ਕੰਗਨਾ ਨੂੰ ਥੱਪ/ੜ ਮਾਰ/ਨ ਵਾਲੀ ਕੁਲਵਿੰਦਰ ਕੌਰ ਖਿਲਾਫ਼ ਵੱਡਾ ਐਕਸ਼ਨ , ਸਸਪੈਂਡ ਕਰਨ ਮਗਰੋਂ ਹੋਇਆ ਪਰਚਾ ਦਰਜ || Latest News

0
93
Big action against Kulwinder Kaur, who slapped Kangana, filed after suspension

ਕੰਗਨਾ ਨੂੰ ਥੱਪ/ੜ ਮਾਰ/ਨ ਵਾਲੀ ਕੁਲਵਿੰਦਰ ਕੌਰ ਖਿਲਾਫ਼ ਵੱਡਾ ਐਕਸ਼ਨ , ਸਸਪੈਂਡ ਕਰਨ ਮਗਰੋਂ ਹੋਇਆ ਪਰਚਾ ਦਰਜ

ਵੀਰਵਾਰ ਨੂੰ ਚੰਡੀਗੜ੍ਹ ਹਵਾਈ ਅੱਡੇ ‘ਤੇ ਭਾਜਪਾ ਦੀ ਨਵੀਂ ਚੁਣੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ CISF ਦੀ ਇੱਕ ਮਹਿਲਾ ਕਰਮਚਾਰੀ ਨੇ ਥੱਪੜ ਮਾਰ ਦਿੱਤਾ ਸੀ । ਜਿਸ ਤੋਂ ਬਾਅਦ ਇਸ ਮਾਮਲੇ ਵਿੱਚ ਮੁਹਾਲੀ ਪੁਲਿਸ ਨੇ ਮੁਲਜ਼ਮ ਕੁਲਵਿੰਦਰ ਕੌਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਕੁਲਿਵੰਦਰ ਖਿਲਾਫ ਏਅਰਪੋਰਟ ਥਾਣੇ ਵਿੱਚ ਆਈਪੀਸੀ ਦੀ ਧਾਰਾ 323 ਅਤੇ 341 ਦੇ ਤਹਿਤ ਕਾਰਵਾਈ ਕੀਤੀ ਗਈ ਹੈ। ਹਾਲਾਂਕਿ ਦੋਵੇਂ ਧਾਰਾਵਾਂ ਬੇਲੇਬਲ ਹਨ।

ਸੂਤਰਾਂ ਅਨੁਸਾਰ ਮਾਮਲੇ ਦੀ ਜਾਂਚ ਲਈ CISF ਦੇ ਡੀਆਈਜੀ ਵਿਨੈ ਕੁਮਾਰ ਕਾਜਲਾ ਦਿੱਲੀ ਤੋਂ ਚੰਡੀਗੜ੍ਹ ਹਵਾਈ ਅੱਡੇ ’ਤੇ ਪਹੁੰਚ ਗਏ ਹਨ। ਉਹ ਜਾਂਚ ਕਰਕੇ ਰਿਪੋਰਟ ਪੇਸ਼ ਕਰਨਗੇ।

ਕਿਸਾਨ ਅੰਦੋਲਨ ‘ਚ ਔਰਤਾਂ 100-100 ਰੁਪਏ ਲਈ ਬੈਠੀਆਂ

ਦਰਅਸਲ , ਕੰਗਨਾ ਰਣੌਤ ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਸੰਸਦ ਮੈਂਬਰ ਚੁਣੀ ਗਈ ਹੈ। ਉਸ ਨੇ ਵੀਰਵਾਰ ਨੂੰ ਦਿੱਲੀ ਜਾਣਾ ਸੀ। ਜਿਸ ਲਈ ਉਸ ਨੇ ਚੰਡੀਗੜ੍ਹ ਏਅਰਪੋਰਟ ਤੋਂ ਫਲਾਈਟ ਫੜਨੀ ਸੀ। ਸੁਰੱਖਿਆ ਜਾਂਚ ਤੋਂ ਬਾਅਦ ਕੰਗਨਾ ਅਜੇ ਅੱਗੇ ਵਧੀ ਹੀ ਸੀ ਕਿ CISF ਦੀ ਮਹਿਲਾ ਸਿਪਾਹੀ ਕੁਲਵਿੰਦਰ ਕੌਰ ਨੇ ਉਸ ਨੂੰ ਥੱਪੜ ਮਾਰ ਦਿੱਤਾ। ਇਸ ਘਟਨਾ ਤੋਂ ਬਾਅਦ ਵੀਰਵਾਰ ਨੂੰ ਹੀ ਕੁਲਵਿੰਦਰ ਕੌਰ ਨੂੰ ਸਸਪੈਂਡ ਕਰ ਦਿੱਤਾ ਗਿਆ।

ਥੱਪੜ ਮਾਰਨ ਤੋਂ ਬਾਅਦ ਕੁਲਵਿੰਦਰ ਕੌਰ ਨੇ ਕਿਹਾ ਸੀ ਕਿ ਕਿਸਾਨ ਅੰਦੋਲਨ ਦੌਰਾਨ ਕੰਗਨਾ ਨੇ ਕਿਹਾ ਸੀ ਕਿ ਕਿਸਾਨ ਅੰਦੋਲਨ ‘ਚ ਔਰਤਾਂ 100-100 ਰੁਪਏ ਲਈ ਬੈਠੀਆਂ ਹਨ। ਕੀ ਉਹ (ਕੰਗਨਾ) ਉੱਥੇ ਬੈਠੀ ਸੀ? ਮੇਰੀ ਮਾਂ ਉਥੇ ਬੈਠੀ ਸੀ।

ਘਟਨਾ ਤੋਂ ਬਾਅਦ ਕੰਗਨਾ ਰਣੌਤ ਨੇ ਇੱਕ ਵੀਡੀਓ ਕੀਤਾ ਸੀ ਜਾਰੀ

ਇਸ ਪੂਰੀ ਘਟਨਾ ਤੋਂ ਬਾਅਦ ਕੰਗਨਾ ਰਣੌਤ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਸੀ, ਚੰਡੀਗੜ੍ਹ ਏਅਰਪੋਰਟ ‘ਤੇ ਇਹ ਘਟਨਾ ਸੁਰੱਖਿਆ ਜਾਂਚ ਦੌਰਾਨ ਵਾਪਰੀ ਹੈ। ਸੁਰੱਖਿਆ ਜਾਂਚ ਤੋਂ ਬਾਅਦ ਜਿਵੇਂ ਹੀ ਮੈਂ ਬਾਹਰ ਆਈ ਤਾਂ ਦੂਜੇ ਕੈਬਿਨ ‘ਚ ਬੈਠੀ ਸੀਆਈਐੱਸਐੱਫ ਦੇ ਸੁਰੱਖਿਆ ਕਰਮੀ ਨੇ ਮੇਰੇ ਮੂੰਹ ‘ਤੇ ਹਿਟ ਕੀਤਾ ਅਤੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਜਦੋਂ ਮੈਂ ਪੁੱਛਿਆ ਕਿ ਉਸ ਨੇ ਅਜਿਹਾ ਕਿਉਂ ਕੀਤਾ ਤਾਂ ਉਸ ਨੇ ਕਿਹਾ ਕਿ ਉਹ ਕਿਸਾਨਾਂ ਦੇ ਵਿਰੋਧ ਦਾ ਸਮਰਥਨ ਕਰਦੀ ਹੈ।

 

 

 

LEAVE A REPLY

Please enter your comment!
Please enter your name here