ਪੰਜਾਬ ‘ਚ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀਆਂ ਹਦਾਇਤਾਂ ‘ਤੇ ਡਾ.ਜਸਵਿੰਦਰਪਾਲ ਸਿੰਘ ਗਰੇਵਾਲ ਸੰਯੁਕਤ ਡਾਇਰੈਕਟਰ ਖੇਤੀਬਾੜੀ (ਇਨਪੁਟਸ) ਵਲੋਂ ਪੱਤਰ ਜਾਰੀ ਕਰਕੇ ਜ਼ਿਲ੍ਹਾ ਪੱਧਰ ‘ਤੇ ਖਾਦ ਵੇਚਣ ਲਈ ਬਣਨ ਵਾਲੇ ਲਾਇਸੈਂਸਾਂ ‘ਤੇ ਰੋਕ ਲਗਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਸੂਬਾ ਪੱਧਰ ‘ਤੇ ਜੇਤੂ ਖਿਡਾਰੀਆਂ ਨੂੰ ਕੁੱਲ 6 ਕਰੋੜ ਰੁਪਏ ਦੇ ਇਨਾਮ ਵੰਡੇ ਜਾਣਗੇ-…
ਪੰਜਾਬ ਸਰਕਾਰ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ ਕਿ ਹਾਲ ਦੀ ਘੜੀ ਜ਼ਿਲ੍ਹਾ ਪੱਧਰ ’ਤੇ ਕਿਸੇ ਵੀ ਤਰ੍ਹਾਂ ਦੀ ਨਵਾਂ ਲਾਇਸੈਂਸ ਜਾਰੀ ਕਰਨ ’ਤੇ ਪੂਰਨ ਤੌਰ ’ਤੇ ਰੋਕ ਲਗਾਈ ਜਾਂਦੀ ਹੈ। ਅਤਿ ਜ਼ਰੂਰੀ ਸਥਿਤੀ ਵਿਚ ਇਸ ਸੰਬੰਧੀ ਮੁੱਖ ਦਫ਼ਤਰ ਤੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੋਵੇਗੀ।
ਪੱਤਰ ਵਿਚ ਇਹ ਵੀ ਲਿਖਿਆ ਗਿਆ ਹੈ ਕਿ ਆਪਣੇ-ਆਪਣੇ ਜ਼ਿਲ੍ਹੇ ਵਿਚ ਖਾਦ ਸੰਬੰਧੀ ਕਿਸੇ ਵੀ ਤਰ੍ਹਾਂ ਦਾ ਨਵਾਂ ਲਾਇਸੈਂਸ ਜਾਰੀ ਨਾ ਕੀਤਾ ਜਾਵੇ ਅਤੇ ਹੁਕਮਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕੀਤੀ ਜਾਵੇ