ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਅਰਜੀ ‘ਤੇ ਸੁਪਰੀਮ ਕੋਰਟ 1 ਨਵੰਬਰ ਨੂੰ ਅੰਤਿਮ ਸੁਣਵਾਈ ਕਰੇਗੀ। ਸੁਪਰੀਮ ਕੋਰਟ ਵਿਚ ਬਲਵੰਤ ਸਿੰਘ ਰਾਜੋਆਣਾ ਦੇ ਵਕੀਲ ਨੇ ਕਿਹਾ ਕਿ ਮੇਰਾ ਕਲਾਇੰਟ 26 ਸਾਲ ਤੋਂ ਜੇਲ੍ਹ ਵਿਚ ਬੰਦ ਹੈ। ਜਿਸ ‘ਤੇ ਸੁਪਰੀਮ ਕੋਰਟ ਨੇ ਕਿਹਾ ਕਿ ਕੇਂਦਰ ਸਰਕਾਰ ਫੈਸਲਾ ਲੈਣ ਲਈ ਆਜ਼ਾਦ ਹੈ।
ਹਾਲਾਂਕਿ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿਚ ਹਲਫਨਾਮਾ ਦਾਖਿਲ ਕੀਤਾ ਹੈ ਅਤੇ ਕੇਂਦਰ ਸਰਕਾਰ ਨੇ ਕਿਹਾ ਕਿ ਸੁਰੱਖਿਆ ਕਾਰਨਾਂ ਦੀ ਵਜ੍ਹਾ ਕਰਕੇ ਫੈਸਲਾ ਨਹੀਂ ਲਿਆ ਜਾ ਸਕਦਾ ਹੈ।