਂ ਨੇ ਪੁਲਿਸ ਅਧਿਕਾਰੀਆਂ ‘ਤੇ ਗੋਲੀਬਾਰੀ ਕੀਤੀ। ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਜਵਾਬੀ ਕਾਰਵਾਈ ਕੀਤੀ ਪਰ ਦੋ ਅਧਿਕਾਰੀ ਗੰਭੀਰ ਜ਼ਖਮੀ ਹੋ ਗਏ ਅਤੇ ਮੌਕੇ ‘ਤੇ ਹੀ ਦਮ ਤੋੜ ਗਏ। ਮੌਕੇ ‘ਤੇ ਮੌਜੂਦ ਇਕ ਹੋਰ ਵਿਅਕਤੀ ਦੀ ਵੀ ਗੋਲੀ ਲੱਗਣ ਨਾਲ ਮੌਤ ਹੋ ਗਈ।