ਵੱਡੀ ਖਬਰ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 25 ਸਤੰਬਰ ਤੱਕ ਵਧੀ
ਭ੍ਰਿਸ਼ਟਾਚਾਰ ਨਾਲ ਸਬੰਧਤ ਸ਼ਰਾਬ ਨੀਤੀ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 25 ਸਤੰਬਰ ਤੱਕ ਵਧਾ ਦਿੱਤੀ ਗਈ ਹੈ। ਉਸ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਇਹ ਵੀ ਪੜ੍ਹੋ- ਲੁਧਿਆਣਾ ‘ਚ ਮਨੀ ਟਰਾਂਸਫਰ ਦੀ ਦੁਕਾਨ ਲੁੱਟਣ ਦੀ ਹੋਈ ਕੋਸ਼ਿਸ਼, ਵੀਡਿਓ ਵਾਇਰਲ
ਇਸੇ ਮਾਮਲੇ ‘ਚ ਅਦਾਲਤ ਨੇ ਦੋਸ਼ੀ ਅਤੇ ‘ਆਪ’ ਵਿਧਾਇਕ ਦੁਰਗੇਸ਼ ਪਾਠਕ ਨੂੰ 1 ਲੱਖ ਰੁਪਏ ਦੇ ਜ਼ਮਾਨਤੀ ਬਾਂਡ ‘ਤੇ ਜ਼ਮਾਨਤ ਦੇ ਦਿੱਤੀ ਹੈ। ਸਪਲੀਮੈਂਟਰੀ ਚਾਰਜਸ਼ੀਟ ਦਾਇਰ ਹੋਣ ਤੋਂ ਬਾਅਦ ਸੀਬੀਆਈ ਦੇ ਸੰਮਨ ‘ਤੇ ਉਹ ਅਦਾਲਤ ‘ਚ ਪੇਸ਼ ਹੋਇਆ।
ਚਾਰਜਸ਼ੀਟ ਦਾ ਨੋਟਿਸ
ਦਰਅਸਲ, ਸੀਬੀਆਈ ਨੇ ਰਾਊਸ ਐਵੇਨਿਊ ਕੋਰਟ ਵਿੱਚ ਅਰਵਿੰਦ ਕੇਜਰੀਵਾਲ, ਦੁਰਗੇਸ਼ ਪਾਠਕ, ਵਿਨੋਦ ਚੌਹਾਨ, ਆਸ਼ੀਸ਼ ਮਾਥੁਰ, ਸਰਥ ਰੈਡੀ ਦੇ ਖਿਲਾਫ ਸਪਲੀਮੈਂਟਰੀ ਚਾਰਜਸ਼ੀਟ ਪੇਸ਼ ਕੀਤੀ ਸੀ। ਅਦਾਲਤ ਨੇ 3 ਸਤੰਬਰ ਨੂੰ ਚਾਰਜਸ਼ੀਟ ਦਾ ਨੋਟਿਸ ਲਿਆ ਸੀ।
ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ ਅੱਜ ਯਾਨੀ 11 ਸਤੰਬਰ ਤੱਕ ਅਦਾਲਤ ਵਿੱਚ ਪੇਸ਼ ਹੋ ਕੇ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਮੁਲਜ਼ਮਾਂ ਦਾ ਜਵਾਬ ਦਾਖ਼ਲ ਕਰਨ ਤੋਂ ਬਾਅਦ ਅਦਾਲਤ ਨੇ ਕੇਜਰੀਵਾਲ ਨੂੰ ਛੱਡ ਕੇ ਬਾਕੀ ਸਾਰਿਆਂ ਨੂੰ ਜ਼ਮਾਨਤ ਦੇ ਦਿੱਤੀ।
ਸੁਪਰੀਮ ਕੋਰਟ ਵਿੱਚ ਪਟੀਸ਼ਨ ਵੀ ਦਾਇਰ
ਕੇਜਰੀਵਾਲ ਨੇ ਸੀਬੀਆਈ ਮਾਮਲੇ ਵਿੱਚ ਗ੍ਰਿਫ਼ਤਾਰੀ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਪਟੀਸ਼ਨ ਵੀ ਦਾਇਰ ਕੀਤੀ ਹੈ। ਇਸ ਮਾਮਲੇ ‘ਚ 5 ਸਤੰਬਰ ਨੂੰ ਸੁਣਵਾਈ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਦੇ ਨਾਲ ਹੀ ਕੇਜਰੀਵਾਲ ਨੂੰ ਈਡੀ ਮਾਮਲੇ ‘ਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ।