ਕਸੂਤੇ ਫਸੇ ਭਾਰਤ ਭੂਸ਼ਣ ਆਸ਼ੂ, ਅਦਾਲਤ ਨੇ ਭੇਜਿਆ 5 ਦਿਨੀਂ ਰਿਮਾਂਡ ‘ਤੇ
ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਵਲੋਂ 5 ਦਿਨਾਂ ਦੀ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਬੀਤੇ ਦਿਨ ਈਡੀ ਵੱਲੋਂ ਪੁੱਛਗਿੱਛ ਤੋਂ ਬਾਅਦ ਸਾਬਕਾ ਮੰਤਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਜਿਸ ਤੋਂ ਬਾਅਦ ਹੁਣ ਅਦਾਲਤ ਨੇ ਉਹਨਾਂ ਨੂੰ 5 ਦਿਨਾਂ ਦੀ ਰਿਮਾਂਡ ‘ਤੇ ਭੇਜ ਦਿੱਤਾ ਹੈ | ਦੱਸ ਦੇਈਏ ਕਿ ਆਸ਼ੂ ‘ਤੇ ਟੈਂਡਰਾਂ ‘ਚ ਕਰੋੜਾਂ ਰੁਪਏ ਦੇ ਘਪਲੇ ਦਾ ਇਲਜ਼ਾਮ ਲੱਗੇ ਹਨ । ਈਡੀ ਦੇ ਅਧਿਕਾਰੀਆਂ ਨੇ 9 ਘੰਟੇ ਤੱਕ ਆਸ਼ੂ ਤੋਂ ਪੈਸਿਆਂ ਬਾਰੇ ਪੁੱਛਗਿੱਛ ਕੀਤੀ ਸੀ । ਜਿਸ ਤੋਂ ਬਾਅਦ ਅੱਜ ਸਾਬਕਾ ਮੰਤਰੀ ਆਸ਼ੂ ਨੂੰ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਇਹ ਵੀ ਪੜ੍ਹੋ : ਹਿਮਾਚਲ ‘ਚ 6 ਥਾਵਾਂ ‘ਤੇ ਬੱਦਲ ਫਟਣ ਕਾਰਨ 48 ਲੋਕ ਹਾਲੇ ਵੀ ਲਾਪਤਾ , ਤਲਾਸ਼ ਜਾਰੀ
7 ਅਗਸਤ ਨੂੰ ਆਸ਼ੂ ਨੂੰ ਫਿਰ ਤੋਂ ਕੀਤਾ ਜਾਵੇਗਾ ਪੇਸ਼
ED ਦੇ ਅਧਿਕਾਰੀਆਂ ਵੱਲੋਂ ਅਦਾਲਤ ਤੋਂ 7 ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ ਪਰ ਅਦਾਲਤ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬੜਾ 5 ਦਿਨਾਂ ਦਾ ਰਿਮਾਂਡ ਦਿੱਤਾ ਹੈ। ਜਿਸ ਤੋਂ ਬਾਅਦ 7 ਅਗਸਤ ਨੂੰ ਆਸ਼ੂ ਨੂੰ ਫਿਰ ਤੋਂ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ED ਦੇ ਅਧਿਕਾਰੀ ਜੇ.ਪੀ ਸਿੰਘ ਨੇ ਕਿਹਾ ਕਿ ਮਨੀ ਲਾਂਡਰਿੰਗ ਟੈਂਡਰ ਘੁਟਾਲੇ ਦੇ ਤਹਿਤ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਉਹ ਕੋਈ ਸਪਸ਼ਟ ਜਵਾਬ ਨਹੀਂ ਦੇ ਸਕੇ, ਜਿਸ ਕਾਰਨ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੀਡੀਆ ਨੂੰ ਪ੍ਰੈੱਸ ਨੋਟ ਜਾਰੀ ਕੇ ਇਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ।