ਬੀ. ਐਸ. ਸੀ. ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

0
36
suicide

ਜਲੰਧਰ, 20 ਫਰਵਰੀ 2026 : ਬਾਬਾ ਫਰੀਦ ਯੂਨੀਵਰਸਿਟੀ (Baba Farid University) ਰੀਜ਼ਨਲ ਸੈਂਟਰ ਗੋਇੰਦਵਾਲ ਸਾਹਿਬ ਵਿਖੇ ਬੀ. ਐਸ. ਸੀ. ਨਰਸਿੰਗ ਦੀ ਵਿਦਿਆਰਥਣ ਵਲੋਂ ਖੁਦਕੁਸ਼ੀ ਕਰ ਲਏ ਜਾਣ ਦਾ ਪਤਾ ਚੱਲਿਆ ਹੈ ।

ਕੌਣ ਹੈ ਇਹ ਵਿਦਿਆਰਥਣ

ਮਿਲੀ ਜਾਣਕਾਰੀ ਬਾਬਾ ਫਰੀਦ ਯੂਨੀਵਰਸਿਟੀ ਰੀਜ਼ਨਲ ਸੈਂਟਰ ਗੋਇੰਦਵਾਲ ਸਾਹਿਬ (Regional Center Goindwal Sahib) ਵਿਖੇ ਜਿਸ ਬੀ. ਐਸ. ਸੀ. ਨਰਸਿੰਗ ਦੀ ਵਿਦਿਆਰਥਣ ਨੇ ਖੁਦਕੁ਼ਸ਼ੀ ਕੀਤੀ ਹੈ ਦਾ ਨਾਮ ਖੁਸ਼ਪ੍ਰੀਤ ਕੌਰ ਹੈ ਤੇ ਉਹ 21 ਸਾਲਾਂ ਦੀ ਹੈ ।

ਵਿਦਿਆਰਥਣ ਦੇ ਮਾਪਿਆਂ ਨੇ ਲਗਾਏ ਅਧਿਆਪਕ ਤੇ ਮਾਨਸਿਕ ਤੌਰ ਤੇ ਪ੍ਰੇ਼ਸ਼ਾਨ ਕਰਨ ਦੇ ਦੋਸ਼

ਬੀ. ਐਸ. ਸੀ. ਨਰਸਿੰਗ (B. S. C. Nursing) ਦੀ ਜਿਸ ਵਿਦਿਆਰਥਣ ਨੇ ਖੁਦਕੁਸ਼ੀ (Suicide) ਕੀਤੀ ਹੈ ਦੇ ਮਾਪਿਆਂ ਨੇ ਖੁਦਕੁਸ਼ੀ ਕਰਨ ਪਿੱਛੇ ਖੁਸ਼ਪ੍ਰੀਤ ਕੌਰ ਦੇ ਅਧਿਆਪਕ ਤੇ ਮਾਨਸਿਕ ਤੌਰ ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ । ਮਾਪਿਆਂ ਨੇ ਕਿਹਾ ਕਿ ਕੁੱਝ ਮਹੀਨਿਆਂ ਤੋਂ ਖੁਸ਼ਪ੍ਰੀਤ ਕੌਰ ਨੂੰ ਕਲਾਸ ਅਧਿਆਪਕ ਵਲੋਂ ਮਾਨਸਿਕ ਤੌਰ ਤੇ ਪ੍ਰੇ਼ਸ਼ਾਨ (Mentally disturbed) ਕੀਤਾ ਜਾ ਰਿਹਾ ਸੀ ਤੇ ਇਸ ਸਬੰਧ ਵਿਚ ਯੂਨੀਵਰਸਿਟੀ ਦੇ ਪਿ੍ਰੰਸੀਪਲ ਨੂੰ ਦੱਸੇ ਜਾਣ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸਦੇ ਚਲਦਿਆਂ ਹੀ ਖੁਸ਼ਪ੍ਰੀਤ ਕੌਰ ਵਲੋਂ ਆਪਣੇ ਹੋਸਟਲ ਦੇ ਕਮਰੇ ਵਿਚ ਖੁਦਕੁਸੀ ਕਰ ਲਈ ਗਈ ।

ਪੁਲਸ ਕਰ ਰਹੀ ਹੈ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਕਾਰਵਾਈ

ਥਾਣਾ ਗੋਇੰਦਵਾਲ ਸਾਹਿਬ ਪੁਲਸ ਵੱਲੋਂ ਜਿਥੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਉਥੇ ਥਾਣਾ ਮੁਖੀ ਦਾ ਆਖਣਾ ਹੈ ਕਿ ਪੁਲਸ ਵੱਲੋਂ ਪਰਿਵਾਰ ਦੇ ਬਿਆਨਾਂ ‘ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ (Postmortem) ਕਰਵਾਇਆ ਜਾ ਰਿਹਾ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਵਾਰਸਾਂ ਨੂੰ ਸੌਂਪ ਦਿੱਤਾ ਜਾਵੇਗਾ ।

ਕੀ ਆਖਿਆ ਪਿ੍ਰੰਸੀਪਲ ਨੇ

ਖੁਦਕੁਸ਼ੀ ਕਰਨ ਦਾ ਦੋਸ਼ ਕਾਲਜ ਪ੍ਰਬੰਧਕਾਂ ਤੇ ਲਗਾਏ ਜਾਣ ਤੇ ਕਾਲਜ ਪਿ੍ਰੰਸੀਪਲ ਨੇ ਲੜਕੀ ਦੇ ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਗਲਤ ਦੱਸਦਿਆਂ ਕਿਹਾ ਕਿ ਵਿਦਿਆਰਥੀਆਂ ਨਾਲ ਦੋਸਤਾਨਾ ਮਾਹੌਲ ਵਿੱਚ ਗੱਲਬਾਤ ਕੀਤੀ ਜਾਂਦੀ ਹੈ ।

Read more : ਯੂਨੀਵਰਸਿਟੀ ਦੀ 9ਵੀਂ ਮੰਜਿ਼ਲ ਤੋਂ ਛਾਲ ਮਾਰ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ

LEAVE A REPLY

Please enter your comment!
Please enter your name here