ਦਿੱਲੀ ‘ਚ ਵੱਡੀ ਵਾਰਦਾਤ, ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ || Crime News

0
38
Big incident in Delhi, husband brutally killed his wife

ਦਿੱਲੀ ‘ਚ ਵੱਡੀ ਵਾਰਦਾਤ, ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ

ਦਿੱਲੀ ‘ਚ ਵੱਡੀ ਵਾਰਦਾਤ ਹੋਈ ਹੈ ਜਿੱਥੇ ਕਿ ਦਿੱਲੀ ਦੇ ਸ਼ਾਹਦਰਾ ਜ਼ਿਲ੍ਹੇ ਦੇ ਗੀਤਾ ਕਾਲੋਨੀ ਥਾਣੇ ਦੇ ਬਲਾਕ 13 ਵਿੱਚ ਇੱਕ ਪਤੀ ਨੇ ਚਾਕੂ ਨਾਲ ਆਪਣੀ ਪਤਨੀ ਦੀ ਗਰਦਨ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਦੋਵੇਂ ਪਤੀ-ਪਤਨੀ ਨੇਪਾਲ ਦੇ ਰਹਿਣ ਵਾਲੇ ਸਨ ਅਤੇ ਉਨ੍ਹਾਂ ਦੇ ਦੋ ਬੱਚੇ ਹਨ। 16 ਸਾਲ ਪਹਿਲਾਂ ਦੋਵਾਂ ਦਾ ਵਿਆਹ ਹੋਇਆ ਸੀ।

ਪਤੀ-ਪਤਨੀ ਵਿਚਕਾਰ ਅਕਸਰ ਲੜਾਈ-ਝਗੜੇ ਹੁੰਦੇ ਰਹਿੰਦੇ

ਮਿਲੀ ਜਾਣਕਾਰੀ ਮੁਤਾਬਕ ਪਿਛਲੇ ਕਈ ਮਹੀਨਿਆਂ ਤੋਂ ਪਤੀ-ਪਤਨੀ ਵਿਚਕਾਰ ਅਕਸਰ ਲੜਾਈ-ਝਗੜੇ ਹੁੰਦੇ ਰਹਿੰਦੇ ਸਨ। ਸ਼ਨੀਵਾਰ ਨੂੰ ਝਗੜਾ ਇੰਨਾ ਵਧ ਗਿਆ ਕਿ ਪਤੀ ਨੇ ਸ਼ਰਾਬ ਪੀ ਕੇ ਦੋਹਾਂ ਬੱਚਿਆਂ ਨੂੰ ਕਮਰੇ ਤੋਂ ਬਾਹਰ ਕੱਢ ਦਿੱਤਾ। ਜਿਸ ਤੋਂ ਬਾਅਦ ਪਤੀ ਨੇ ਚਾਕੂ ਨਾਲ ਆਪਣੀ ਪਤਨੀ ਦੀ ਹੱਤਿਆ ਕਰ ਦਿੱਤੀ | ਪਤਨੀ ਦੇ ਗਲੇ ‘ਚ ਛੁਰਾ ਮਾਰਨ ਤੋਂ ਬਾਅਦ ਕਾਤਲ ਪਤੀ 20 ਮਿੰਟ ਤੱਕ ਅੰਦਰ ਹੀ ਬੈਠਾ ਰਿਹਾ। ਉਸਨੇ ਆਪਣੇ ਆਪ ਨੂੰ ਕਮਰੇ ਵਿੱਚ ਕੈਦ ਕਰ ਲਿਆ।

ਮੁਲਜ਼ਮ ਪਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ

ਮ੍ਰਿਤਕ ਦੀ ਮਾਂ ਬਾਹਰੋਂ ਦਰਵਾਜ਼ਾ ਖੜਕਾਉਂਦੀ ਰਹੀ ਪਰ ਉਸ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਕੁਝ ਦੇਰ ਬਾਅਦ ਜ਼ਖਮੀ ਔਰਤ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ। ਮੁਲਜ਼ਮ ਪਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਇਸ ਪੂਰੇ ਮਾਮਲੇ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਕੇਜਰੀਵਾਲ ਦਾ ਵੱਡਾ ਐਲਾਨ ,CM ਅਹੁਦੇ ਤੋਂ ਦੇਣਗੇ ਅਸਤੀਫਾ

ਪਤਨੀ ਆਪਣੇ ਪਤੀ ਤੋਂ ਵੱਖ ਰਹਿ ਰਹੀ ਸੀ

ਪੁਲਿਸ ਨੇ ਦੱਸਿਆ ਕਿ ਮ੍ਰਿਤਕ ਪਤਨੀ ਆਪਣੇ ਪਤੀ ਤੋਂ ਵੱਖ ਰਹਿ ਰਹੀ ਸੀ। ਕਾਤਲ ਪਤੀ ਸ਼ਨੀਵਾਰ ਨੂੰ ਉਸ ਨੂੰ ਮਿਲਣ ਆਇਆ ਸੀ। ਲੜਾਈ ਤੋਂ ਬਾਅਦ ਉਸ ਦਾ ਗਲਾ ਕੱਟ ਦਿੱਤਾ ਗਿਆ। ਪੁਲਿਸ ਨੇ ਦੱਸਿਆ ਕਿ ਉਸ ਨੂੰ ਆਪਣੀ ਪਤਨੀ ਦੇ ਕਿਸੇ ਹੋਰ ਵਿਅਕਤੀ ਨਾਲ ਸਬੰਧਾਂ ‘ਤੇ ਸ਼ੱਕ ਸੀ। ਇਸੇ ਕਾਰਨ ਲੜਾਈ ਤੋਂ ਬਾਅਦ ਉਸ ਨੇ ਆਪਣੀ ਪਤਨੀ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਕਿਸ਼ਨ ਲਾਲ ਪਹਿਲਾਂ ਹੀ ਫੜਿਆ ਜਾ ਚੁੱਕਾ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ ਹੈ।

 

 

 

 

 

 

 

 

 

LEAVE A REPLY

Please enter your comment!
Please enter your name here