ਲੁਧਿਆਣਾ ‘ਚ ਵੱਡੀ ਵਾਰਦਾਤ! ਤੇਜ਼ਧਾਰ ਹਥਿ.ਆਰਾਂ ਨਾਲ ਨੌਜਵਾਨ ਦਾ ਕੀਤਾ ਕ.ਤਲ
ਲੁਧਿਆਣਾ ਵਿੱਚ ਅੱਜ ਤੜਕਸਾਰ 4 ਵਜੇ ਰੇਲਵੇ ਸਟੇਸ਼ਨ ਦੇ ਬਾਹਰ ਇੱਕ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਰੇਲਵੇ ਸਟੇਸ਼ਨ ਦੇ ਬਾਹਰ ਸ਼ਰਾਬ ਦੀਆਂ ਦੁਕਾਨਾਂ ਸਾਰੀ ਰਾਤ ਖੁੱਲ੍ਹੀਆਂ ਰਹਿੰਦੀਆਂ ਹਨ। ਅੱਜ ਤੜਕੇ 4 ਵਜੇ ਦੇ ਕਰੀਬ ਰੇਲਵੇ ਸਟੇਸ਼ਨ ਦੇ ਗੇਟ ‘ਤੇ ਸਥਿਤ ਸ਼ਰਾਬ ਦੀ ਦੁਕਾਨ ਤੋਂ ਬੀਅਰ ਖਰੀਦਣ ਨੂੰ ਲੈ ਕੇ ਦੋ ਨੌਜਵਾਨਾਂ ਵਿਚਾਲੇ ਝਗੜਾ ਹੋ ਗਿਆ।ਝਗੜਾ ਇੰਨਾ ਵਧ ਗਿਆ ਕਿ ਇਕ ਨੌਜਵਾਨ ਨੇ ਆਪਣੇ ਦੋਸਤਾਂ ਨੂੰ ਮੌਕੇ ‘ਤੇ ਬੁਲਾਇਆ।
ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਬਾਲੀਵੁੱਡ ਨੂੰ ਬਣਾਇਆ ਨਿਸ਼ਾਨਾ, ਬਾਦਸ਼ਾਹ ਨੇ ਦਿੱਤਾ ਸਮਰਥਨ || Entertainment news
ਬੀਅਰ ਖਰੀਦਣ ਆਏ ਨੌਜਵਾਨਾਂ ‘ਤੇ ਕਰੀਬ 8 ਤੋਂ 10 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲਾ ਹੁੰਦਾ ਦੇਖ ਉਸ ਨੌਜਵਾਨ ਦੇ ਦੋ ਦੋਸਤ ਮੌਕੇ ਤੋਂ ਭੱਜ ਗਏ। ਉਨ੍ਹਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਹਮਲਾਵਰਾਂ ਨੇ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕ ਨੌਜਵਾਨ ਦਾ ਨਾਂ 22 ਸਾਲਾ ਕਮਲ ਹੈ।
ਹਮਲਾਵਰਾਂ ਨੂੰ ਗ੍ਰਿਫਤਾਰ ਕਰਕੇ ਜਾਂਚ ਸ਼ੁਰੂ
ਕਮਲ ਗੁਰੂ ਅਰਜੁਨ ਦੇਵ ਨਗਰ ਦਾ ਰਹਿਣ ਵਾਲਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੋਤਵਾਲੀ ਦੀ ਪੁਲਸ ਮੌਕੇ ‘ਤੇ ਪਹੁੰਚ ਗਈ। ਹਮਲਾਵਰਾਂ ਨੂੰ ਗ੍ਰਿਫਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਮੁਤਾਬਕ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕੁਝ ਸਮੇਂ ਬਾਅਦ ਸੀਨੀਅਰ ਅਧਿਕਾਰੀ ਪ੍ਰੈੱਸ ਕਾਨਫਰੰਸ ਕਰਕੇ ਮਾਮਲੇ ਦੀ ਜਾਣਕਾਰੀ ਸਾਂਝੀ ਕਰਨਗੇ।









