ਸਿੱਖਿਆ ਵਿਭਾਗ ਦਾ ਵੱਡਾ ਐਲਾਨ , ਸਕੂਲਾਂ ‘ਚ ਅਧਿਆਪਕਾਂ ਦੇ ਮੋਬਾਈਲ ਫੋਨ ‘ਤੇ ਲਗਾਈ ਰੋਕ || Today News

0
71
Big announcement of education department, ban on mobile phones of teachers in schools

ਸਿੱਖਿਆ ਵਿਭਾਗ ਦਾ ਵੱਡਾ ਐਲਾਨ , ਸਕੂਲਾਂ ‘ਚ ਅਧਿਆਪਕਾਂ ਦੇ ਮੋਬਾਈਲ ਫੋਨ ‘ਤੇ ਲਗਾਈ ਰੋਕ || Today News

ਰਾਜਸਥਾਨ ਦੇ ਵਿੱਚ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਨਵਾਂ ਐਲਾਨ ਕੀਤਾ ਗਿਆ ਹੈ | ਜਿਸਦੇ ਤਹਿਤ ਹੁਣ ਕੋਈ ਵੀ ਅਧਿਆਪਕ ਸਕੂਲ ਦੇ ਅੰਦਰ ਮੋਬਾਈਲ ਫੋਨ ਦਾ ਇਸਤੇਮਾਲ ਨਹੀਂ ਕਰ ਸਕਦਾ | ਇਹ ਹੁਕਮ ਰਾਜਸਥਾਨ ਦੇ ਵਿੱਚ ਸਿੱਖਿਆ ਮੰਤਰੀ ਮਦਨ ਦਿਲਾਵਰ ਵੱਲੋਂ ਜਾਰੀ ਕੀਤੇ ਗਏ ਹਨ |  ਮੰਤਰੀ ਦਿਲਾਵਰ ਨੇ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਵਿੱਚ ਮੋਬਾਈਲ ਫ਼ੋਨ ‘ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ।

ਅਧਿਆਪਕ ਸਾਰਾ ਦਿਨ ਮੋਬਾਈਲ ਫੋਨਾਂ ਵਿੱਚ ਰਹਿੰਦੇ ਮਗਨ

ਇਸ ਪਿੱਛੇ ਦਾ ਕਾਰਨ ਇਹ ਹੈ ਕਿ ਸਕੂਲਾਂ ਵਿੱਚ ਅਧਿਆਪਕ ਸਾਰਾ ਦਿਨ ਮੋਬਾਈਲ ’ਤੇ ਸ਼ੇਅਰ ਬਾਜ਼ਾਰ ਅਤੇ ਹੋਰ ਤਸਵੀਰਾਂ ਦੇਖਦੇ ਰਹਿੰਦੇ ਹਨ, ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੁੰਦੀ ਹੈ। ਅਧਿਆਪਕ ਬੱਚਿਆਂ ਨੂੰ ਪੜਾਉਣ ਦੌਰਾਨ ਮੋਬਾਈਲ ਫੋਨਾਂ ਵਿੱਚ ਮਗਨ ਰਹਿੰਦੇ ਹਨ , ਜਿਸ ਨਾਲ ਬੱਚਿਆਂ ਦੀ ਪੜ੍ਹਾਈ ਦਾ ਕਾਫ਼ੀ ਨੁਕਸਾਨ ਹੁੰਦਾ ਹੈ।  ਦਿਲਾਵਰ ਨੇ ਕਿਹਾ ਕਿ ਮੋਬਾਈਲ ਇੱਕ ਬਿਮਾਰੀ ਦੀ ਤਰ੍ਹਾਂ ਬਣ ਗਿਆ ਹੈ ਅਤੇ ਇਸ ਤੋਂ ਛੁਟਕਾਰਾ ਪਾਉਣਾ ਜ਼ਰੂਰੀ ਹੈ। ਨਵੇਂ ਹੁਕਮਾਂ ਤਹਿਤ ਸਿਰਫ਼ ਪ੍ਰਿੰਸੀਪਲ ਕੋਲ ਮੋਬਾਈਲ ਫ਼ੋਨ ਰੱਖਣ ਦੀ ਇਜਾਜ਼ਤ ਹੋਵੇਗੀ, ਦੂਜੇ ਸਰਕਾਰੀ ਅਧਿਆਪਕਾਂ ਨੂੰ ਸਕੂਲ ਵਿੱਚ ਮੋਬਾਈਲ ਫ਼ੋਨ ਲਿਆਉਣ ਦੀ ਇਜਾਜ਼ਤ ਨਹੀਂ ਹੋਵੇਗੀ।

ਇਹ ਵੀ ਪੜ੍ਹੋ : Chandigarh ’ਚ ਬਦਲੇ ਟ੍ਰੈਫਿਕ ਰੂਲ, ਨਿਯਮ ਤੋੜਨ ਵਾਲਿਆਂ ਨੂੰ ਮਿਲੇਗੀ ਇਹ ਸਜ਼ਾ

ਹੋਵੇਗੀ ਸਖ਼ਤ ਕਾਰਵਾਈ

ਦਿਲਾਵਰ ਨੇ ਕਿਹਾ ਕਿ ਜੇਕਰ ਕੋਈ ਅਧਿਆਪਕ ਗਲਤੀ ਨਾਲ ਮੋਬਾਈਲ ਫ਼ੋਨ ਲੈ ਕੇ ਆਉਂਦਾ ਹੈ ਤਾਂ ਉਸ ਨੂੰ ਆਪਣਾ ਮੋਬਾਈਲ ਫ਼ੋਨ ਪ੍ਰਿੰਸੀਪਲ ਕੋਲ ਜਮ੍ਹਾਂ ਕਰਵਾਉਣਾ ਪਵੇਗਾ। ਜੇਕਰ ਕੋਈ ਐਮਰਜੈਂਸੀ ਹੋਵੇ ਤਾਂ ਅਧਿਆਪਕਾਂ ਨੂੰ ਪ੍ਰਿੰਸੀਪਲ ਦਾ ਮੋਬਾਈਲ ਨੰਬਰ ਦੇਣਾ ਹੋਵੇਗਾ ਅਤੇ ਉਸ ਨੰਬਰ ‘ਤੇ ਕਾਲ ਆਵੇਗੀ।

ਜੇਕਰ ਇਸ ਤੋਂ ਬਾਅਦ ਵੀ ਕੋਈ ਅਧਿਆਪਕ ਜਮਾਤ ਵਿੱਚ ਮੋਬਾਈਲ ਫ਼ੋਨ ਨਾਲ ਪਾਇਆ ਗਿਆ ਜਾਂ ਇਸ ਦੀ ਵਰਤੋਂ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

 

 

 

LEAVE A REPLY

Please enter your comment!
Please enter your name here