NIA ਦਾ ਵੱਡਾ ਐਕਸ਼ਨ, ਪੰਜਾਬ ਸਮੇਤ ਕਈ ਰਾਜਾਂ ‘ਚ ਗੈਂਗਸਟਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ

0
6

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਅੱਜ ਸਵੇਰੇ 5 ਰਾਜਾਂ ਉੱਤਰ ਪ੍ਰਦੇਸ਼, ਪੰਜਾਬ, ਰਾਜਸਥਾਨ, ਹਰਿਆਣਾ ਅਤੇ ਦਿੱਲੀ ਦੇ ਛੇ ਜਿਲਿਆਂ ਵਿਚ ਗੈਂਗਸਟਰਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਛਾਪੇਮਾਰੀ ਸ਼ੁਰੂ ਕੀਤੀ ਹੈ। NIA ਦੀ ਕਾਰਵਾਈ ਉੱਤਰ ਪ੍ਰਦੇਸ਼, ਹਰਿਆਣਾ, ਦਿੱਲੀ, ਪੰਜਾਬ ਅਤੇ ਰਾਜਸਥਾਨ ਵਿੱਚ ਚੱਲ ਰਹੀ ਹੈ। ਏਜੰਸੀ ਗੈਂਗਸਟਰਾਂ ਦੇ ਗਠਜੋੜ ਦਾ ਰਿਕਾਰਡ ਖੰਗਾਲ ਰਹੀ ਹੈ। ਏਜੰਸੀ ਦੀ ਨਜ਼ਰ ਲਾਰੈਂਸ ਅਤੇ ਉਸਦੇ ਸਾਥੀਆਂ ਦੇ ਪਾਕਿਸਤਾਨ ਅਤੇ ਹੋਰ ਦੇਸ਼ਾਂ ‘ਚ ਬੈਠੇ ਅੱਤਵਾਦੀਆਂ ਨਾਲ ਸਬੰਧ ‘ਤੇ ਹੈ।

ਦਰਅਸਲ ਕਈ ਮਹੀਨੇ ਪੰਜਾਬ ਪੁਲਿਸ ਦੀ ਹਿਰਾਸਤ ‘ਚ ਰਹਿਣ ਤੋਂ ਬਾਅਦ NIA ਨੇ ਕੁਝ ਦਿਨ ਪਹਿਲਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਲ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਪੰਜਾਬ ਦੀ ਬਠਿੰਡਾ ਸੈਂਟਰਲ ਜੇਲ ‘ਚੋਂ ਰਿਮਾਂਡ ‘ਤੇ ਲੈ ਕੇ ਦਿੱਲੀ ਪਹੁੰਚੀ ਸੀ।

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਸਮੇਤ ਕਈ ਗੈਂਗਸਟਰਾਂ ‘ਤੇ UAPA ਤਹਿਤ ਐਫਆਈਆਰ ਦਰਜ ਕੀਤੀ ਸੀ। ਲਾਰੈਂਸ ਅਤੇ ਗੋਲਡੀ ਬਰਾੜ ਤੋਂ ਇਲਾਵਾ ਪਾਕਿਸਤਾਨ ਵਿੱਚ ਕੁਝ ਹੋਰ ਗੈਂਗਸਟਰਾਂ ਦੇ ਅੱਤਵਾਦੀਆਂ ਨਾਲ ਸਬੰਧ ਹੋਣ ਕਾਰਨ ਐਨਆਈਏ ਨੇ ਪਿਛਲੇ ਸਮੇਂ ਵਿੱਚ ਵੀ ਕਈ ਥਾਵਾਂ ’ਤੇ ਛਾਪੇ ਮਾਰੇ ਹਨ। ਸਤੰਬਰ ਅਤੇ ਅਕਤੂਬਰ ਵਿੱਚ ਵੀ ਐਨਆਈਏ ਨੇ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਕਈ ਥਾਵਾਂ ’ਤੇ ਛਾਪੇ ਮਾਰੇ ਸਨ।

LEAVE A REPLY

Please enter your comment!
Please enter your name here