ਪੈਰਿਸ ਓਲੰਪਿਕਸ ‘ਚ ਹਿੱਸਾ ਲੈਣ ਵਾਲੇ ਖਿਡਾਰੀਆਂ ਲਈ ਵੱਡੀ ਖ਼ਬਰ , ਤਿਆਰੀ ਲਈ ਮਿਲਣਗੇ 15 ਲੱਖ ਰੁ.
ਪੰਜਾਬ ਸਰਕਾਰ ਨੇ ਪੈਰਿਸ ਓਲੰਪਿਕ ਖੇਡਣ ਜਾਣ ਵਾਲੇ ਖਿਡਾਰੀਆਂ ਲਈ ਵੱਡਾ ਫੈਸਲਾ ਲਿਆ ਹੈ। CM ਮਾਨ ਦੇ ਦਿਸ਼ਾਂ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਦੇ ਸਾਰਥਿਕ ਨਤੀਜੇ ਸਾਹਮਣੇ ਆਉਣ ਲੱਗ ਗਏ ਹਨ ਅਤੇ ਨਵੀਂ ਨੀਤੀ ਤਹਿਤ ਓਲੰਪਿਕਸ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਤਿਆਰੀ ਲਈ 15 ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਜਾਣਗੇ।
ਚੋਣ ਪੈਰਿਸ ਓਲੰਪਿਕਸ ਲਈ ਪੰਜਾਬ ਤੋਂ 6 ਨਿਸ਼ਾਨੇਬਾਜ਼ਾਂ ਦੀ ਹੋਈ ਚੋਣ
ਪੈਰਿਸ ਓਲੰਪਿਕ ਵਿਚ ਸੋਨੇ ਦਾ ਤਮਗਾ ਜਿੱਤਣ ਵਾਲੇ ਖਿਡਾਰੀ ਨੂੰ 3 ਕਰੋੜ, ਚਾਂਦੀ ਜਿੱਤਣ ਵਾਲੇ ਨੂੰ 2 ਕਰੋੜ ਤੇ ਕਾਂਸੀ ਦਾ ਤਮਗਾ ਜਿੱਤਣ ਵਾਲੇ ਖਿਡਾਰੀ ਨੂੰ 1 ਕਰੋੜ ਰੁਪਏ ਦੀ ਇਨਾਮ ਰਾਸ਼ੀ ਦਿੱਤੀ ਜਾਵੇਗੀ। ਪੰਜਾਬ ਤੋਂ 6 ਨਿਸ਼ਾਨੇਬਾਜ਼ਾਂ ਦੀ ਚੋਣ ਪੈਰਿਸ ਓਲੰਪਿਕਸ ਲਈ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸਾਂਝੀ ਕੀਤੀ ਗਈ ਹੈ |
ਇਹ ਵੀ ਪੜ੍ਹੋ :Online ਮੰਗਾਈ ਆਈਸਕ੍ਰੀਮ ‘ਚੋ ਨਿਕਲੀ ਇਹ ਚੀਜ਼ , ਬੁਲਾਉਣੀ ਪਈ ਪੁਲਿਸ
ਪੰਜਾਬ ਮੁੜ ਖੇਡਾਂ ਵਿੱਚ ਦੇਸ਼ ਦਾ ਬਣੇਗਾ ਮੋਢੀ ਸੂਬਾ
ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਮੁੜ ਖੇਡਾਂ ਵਿੱਚ ਦੇਸ਼ ਦਾ ਮੋਢੀ ਸੂਬਾ ਬਣੇਗਾ। ਸੂਬੇ ਦੇ ਪਿੰਡਾਂ-ਸ਼ਹਿਰਾਂ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਖੇਡ ਢਾਂਚੇ ਦੇ ਨਿਰਮਾਣ ਦਾ ਕੰਮ ਵੀ ਪ੍ਰਗਤੀ ਅਧੀਨ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਸਾਲ ਏਸ਼ੀਅਨ ਗੇਮਜ਼ ਵਿੱਚ ਪੰਜਾਬੀ ਖਿਡਾਰੀਆਂ ਵੱਲੋਂ ਤਮਗ਼ੇ ਜਿੱਤਣ ਅਤੇ ਹਿੱਸਾ ਲੈਣ ਦੇ ਬਣਾਏ ਰਿਕਾਰਡ ਵਾਂਗ ਇਸ ਵਾਰ ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਜਾਣ ਵਾਲੇ ਪੰਜਾਬੀ ਖਿਡਾਰੀਆਂ ਦਾ ਵੀ ਰਿਕਾਰਡ ਬਣੇਗਾ।