ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਚਾਰ ਦਿਨਾਂ ਦਾ ਰਿਮਾਂਡ ਖਤਮ ਹੋਣ ‘ਤੇ ਖਰੜ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿਸ ਤੋਂ ਬਆਦ ਬਠਿੰਡਾ ਪੁਲਿਸ ਨੂੰ ਲਾਰੈਸ ਦਾ ਟ੍ਰਾਂਜ਼ਿਟ ਰਿਮਾਂਡ ਮਿਲ ਗਿਆ ਹੈ। ਉੁਸਨੂੰ ਹੁਣ ਖਰੜ ਤੋਂ ਬਠਿੰਡਾ ਲਿਜਾ ਕੇ ਬਠਿੰਡਾ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਬਠਿੰਡਾ ਪੁਲਿਸ ਇੱਕ ਨਵੇਂ ਮਾਮਲੇ ‘ਚ ਉਸ ਤੋਂ ਪੁੱਛਗਿੱਛ ਕਰੇਗੀ।
ਜਾਣਕਾਰੀ ਅਨੁਸਾਰ ਹੁਣ ਲਾਰੈਂਸ ਨੂੰ ਇੱਕ ਵਪਾਰੀ ਤੋਂ ਫਿਰੌਤੀ ਮੰਗਣ ਦੇ ਮਾਮਲੇ ‘ਚ ਪੇਸ਼ ਕੀਤਾ ਜਾਵੇਗਾ। ਉਸਨੂੰ ਵਪਾਰੀ ਨੀਰਜ ਮੰਗਲਾ ਤੋਂ ਫਿਰੌਤੀ ਮੰਗਣ ਦੇ ਮਾਮਲੇ ‘ਚ ਬਠਿੰਡਾ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਬਠਿੰਡਾ ਪੁਲਿਸ ਇਸ ਮਾਮਲੇ ‘ਚ ਰਿਮਾਂਡ ਦੀ ਮੰਗ ਕਰੇਗੀ। ਜਾਣਕਾਰੀ ਅਨੁਸਾਰ ਇਸ ਵਪਾਰੀ ਵਲੋਂ 20 ਲੱਖ ਦੀ ਫਿਰੌਤੀ ਨਾ ਦੇਣ ‘ਤੇ ਇਸ ਵਪਾਰੀ ਦੇ ਘਰ ਨੂੰ ਅੱਗ ਲਗਾ ਦਿੱਤੀ ਗਈ ਸੀ। ਹੁਣ ਇਸ ਮਾਮਲੇ ‘ਚ ਪੁਲਿਸ ਲਾਰੈਂਸ ਤੋਂ ਪੁੱਛਗਿੱਛ ਕਰੇਗੀ।