ਕੈਨੇਡਾ ‘ਚ ਮੰਦਰ ‘ਤੇ ਹਮਲਾ, ਪੁਲਿਸ ਅਧਿਕਾਰੀ ਮੁਅੱਤਲ || International News

0
225

ਕੈਨੇਡਾ ‘ਚ ਮੰਦਰ ‘ਤੇ ਹਮਲਾ, ਪੁਲਿਸ ਅਧਿਕਾਰੀ ਮੁਅੱਤਲ

ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਹਿੰਦੂ ਸਭਾ ਮੰਦਰ ਦੇ ਬਾਹਰ ਖਾਲਿਸਤਾਨੀ ਸਮਰਥਕਾਂ ਦੇ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਵਾਲੇ ਇੱਕ ਪੁਲਿਸ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸੀਬੀਐਸ ਨਿਊਜ਼ ਮੁਤਾਬਕ ਹਰਿੰਦਰ ਸੋਹੀ ਨਾਂ ਦਾ ਵਿਅਕਤੀ ਪੀਲ ਰੀਜਨਲ ਪੁਲਿਸ ਟੀਮ ਵਿੱਚ ਅਧਿਕਾਰੀ ਹੈ।

ਇਹ ਵੀ ਪੜ੍ਹੋ- ਪੁਸ਼ਪਾ-2 ਦਾ ਟ੍ਰੇਲਰ 15 ਨਵੰਬਰ ਨੂੰ ਪਟਨਾ ‘ਚ ਹੋਵੇਗਾ ਲਾਂਚ

ਉਸ ਨੂੰ ਐਤਵਾਰ (3 ਨਵੰਬਰ) ਨੂੰ ਮੰਦਰ ਦੇ ਬਾਹਰ ਖਾਲਿਸਤਾਨੀ ਝੰਡਾ ਲਹਿਰਾਉਂਦੇ ਦੇਖਿਆ ਗਿਆ। ਪੀਲ ਪੁਲਿਸ ਦੇ ਮੀਡੀਆ ਅਧਿਕਾਰੀ ਰਿਚਰਡ ਚਿਨ ਨੇ ਕਿਹਾ ਕਿ ਪੁਲਿਸ ਨੂੰ ਮੰਦਰ ਦੇ ਬਾਹਰ ਹੋਈ ਹਿੰਸਾ ਨਾਲ ਸਬੰਧਤ ਫੁਟੇਜ ਮਿਲੀ ਹੈ, ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ‘ਚ ਪੁਲਸ ਅਧਿਕਾਰੀ ਪ੍ਰਦਰਸ਼ਨ ‘ਚ ਹਿੱਸਾ ਲੈਂਦੇ ਨਜ਼ਰ ਆ ਰਹੇ ਹਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

3 ਲੋਕਾਂ ਖਿਲਾਫ ਮਾਮਲਾ ਦਰਜ

ਹਿੰਦੂ ਮੰਦਰ ਦੇ ਬਾਹਰ ਭਾਰਤੀ ਕੌਂਸਲਰ ਅਧਿਕਾਰੀਆਂ ‘ਤੇ ਹਮਲੇ ਦੇ ਦੋਸ਼ ‘ਚ ਹੁਣ ਤੱਕ 3 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੀਲ ਪੁਲਿਸ ਨੇ ਕਿਹਾ ਕਿ ਮੰਦਰ ਦੇ ਬਾਹਰ ਹਿੰਸਾ ਤੋਂ ਇਲਾਵਾ ਇਸ ਦੇ ਆਲੇ-ਦੁਆਲੇ ਹੋਰ ਥਾਵਾਂ ‘ਤੇ ਵੀ ਪ੍ਰਦਰਸ਼ਨਾਂ ਦੇ ਮਾਮਲੇ ਸਾਹਮਣੇ ਆਏ ਹਨ।

 

LEAVE A REPLY

Please enter your comment!
Please enter your name here