ਸੁਖਬੀਰ ਬਾਦਲ ‘ਤੇ ਹਮਲਾ: ਅਮਨ ਕਾਨੂੰਨ ਦੀ ਸਥਿਤੀ ਬੁਰੀ ਤਰ੍ਹਾਂ ਵਿਗੜੀ: ਤਰੁਣ ਚੁੱਘ

0
56

ਸੁਖਬੀਰ ਬਾਦਲ ‘ਤੇ ਹਮਲਾ: ਅਮਨ ਕਾਨੂੰਨ ਦੀ ਸਥਿਤੀ ਬੁਰੀ ਤਰ੍ਹਾਂ ਵਿਗੜੀ: ਤਰੁਣ ਚੁੱਘ

ਸ੍ਰੀ ਹਰਮਿੰਦਰ ਸਾਹਿਬ ਦੇ ਬਾਹਰ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ‘ਤੇ ਚੱਲੀ ਗੋਲੀ ਨੂੰ ਲੈ ਕੇ ਵਿਰੋਧੀ ਧਿਰ ਨੇ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਜੇ ਸੁਖਬੀਰ ਬਾਦਲ ਜਿਸ ਨੂੰ ਜ਼ੈੱਡ ਪਲੱਸ ਸੁਰੱਖਿਆ ਮਿਲੀ ਹੋਈ ਹੈ, ਦੀ ਹੱਤਿਆ ਦੀ ਕੋਸ਼ਿਸ਼ ਹੋ ਸਕਦੀ ਹੈ ਤਾਂ ਆਮ ਲੋਕਾਂ ਦੀ ਕੀ ਹਾਲਤ ਹੋਵੇਗੀ।

ਸੁਖਬੀਰ ਸਿੰਘ ਬਾਦਲ ’ਤੇ ਹੋਏ ਹ+ਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ || Punjab News

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜੰਗਲ ਰਾਜ ਹੈ। ਗੈਂਗਸਟਰ ਜੇਲ੍ਹ ਵਿੱਚ ਬੈਠ ਕੇ ਫਿਰੌਤੀ ਮੰਗ ਰਹੇ ਹਨ ਅਤੇ ਕਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਕੀਤੀ ਜਾਂਦੀ ਹੈ। ਹੁਣ ਸੁਖਬੀਰ ਬਾਦਲ ‘ਤੇ ਹਮਲਾ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਬਾਰੇ ਨਾ ਸਿਰਫ਼ ਸਪਸ਼ਟੀਕਰਨ ਦੇਣਾ ਚਾਹੀਦਾ ਹੈ ਸਗੋਂ ਵਿਧਾਨ ਸਭਾ ਵਿੱਚ ਅਮਨ-ਕਾਨੂੰਨ ਬਾਰੇ ਵਾਈਟ ਪੇਪਰ ਲਿਆਉਣਾ ਚਾਹੀਦਾ ਹੈ।

LEAVE A REPLY

Please enter your comment!
Please enter your name here