ਰੇ.ਪ ਮਾਮਲੇ ‘ਚ ਮਹਿਲਾ ਕਮਿਸ਼ਨ ਦੇ ਨੋਟਿਸ ਤੋਂ ਬਾਅਦ ਵੱਡੀ ਕਾਰਵਾਈ
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਜਲੰਧਰ ਦੇ ਡਾਕ ਵਿਭਾਗ ਵਿੱਚ ਕੰਮ ਕਰਦੀ ਲੜਕੀ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਸਖ਼ਤ ਨੋਟਿਸ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਲਈ ਨੋਟਿਸ ਜਾਰੀ ਕੀਤਾ ਹੈ।
ਦੋਸ਼ੀ ਗ੍ਰਿਫਤਾਰ
ਚੇਅਰਪਰਸਨ ਰਾਜ ਲਾਲੀ ਗਿੱਲ ਨੇ ਵੀ ਪੀੜਤ ਲੜਕੀ ਦੇ ਪਰਿਵਾਰ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਕਮਿਸ਼ਨ ਦੇ ਨੋਟਿਸ ਜਾਰੀ ਕਰਨ ਤੋਂ ਬਾਅਦ ਜਲੰਧਰ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਇਸ ਸਬੰਧੀ ਦੋਸ਼ੀ ਬਲਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।
ਫ਼ਰੀਦਕੋਟ: ਸਪੀਕਰ ਸੰਧਵਾਂ ਨੇ ਕੀਤਾ ਸਿਵਲ ਹਸਪਤਾਲ ਦਾ ਦੌਰਾ || Punjab News
ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਕਿਸੇ ਵੀ ਔਰਤ ਵਿਰੁੱਧ ਜ਼ੁਲਮ ਬਰਦਾਸ਼ਤ ਨਹੀਂ ਕਰੇਗੀ। ਮਾਨਯੋਗ ਸਰਕਾਰ ਹਰ ਔਰਤ ਨੂੰ ਬਣਦਾ ਸਤਿਕਾਰ ਦੇਣ ਲਈ ਵਚਨਬੱਧ ਹੈ।









