ਬਿਭਵ ਕੁਮਾਰ ਨੂੰ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਸਵਾਤੀ ਮਾਲੀਵਾਲ ‘ਤੇ ਹਮਲੇ ਦੇ ਮਾਮਲੇ ‘ਚ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
ਬਿਭਵ ਨੂੰ ਸ਼ਨੀਵਾਰ ਸ਼ਾਮ 4:30 ਵਜੇ ਗ੍ਰਿਫਤਾਰ ਕੀਤਾ ਗਿਆ। ਦੇਰ ਰਾਤ ਉਸ ਨੂੰ ਤੀਸ ਹਜ਼ਾਰੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸਵਾਤੀ ਮਾਲੀਵਾਲ ਮਾਮਲੇ ‘ਚ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਉਸ ਨੂੰ 5 ਦਿਨ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਹੈ।
ਦਿੱਲੀ ਪੁਲਿਸ ਨੇ ਬਿਭਵ ਦਾ 7 ਦਿਨਾਂ ਦਾ ਰਿਮਾਂਡ ਮੰਗਿਆ ਸੀ। ਦਿੱਲੀ ਪੁਲਸ ਵੱਲੋਂ ਵਕੀਲ ਅਤੁਲ ਸ਼੍ਰੀਵਾਸਤਵ ਨੇ ਬਿਭਵ ਦੀ ਹਿਰਾਸਤ ‘ਤੇ ਦਲੀਲਾਂ ਦਿੱਤੀਆਂ। ਬਿਭਵ ਨੂੰ 23 ਮਈ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।