ਬਰਗਾੜੀ ਬੋਅਦਬੀ ਮਾਮਲਾ: ਸੁਪਰੀਮ ਕੋਰਟ ਨੇ ਰਾਮ ਰਹੀਮ ਨੂੰ ਜਾਰੀ ਕੀਤਾ ਨੋਟਿਸ || Latest News

0
6

ਬਰਗਾੜੀ ਬੋਅਦਬੀ ਮਾਮਲਾ: ਸੁਪਰੀਮ ਕੋਰਟ ਨੇ ਰਾਮ ਰਹੀਮ ਨੂੰ ਜਾਰੀ ਕੀਤਾ ਨੋਟਿਸ

ਬਰਗਾੜੀ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ‘ਚ ਡੇਰਾਮੁਖੀ ਬਾਬਾ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲਗਾਈ ਰੋਕ ਨੂੰ ਹਟਾ ਲਿਆ ਹੈ। ਇਸ ਮਾਮਲੇ ‘ਚ ਸੁਪਰੀਮ ਕੋਰਟ ਨੇ ਰਾਮ ਰਹੀਮ ਨੂੰ ਨੋਟਿਸ ਜਾਰੀ ਕੀਤਾ ਹੈ। ਨਾਲ ਹੀ ਚਾਰ ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ।

ਸੱਤ ਮਹੀਨੇ ਪਹਿਲਾਂ ਸਟੇਅ ਲਗਾਇਆ ਗਿਆ ਸੀ

ਕਰੀਬ 7 ਮਹੀਨੇ ਪਹਿਲਾਂ ਪੰਜਾਬ ਹਰਿਆਣਾ ਹਾਈਕੋਰਟ ਨੇ ਡੇਰਾ ਸਿਰਸਾ ਮੁਖੀ ਬਾਬਾ ਗੁਰਮੀਤ ਸਿੰਘ ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦਿਆਂ ਫਰੀਦਕੋਟ ਜ਼ਿਲੇ ‘ਚ ਹੋਏ ਬੇਅਦਬੀ ਮਾਮਲੇ ਦੀ ਚੱਲ ਰਹੀ ਸੁਣਵਾਈ ‘ਤੇ ਰੋਕ ਲਗਾ ਦਿੱਤੀ ਸੀ। ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਗਈ ਸੀ ਕਿ ਬੇਅਦਬੀ ਮਾਮਲੇ ਵਿੱਚ ਗੁਰਮੀਤ ਸਿੰਘ ਵੱਲੋਂ ਦਰਜ ਕੀਤੇ ਗਏ ਤਿੰਨੋਂ ਕੇਸਾਂ ਦੀ ਜਾਂਚ ਪੰਜਾਬ ਸਰਕਾਰ ਦੀ ਐਸਆਈਟੀ ਦੀ ਬਜਾਏ ਸੀਬੀਆਈ ਤੋਂ ਕਰਵਾਈ ਜਾਵੇ।

ਜਾਣਬੁੱਝ ਕੇ ਮਾਮਲੇ ਵਿੱਚ ਫਸਾਇਆ ਗਿਆ 

ਉਸ ਸਮੇਂ ਗੁਰਮੀਤ ਸਿੰਘ ਨੇ ਕਿਹਾ ਸੀ ਕਿ ਉਸ ਨੂੰ ਇਸ ਮਾਮਲੇ ਵਿੱਚ ਜਾਣਬੁੱਝ ਕੇ ਫਸਾਇਆ ਜਾ ਰਿਹਾ ਹੈ, ਅਜਿਹੇ ਵਿੱਚ ਸਰਕਾਰ ਨੇ ਬੇਅਦਬੀ ਕਾਂਡ ਨਾਲ ਸਬੰਧਤ ਐਫਆਈਆਰ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ, ਉਨ੍ਹਾਂ ਹੁਕਮਾਂ ਨੂੰ ਰੱਦ ਕੀਤਾ ਜਾਵੇ ਅਤੇ ਮਾਮਲੇ ਦੀ ਜਾਂਚ ਸੀਬੀਆਈ ਤੋਂ ਹੀ ਹੋਣੀ ਚਾਹੀਦੀ ਹੈ।

ਵਿਧਾਨ ਸਭਾ ਵਿੱਚ ਪ੍ਰਸਤਾਵ ਵੀ ਪਾਸ ਕੀਤਾ ਗਿਆ 

ਉਕਤ ਪਟੀਸ਼ਨ ‘ਤੇ ਆਪਣਾ ਜਵਾਬ ਦਾਖਲ ਕਰਦੇ ਹੋਏ ਸੂਬਾ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਸੀ ਕਿ ਇਸ ਮਾਮਲੇ ‘ਚ ਸੂਬਾ ਸਰਕਾਰ ਨੇ ਸੀ.ਬੀ.ਆਈ ਜਾਂਚ ਦੇ ਹੁਕਮਾਂ ਨੂੰ ਵਾਪਸ ਲੈਣ ਲਈ ਵਿਧਾਨ ਸਭਾ ‘ਚ ਮਤਾ ਵੀ ਪਾਸ ਕੀਤਾ ਸੀ ਅਤੇ ਹਾਈਕੋਰਟ ਦੇ ਹੁਕਮਾਂ ‘ਤੇ ਸੀ.ਬੀ.ਆਈ. ਐੱਸਆਈਟੀ ਉਕਤ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਹੁਣ ਡੇਰਾ ਮੁਖੀ ਵੱਲੋਂ ਪਟੀਸ਼ਨਰ ਦੀ ਪਟੀਸ਼ਨ ਨੂੰ ਖਾਰਜ ਕਰਨ ਦੀ ਮੰਗ ਕਰਨਾ ਗਲਤ ਹੈ।

 

LEAVE A REPLY

Please enter your comment!
Please enter your name here