ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਏ ਨਤਮਸਤਕ || Punjab News

0
56

ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਏ ਨਤਮਸਤਕ

ਅਸਾਮ ਦੀ ਡਿੱਬੜੂਗੜ ਜੇਲ੍ਹ ‘ਚ ਬੰਦ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਤੇ ਉਸਦੇ ਨੌ ਸਾਥੀਆਂ ਨੂੰ ਛਡਵਾਉਣ ਦੇ ਲਈ ਜਿੱਥੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਪ੍ਰਸ਼ਾਸਨ ਨਾਲ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਉੱਥੇ ਹੀ ਅੱਜ ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ ਕੁਝ ਪਰਿਵਾਰ ਸ਼੍ਰੀ ਅਕਾਲ ਤਖਤ ਸਾਹਿਬ ਤੇ ਅਰਦਾਸ ਕਰਨ ਪਹੁੰਚੇ।

PM ਮੋਦੀ ਨੇ 3 ਵੰਦੇ ਭਾਰਤ ਟ੍ਰੇਨਾਂ ਨੂੰ ਦਿਖਾਈ ਹਰੀ ਝੰਡੀ || Today News

ਇਸ ਦੌਰਾਨ ਅੰਮ੍ਰਿਤ ਪਾਲ ਸਿੰਘ ਦੇ ਪਿਤਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਨਾਲ ਪ੍ਰਦਰਸ਼ਨ ਚ ਅਜਨਾਲੇ ਗਏ ਕੁਝ ਹੋਰ ਨੌਜਵਾਨਾਂ ਨੂੰ ਪੰਜਾਬ ਦੀਆ ਵੱਖ ਵੱਖ ਦੀ ਜੇਲ ਦੇ ਵਿੱਚ ਬੰਦ ਕੀਤਾ ਹੋਇਆ ਹੈ ਜਿਨਾਂ ਵਿੱਚ ਕਈ ਨੌਜਵਾਨ ਅੰਮ੍ਰਿਤਸਰ ਦੀ ਜੇਲ ਦੇ ਵਿੱਚ ਬੰਦ ਹਨ।

ਜਲੰਧਰ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ || Punjab News

ਜਿਸ ਬਾਰੇ ਪੰਜਾਬ ਸਰਕਾਰ ਵੀ ਕੋਈ ਸਹੀ ਜਾਣਕਾਰੀ ਨਹੀਂ ਦੇ ਰਹੀ ਤੇ ਜਿਸ ਦੇ ਚਲਦੇ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਤੇ ਅਰਦਾਸ ਕਰਨ ਪਹੁੰਚੇ ਹਨ ਤੇ ਅਰਦਾਸ ਕੀਤੀ ਗਈ ਹੈ ਕਿ ਜਲਦ ਤੋਂ ਜਲਦ ਉਹਨਾਂ ਨੂੰ ਨੌਜਵਾਨਾਂ ਨੂੰ ਵੀ ਬਾਹਰ ਲਿਆਉਣ ਦੇ ਵਿੱਚ ਕੋਈ ਮਦਦ ਕੀਤੀ ਜਾਵੇ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਅਸੀਂ ਪ੍ਰਸ਼ਾਸਨ ਤੋਂ ਵੀ ਮੰਗ ਕਰਦੇ ਹਾਂ ਕਿ ਜੋ ਅੰਮ੍ਰਿਤਸਰ ਦੀ ਜੇਲ ਦੇ ਵਿੱਚ 30 ਦੇ ਕਰੀਬ ਨੌਜਵਾਨਾਂ ਨੂੰ ਬੰਦ ਕੀਤਾ ਗਿਆ, ਉਹਨਾਂ ਨੂੰ ਜਲਦ ਤੋਂ ਜਲਦ ਬਾਹਰ ਲਿਆਂਦਾ ਜਾਵੇ।

LEAVE A REPLY

Please enter your comment!
Please enter your name here