ਭਗਵੰਤ ਮਾਨ ਸਰਕਾਰ ਨੇ ਸਾਰੀਆਂ ਗਾਰੰਟੀਆਂ ਕੀਤੀਆਂ ਪੂਰੀਆਂ : ਕੇਜਰੀਵਾਲ

0
18
Arvind Kejriwal

ਮੋਗਾ, 26 ਨਵੰਬਰ 2026 : ਮੋਗਾ ਵਿਖੇ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ (Arvind Kejriwal) ਨੇ ਆਖਿਆ ਕਿ ਭਗਵੰਤ ਮਾਨ ਸਰਕਾਰ ਨੇ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਹਨ ।

ਅੱਜ ਦਾ ਦਿਨ ਬੇਹਦ ਇਤਿਹਾਸਕ ਦਿਨ ਹੈ : ਅਰਵਿੰਦ

ਉਕਤ ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਦਿੱਲੀ (Former Chief Minister of Delhi) ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਦਾ ਦਿਨ ਬੇਹਦ ਇਤਿਹਾਸਕ ਦਿਨ ਹੈ । ਇਸ ਮੌਕੇ ਉਨ੍ਹਾਂ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ ਅਤੇ ਵਿਰੋਧੀ ਪਾਰਟੀਆਂ ਤੇ ਤਿੱਖੇ ਨਿਸ਼ਾਨੇ ਸਾਧੇ । ਇਸ ਮੌਕੇ ਮਨੀਸ਼ ਸਿਸੋਦੀਆ, ਅਮਨ ਅਰੋੜਾ ਸਮੇਤ ਕਈ ਕੈਬਨਿਟ ਮੰਤਰੀ ਮੌਜੂਦ ਸਨ ।

ਕੀ ਕਾਰਨ ਦੱਸਿਆ ਗਿਆ ਅੱਜ ਦੇ ਦਿਨ ਨੂੰ ਬੇਹਦ ਇਤਿਹਾਸਕ ਦੱਸਣ ਦਾ

ਪ੍ਰਾਪਤ ਸੂਚਨਾ ਮੁਤਾਬਕ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਜੋ ਮੋਗਾ ਵਿਖੇ ਪਾਰਟੀ ਦੀ ਰੈਲੀ ਮੌਕੇ ਅੱਜ ਦੇ ਦਿਨ ਨੂੰ ਬੇਹਦ ਇਤਿਹਾਸਕ ਦਿਨ ਦੱਸਿਆ ਗਿਆ ਹੈ ਦਾ ਮੁੱਖ ਕਾਰਨ ਅੱਜ ਦੇ ਦਿਨ 26 ਨਵੰਬਰ 1949 ਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵਲੋਂ ਦੇਸ਼ ਦਾ ਸੰਵਿਧਾਨ ਬਣਾਇਆ ਜਾਣਾ ਹੈ ਅਤੇ 26 ਨਵੰਬਰ 2012 ਨੂੰ ਹੀ ਆਮ ਆਦਮੀ ਪਾਰਟੀ ਦੀ ਸਥਾਪਨਾ ਹੋਈ ਸੀ । ਉਨ੍ਹਾਂ ਕਿਹਾ ਕਿ ਇਹ ਮਹਿਜ਼ ਸਬੱਬ ਨਹੀਂ ਹੈ, ਸਗੋਂ ਕੁਦਰਤ ਦਾ ਇਸ਼ਾਰਾ ਹੈ ਕਿ ਅੱਜ ਜਦੋਂ ਦੇਸ਼ ਦੇ ਸੰਵਿਧਾਨ ਨੂੰ ਕੁਚਲਿਆ ਜਾ ਰਿਹਾ ਹੈ, ਤਾਂ ਸੰਵਿਧਾਨ ਨੂੰ ਬਚਾਉਣ ਦੀ ਜ਼ਿੰਮੇਵਾਰੀ ਆਮ ਆਦਮੀ ਪਾਰਟੀ ਦੇ ਮੋਢਿਆਂ `ਤੇ ਹੈ ।

ਜੋ ਗਾਰੰਟੀਆਂ 2022 ਦੀਆਂ ਚੋਣਾਂ ਦੌਰਾਨ ਦਿੱਤੀਆਂ ਸਨ ਉਹ ਪੂਰੀਆਂ ਕੀਤੀਆਂ ਸਨ

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਗੱਲ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ 2022 ਦੀਆਂ ਚੋਣਾਂ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਜੋ ਗਾਰੰਟੀਆਂ ਦਿੱਤੀਆਂ ਸਨ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਉਹ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ । ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁਫ਼ਤ ਬਿਜਲੀ, ਬਜ਼ੁਰਗਾਂ ਲਈ ਤੀਰਥ ਯਾਤਰਾ, ਮੁਹੱਲਾ ਕਲੀਨਿਕ, ਮੁਫ਼ਤ ਇਲਾਜ ਬੀਮਾ ਕਾਰਡ ਅਤੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦਾ ਕੰਮ ਲਗਾਤਾਰ ਜਾਰੀ ਹੈ ।

 

LEAVE A REPLY

Please enter your comment!
Please enter your name here