ਬਰਤਾਨੀਆ ‘ਚ ਪਹਿਲੇ ਸਿੱਖ ਮੇਅਰ ਬਣੇ ਬਲਵਿੰਦਰ ਸਿੰਘ ਢਿੱਲੋਂ, ਪੰਜਾਬ ਦਾ ਵਧਾਇਆ ਮਾਣ!

0
35

ਬਰਤਾਨੀਆ ‘ਚ ਪਹਿਲੇ ਸਿੱਖ ਮੇਅਰ ਬਣੇ ਬਲਵਿੰਦਰ ਸਿੰਘ ਢਿੱਲੋਂ, ਪੰਜਾਬ ਦਾ ਵਧਾਇਆ ਮਾਣ!

ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ ਵਿਦੇਸ਼ ਵਿਚ ਰੋਸ਼ਨ ਕਰ ਦਿੱਤਾ ਹੈ। ਉਹ ਬਰਤਾਨੀਆ ਦੇ ਸ਼ਹਿਰ ਸਲੋਹ ਦੇ ਪਹਿਲੇ ਸਿੱਖ ਮੇਅਰ ਬਣ ਗਏ ਹਨ। ਸਲੋਹ ਵਿਚ ਕੰਜ਼ਰਵੇਟਿਵ ਪਾਰਟੀ ਤੇ ਲਿਬਰਲ ਡੈਮੋਕਰੇਟਸ ਪਾਰਟੀਆਂ ਵਿਚ ਆਪਸੀ ਗਠਜੋੜ ਸਰਕਾਰ ਹੈ ਤੇ ਕੰਜ਼ਰਵੇਟਿਵ ਪਾਰਟੀ ਵਲੋਂ ਕੌਂਸਲਰ ਬਲਵਿੰਦਰ ਸਿੰਘ ਢਿੱਲੋਂ ਨੂੰ ਮੇਅਰ ਬਣਾਇਆ ਗਿਆ ਹੈ।

ਬਲਵਿੰਦਰ ਢਿੱਲੋਂ ਤਰਨਤਾਰਨ ਦੇ ਪਿੰਡ ਕੋਟ ਜਸਪਤ ਦੇ ਰਹਿਣ ਵਾਲੇ ਹਨ, ਜੋ ਕਿ ਕਰੀਬ 50 ਸਾਲ ਪਹਿਲਾਂ ਪੰਜਾਬ ਤੋਂ ਇੰਗਲੈਂਡ ਆਏ ਸਨ। ਸਲੋਹ ਦੇ ਮੇਅਰ ਦਫ਼ਤਰ ਵਿਚ ਹੋਈ ਮੇਅਰ ਚੋਣ ਦੌਰਾਨ ਕੌਂਸਲਰ ਢਿੱਲੋਂ ਨੇ ਲੇਬਰ ਦੇ ਕੌਂਸਲਰ ਡਾਰ ਨੂੰ ਹਰਾਇਆ। ਇਸ ਮੌਕੇ ਲੇਬਰ ਦੇ 18 ਕੌਂਸਲਰਾ ਵਿਚੋਂ 16 ਮੈਂਬਰ ਹੀ ਹਾਜ਼ਰ ਰਹੇ।

ਇਹ ਵੀ ਪੜ੍ਹੋ :ਵਧਦੀ ਗਰਮੀ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ‘ਚ ਵੀ ਛੁੱਟੀਆਂ ਦਾ ਹੋਇਆ ਐਲਾਨ || Latest News

ਸਰਕਾਰੀ ਭੇਦ ਗੁਪਤ ਰੱਖਣ ਦੀ ਰਸਮ  

ਇਸ ਮਗਰੋਂ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੇਅਰ ਕੌਂਸਲਰ ਬਲਵਿੰਦਰ ਸਿੰਘ ਢਿੱਲੋਂ ਤੇ ਲਿਬਰਲ ਡੈਮੋਕਰੇਟਸ ਦੇ ਡਿਪਟੀ ਮੇਅਰ ਕੌਂਸਲਰ ਅਸੀਮ ਨਵੀਦ ਵੱਲੋਂ ਸਰਕਾਰੀ ਭੇਦ ਗੁਪਤ ਰੱਖਣ ਦੀ ਰਸਮ ਅਦਾ ਕੀਤੀ ਗਈ। ਸਲੋਹ ਸ਼ਹਿਰ ਅੰਦਰ ਬੀਤੇ ਕਈ ਸਾਲਾਂ ਤੋਂ ਲੇਬਰ ਪਾਰਟੀ ਦਾ ਬਹੁਮਤ ਬਰਕਰਾਰ ਰਿਹਾ ਹੈ ਪਰ ਬੀਤੇ ਵਰ੍ਹੇ ਹੋਈਆ ਚੌਣਾਂ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ 21 ਕੌਂਸਲਰ, ਲੇਬਰ ਪਾਰਟੀ ਦੇ 18 ਕੌਂਸਲਰ ਤੇ 3 ਲਿਬਰਲ ਡੈਮੋਕਰੇਟਸ ਕੌਂਸਲਰ ਜਿੱਤੇ ਸਨ ਤੇ ਕੰਜ਼ਰਵੇਟਿਵ ਪਾਰਟੀ ਤੇ ਲਿਬਰਲ ਡੈਮੋਕਰੇਟਸ ਪਾਰਟੀਆਂ ਨੇ ਆਪਸੀ ਗਠਜੋੜ ਕਰ ਕੇ ਲੇਬਰ ਕਬਜ਼ੇ ਵਾਲੇ ਸ਼ਹਿਰ ਵਿੱਚ ਸਰਕਾਰ ਬਣਾ ਕੇ ਇਤਿਹਾਸ ਰਚਿਆ ਸੀ।

LEAVE A REPLY

Please enter your comment!
Please enter your name here