ਅਯੁੱਧਿਆ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ , ਰਾਮ ਮੰਦਰ ‘ਚ ਫੋਨ ਲਿਜਾਣ ‘ਤੇ ਲੱਗੀ ਪਾਬੰਦੀ || Latest News

0
22
Big news for pilgrims going to Ayodhya, ban on carrying phone in Ram temple

ਅਯੁੱਧਿਆ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ , ਰਾਮ ਮੰਦਰ ‘ਚ ਫੋਨ ਲਿਜਾਣ ‘ਤੇ ਲੱਗੀ ਪਾਬੰਦੀ

ਅਯੁੱਧਿਆ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਰਾਮ ਮੰਦਰ ਟਰੱਸਟ ਨੇ ਮੰਦਰ ‘ਚ ਮੋਬਾਇਲ ਫੋਨ ਲਿਜਾਣ ‘ਤੇ ਪੂਰਨ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਮੰਦਰ ਦੇ ਟਰੱਸਟੀ ਅਨਿਲ ਮਿਸ਼ਰਾ ਨੇ ਦੱਸਿਆ ਕਿ ਇਹ ਫੈਸਲਾ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤਾਂ ਨੂੰ ਧਿਆਨ ‘ਚ ਰੱਖਦੇ ਹੋਏ ਲਿਆ ਗਿਆ ਹੈ।

ਸੁਰੱਖਿਆ ਅਤੇ ਸਹੂਲਤਾਂ ਨੂੰ ਧਿਆਨ ‘ਚ ਰੱਖਦੇ ਹੋਏ ਲਿਆ ਇਹ ਫੈਸਲਾ

ਇਸ ਫੈਸਲੇ ਨੂੰ ਲੈ ਕੇ ਟਰੱਸਟ ਨੇ ਸਮੂਹ ਰਾਮ ਭਗਤਾਂ ਨੂੰ ਇਸ ਫੈਸਲੇ ਦਾ ਸਨਮਾਨ ਕਰਨ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਰਾਮ ਮੰਦਿਰ ਕੰਪਲੈਕਸ ਵਿੱਚ ਕਲੋਜ਼ ਰੂਮ ਦੀ ਸਹੂਲਤ ਦੀ ਵਰਤੋਂ ਕਰਨ ਅਤੇ ਵਿਵਸਥਾ ਬਣਾਈ ਰੱਖਣ ਵਿੱਚ ਸਹਿਯੋਗ ਕਰਨ |

ਜਾਣਕਾਰੀ ਦਿੰਦੇ ਹੋਏ ਮੰਦਰ ਦੇ ਟਰੱਸਟੀ ਅਨਿਲ ਮਿਸ਼ਰਾ ਨੇ ਦੱਸਿਆ ਕਿ ਟਰੱਸਟ ਵੱਲੋਂ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤਾਂ ਨੂੰ ਧਿਆਨ ‘ਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਹਾਤੇ ਵਿੱਚ ਮੋਬਾਈਲ ਰੱਖਣ ਦੀ ਪੂਰੀ ਸਹੂਲਤ ਹੈ, ਸਾਡੇ ਕੋਲ ਕਿਸੇ ਵੀ ਕੀਮਤੀ ਵਸਤੂ ਨੂੰ ਸੁਰੱਖਿਅਤ ਰੱਖਣ ਲਈ ਪੂਰੇ ਪ੍ਰਬੰਧ ਹਨ। ਸਮੂਹ ਸੰਗਤਾਂ ਨੂੰ ਇਨ੍ਹਾਂ ਸਹੂਲਤਾਂ ਦਾ ਲਾਭ ਉਠਾਉਣਾ ਚਾਹੀਦਾ ਹੈ ਅਤੇ ਵਿਵਸਥਾ ਨੂੰ ਕਾਇਮ ਰੱਖਣ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ।

ਅਯੁੱਧਿਆ ਵਿੱਚ ਰਾਮ ਜਨਮ ਭੂਮੀ ਰਵਾਇਤੀ ਨਗਰ ਸ਼ੈਲੀ ਵਿੱਚ ਬਣੀ ਹੈ। ਪ੍ਰਸਿੱਧ ਮੂਰਤੀਕਾਰ ਅਰੁਣ ਯੋਗੀਰਾਜ ਦੁਆਰਾ ਤਿਆਰ ਕੀਤੀ ਰਾਮਲਲਾ ਦੀ 51 ਇੰਚ ਉੱਚੀ ਮੂਰਤੀ ਨੂੰ 22 ਜਨਵਰੀ ਨੂੰ ਪਵਿੱਤਰ ਕੀਤਾ ਗਿਆ ਸੀ। ਪੀਐਮ ਮੋਦੀ ਨੇ ਰਸਮਾਂ ਦੀ ਪ੍ਰਧਾਨਗੀ ਕੀਤੀ।

ਇਹ ਵੀ ਪੜ੍ਹੋ :ਡੇਰਾ ਮੁਖੀ ਰਾਮ ਰਹੀਮ ਨੂੰ ਕੋਰਟ ਨੇ ਦਿੱਤੀ ਵੱਡੀ ਰਾਹਤ , ਰਣਜੀਤ ਸਿੰਘ ਕਤਲ ਮਾਮਲੇ ‘ਚ ਹੋਏ ਬਰੀ

ਮੰਦਰ ਦੇ ਆਲੇ-ਦੁਆਲੇ 14 ਫੁੱਟ ਚੌੜੀ ਕੰਧ ਬਣਾਉਣ ਦਾ ਕੀਤਾ ਗਿਆ ਐਲਾਨ

ਇਸ ਦੇ ਨਾਲ ਰਾਮ ਮੰਦਰ ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਨੇ ਦੱਸਿਆ ਕਿ ਮੰਦਰ ਦੇ ਆਲੇ-ਦੁਆਲੇ 14 ਫੁੱਟ ਚੌੜੀ ਕੰਧ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਪਾਰਕੋਟਾ ਇਕ ਤਰ੍ਹਾਂ ਦੀ ਸੁਰੱਖਿਆ ਦੀਵਾਰ ਹੈ, ਜਿਸ ਨੂੰ ਜਲਦੀ ਹੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਗਵਾਨ ਭੋਲੇਨਾਥ ਤੋਂ ਲੈ ਕੇ ਹਨੂੰਮਾਨ ਜੀ ਤੱਕ 6 ਹੋਰ ਮੰਦਰ ਬਣਾਏ ਜਾਣਗੇ। ਮੰਦਰ ਦੇ ਮੁਕੰਮਲ ਹੋਣ ਤੋਂ ਬਾਅਦ, 25,000 ਸ਼ਰਧਾਲੂ ਇੱਕੋ ਸਮੇਂ ਇਸ ਦੇ ਦਰਸ਼ਨ ਕਰਨ ਲਈ ਆ ਸਕਦੇ ਹਨ।

LEAVE A REPLY

Please enter your comment!
Please enter your name here